ਬਰਨਾਲਾ: 12 ਦਿਨਾਂ ਵਿੱਚ ਸ਼ਹਿਣਾ ਪਿੰਡ 'ਚ ਦੂਜਾ ਕਤਲ
ਬਰਨਾਲਾ ਜ਼ਿਲ੍ਹਾ ਦੇ ਪਿੰਡ ਸ਼ਹਿਣਾ ਵਿੱਚ ਵੀਰਵਾਰ ਨੂੰ ਕਤਲ ਦੀ ਵਾਪਰੀ ਦੂਜੀ ਘਟਨਾ ਨੇ ਪਿੰਡ ਵਾਸੀਆਂ ਵਿੱਚ ਸਹਿਮ ਪੈਦਾ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬੁੱਧਵਾਰ ਤੜਕਸਾਰ ਨਹਿਰ ਦੇ ਕੰਢੇ 40 ਸਾਲਾ ਵਿਅਕਤੀ ਦੀ ਲਾਸ਼ ਖੂਨ ਨਾਲ ਲੱਥਪੱਥ ਮਿਲੀ। ਮ੍ਰਿਤਕ...
ਬਰਨਾਲਾ ਜ਼ਿਲ੍ਹਾ ਦੇ ਪਿੰਡ ਸ਼ਹਿਣਾ ਵਿੱਚ ਵੀਰਵਾਰ ਨੂੰ ਕਤਲ ਦੀ ਵਾਪਰੀ ਦੂਜੀ ਘਟਨਾ ਨੇ ਪਿੰਡ ਵਾਸੀਆਂ ਵਿੱਚ ਸਹਿਮ ਪੈਦਾ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਬੁੱਧਵਾਰ ਤੜਕਸਾਰ ਨਹਿਰ ਦੇ ਕੰਢੇ 40 ਸਾਲਾ ਵਿਅਕਤੀ ਦੀ ਲਾਸ਼ ਖੂਨ ਨਾਲ ਲੱਥਪੱਥ ਮਿਲੀ। ਮ੍ਰਿਤਕ ਦੀ ਪਛਾਣ ਰੋਜ਼ਾਨਾ ਦਿਹਾੜੀਦਾਰ ਮੱਘਰ ਸਿੰਘ ਵਜੋਂ ਹੋਈ ਹੈ, ਜਿਸ ਦੇ ਸਿਰ 'ਤੇ ਗੰਭੀਰ ਸੱਟਾਂ ਸਨ। ਦੱਸਿਆ ਜਾ ਰਿਹਾ ਹੈ ਕਿ ਉਹ ਬੀਤੀ ਰਾਤ ਤੋਂ ਲਾਪਤਾ ਸੀ।
ਪੁਲੀਸ ਨੇ ਲਾਸ਼ ਕਬਜ਼ੇ ’ਚ ਲੈ ਕੇ ਮਾਮਲੇ ਨੂੰ ਸ਼ੱਕੀ ਕਤਲ ਮੰਨਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਬਰਨਾਲਾ ਸਿਵਲ ਹਸਪਤਾਲ ਭੇਜਿਆ ਗਿਆ। ਸ਼ਹਿਣਾ ਪੁਲੀਸ ਸਟੇਸ਼ਨ ਦੇ ਐੱਸਐੱਚਓ ਗੁਰਮੰਦਰ ਸਿੰਘ ਨੇ ਦੱਸਿਆ ਕਿ ਜਾਂਚ ਵਿੱਚ ਸਹਾਇਤਾ ਲਈ ਡਾਗ ਸਕੁਐਡ ਅਤੇ ਫੋਰੈਂਸਿਕ ਮਾਹਿਰਾਂ ਨੂੰ ਬੁਲਾਇਆ ਗਿਆ ਹੈ।
ਗ਼ੌਰਤਲਬ ਹੈ ਕਿ ਇਸ ਤੋਂ ਪਹਿਲਾਂ 4 ਅਕਤੂਬਰ ਨੂੰ, ਪਿੰਡ ਦੀ ਸਾਬਕਾ ਸਰਪੰਚ ਮਲਕੀਤ ਕੌਰ ਦੇ 45 ਸਾਲਾ ਪੁੱਤਰ ਸੁਖਵਿੰਦਰ ਸਿੰਘ ਕਲਕੱਤਾ ਨੂੰ ਕਥਿਤ ਤੌਰ 'ਤੇ ਉਸੇ ਪਿੰਡ ਦੇ ਇੱਕ ਵਸਨੀਕ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਕਤਲ ਦੇ ਵਿਰੋਧ ਵਿੱਚ ਇੱਕ ਹਫ਼ਤੇ ਤੱਕ ਰੋਸ ਪ੍ਰਦਰਸ਼ਨ ਹੋਇਆ, ਭਾਵੇਂ ਕਿ ਪੁਲੀਸ ਨੇ ਅਗਲੇ ਹੀ ਦਿਨ ਕਥਿਤ ਹਮਲਾਵਰ ਸਮੇਤ ਸ਼ਹਿਣਾ ਦੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਸੀ। ਸੁਖਵਿੰਦਰ ਦਾ ਅੰਤਿਮ ਸੰਸਕਾਰ 11 ਅਕਤੂਬਰ ਨੂੰ ਕੀਤਾ ਗਿਆ ਸੀ।
ਕੁਝ ਪਿੰਡ ਵਾਸੀਆਂ ਨੇ ਦੱਸਿਆ ਕਿ ਸ਼ਹਿਣਾ ਵਿੱਚ ਅਜਿਹੀਆਂ ਘਟਨਾਵਾਂ ਬਹੁਤ ਘੱਟ ਹੁੰਦੀਆਂ ਹਨ ਅਤੇ ਤਾਜ਼ਾ ਕਤਲਾਂ ਤੋਂ ਬਾਅਦ ਉਨ੍ਹਾਂ ਨੇ ਡਰ ਜ਼ਾਹਰ ਕੀਤਾ ਹੈ।