DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੀ ਜੀ ਆਈ ਰੈਂਕਿੰਗ ’ਚ ਬਰਨਾਲਾ ਦੇਸ਼ ’ਚੋਂ ਤੀਜੇ ਨੰਬਰ ’ਤੇ

ਜ਼ਿਲ੍ਹਾ ਬਰਨਾਲਾ ਪੰਜਾਬ ਵਿੱਚ ਪਹਿਲੇ ਸਥਾਨ ’ਤੇ

  • fb
  • twitter
  • whatsapp
  • whatsapp
featured-img featured-img
ਸਕੂਲ ਆਫ ਹੈਪੀਨੈੱਸ ਬੀਹਲਾ ਦੀ ਝਲਕ।
Advertisement

ਪਰਸ਼ੋਤਮ ਬੱਲੀ

ਸਕੂਲੀ ਸਿੱਖਿਆ ਦੇ ਕੌਮੀ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ (ਪੀ ਜੀ ਆਈ) 2.0 ਵਿੱਚ ਜ਼ਿਲ੍ਹਾ ਬਰਨਾਲਾ ਜਿੱਥੇ ਸੂਬੇ ਵਿੱਚ ਮੋਹਰੀ ਬਣਿਆ ਹੈ, ਉੱਥੇ ਬਰਨਾਲਾ ਨੇ ਦੇਸ਼ ਭਰ ਦੇ ਜ਼ਿਲ੍ਹਿਆਂ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਵੱਲੋਂ ਸੂਬਿਆਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਜਾਰੀ ਕੀਤੇ 2024-25 ਦੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ (ਪੀ ਜੀ ਆਈ) 2.0 ਵਿੱਚ ਪੰਜਾਬ ਦੇਸ਼ ਵਿਚੋਂ ਅੱਵਲ ਹੈ। ਜ਼ਿਲ੍ਹਿਆਂ ਦੀ ਰਿਪੋਰਟ ਵਿੱਚ ਬਰਨਾਲਾ ਨੇ ਦੇਸ਼ ਵਿੱਚੋਂ ਤੀਜਾ ਅਤੇ ਸੂਬੇ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।

Advertisement

ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ 2024-25 ਦੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ (ਪੀ ਜੀ ਆਈ) 2.0 ਦੀ ਪਿਛਲੇ ਸਮੇਂ ਜ਼ਿਲ੍ਹਿਆਂ ਦੀ ਜਾਰੀ ਹੋਈ ਰਿਪੋਰਟ ਅਨੁਸਾਰ ਬਰਨਾਲਾ ਜ਼ਿਲ੍ਹੇ ਨੇ 461 ਸਕੋਰ ਹਾਸਲ ਕਰ ਕੇ ਵੱਕਾਰੀ ਉੱਤਮ 2 ਗ੍ਰੇਡ ਹਾਸਲ ਕੀਤਾ ਹੈ। ਜ਼ਿਲ੍ਹਾ ਬਰਨਾਲਾ ਸੂਬੇ ਵਿੱਚੋਂ ਅੱਵਲ ਅਤੇ ਦੇਸ਼ ਵਿੱਚੋਂ ਤੀਜੇ ਸਥਾਨ ’ਤੇ ਆਇਆ ਹੈ। ਪੀ ਜੀ ਆਈ- ਡੀ ਤਹਿਤ ਜ਼ਿਲ੍ਹਿਆਂ ਨੂੰ ਛੇ ਮੁੱਖ ਖੇਤਰਾਂ ਵਿੱਚ ਦਰਜਾ ਦਿੱਤਾ ਜਾਂਦਾ ਹੈ। ਇਨ੍ਹਾਂ ਵਿੱਚ ਨਤੀਜੇ, ਪ੍ਰਭਾਵਸ਼ਾਲੀ ਕਲਾਸਰੂਮ ਇੰਟਰੈਕਸ਼ਨ, ਬੁਨਿਆਦੀ ਢਾਂਚਾ ਸਹੂਲਤਾਂ ਅਤੇ ਵਿਦਿਆਰਥੀਆਂ ਦੇ ਅਧਿਕਾਰ, ਸਕੂਲ ਸੁਰੱਖਿਆ ਅਤੇ ਬਾਲ ਸੁਰੱਖਿਆ, ਡਿਜੀਟਲ ਸਿਖਲਾਈ ਅਤੇ ਪ੍ਰਸ਼ਾਸਨਿਕ ਪ੍ਰਕਿਰਿਆ ਸ਼ਾਮਲ ਹਨ। ਇਨ੍ਹਾਂ ਦੇ ਕੁੱਲ 600 ਸਕੋਰ ਹਨ।

Advertisement

ਨਵੇਂ ਮੀਲ ਪੱਥਰ ਕਾਇਮ ਹੋਏ: ਹੇਅਰ

ਲੋਕ ਸਭਾ ਮੈਂਬਰ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਨੇ ਸਿੱਖਿਆ ਵਿਭਾਗ ਬਰਨਾਲਾ ਨੂੰ ਇਸ ਪ੍ਰਾਪਤੀ ’ਤੇ ਮੁਬਾਰਕਬਾਦ ਦਿੱਤੀ। ਸ੍ਰੀ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਉਪਰਾਲੇ ਅਤੇ ਸਿੱਖਿਆ ਵਿਭਾਗ ਦੀ ਬਿਹਤਰੀਨ ਕਾਰਗੁਜ਼ਾਰੀ ਸਦਕਾ ਸਿੱਖਿਆ ਕ੍ਰਾਂਤੀ ਤਹਿਤ ਸਕੂਲ ਸਿੱਖਿਆ ਵਿੱਚ ਨਵੇਂ ਦਿਸਹਿੱਦੇ ਸਥਾਪਤ ਹੋ ਰਹੇ ਹਨ। ਪੰਜਾਬ ਸਰਕਾਰ ਸਿਰਫ਼ ਸਕੂਲ ਨਹੀਂ ਬਣਾ ਰਹੀ ਬਲਕਿ ਪੰਜਾਬ ਦਾ ਭਵਿੱਖ ਸਿਰਜ ਰਹੀ ਹੈ।

Advertisement
×