ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਰਨਾਲਾ: ਸੂਬਾ ਪੱਧਰੀ ਦੋ ਰੋਜ਼ਾ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਸਮਾਪਤ

ਪਰਸ਼ੋਤਮ ਬੱਲੀ ਬਰਨਾਲਾ, 4 ਸਤੰਬਰ ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਅਤੇ ਵਹਿਮਾਂ ਭਰਮਾਂ ਤੋਂ ਛੁਟਕਾਰੇ ਦੇ ਮੰਤਵ ਨਾਲ ਮਹਾਨ ਵਿਗਿਆਨੀ ਚਾਰਲਸ ਡਾਰਵਿਨ ਨੂੰ ਸਮਰਪਿਤ ਦੋ ਰੋਜ਼ਾ ਸੂਬਾ ਪੱਧਰੀ ਪੰਜਵੀਂ 'ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ' ਸਫ਼ਲਤਾਪੂਰਵਕ ਕਰਵਾਈ...
Advertisement

ਪਰਸ਼ੋਤਮ ਬੱਲੀ

ਬਰਨਾਲਾ, 4 ਸਤੰਬਰ

Advertisement

ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਅਤੇ ਵਹਿਮਾਂ ਭਰਮਾਂ ਤੋਂ ਛੁਟਕਾਰੇ ਦੇ ਮੰਤਵ ਨਾਲ ਮਹਾਨ ਵਿਗਿਆਨੀ ਚਾਰਲਸ ਡਾਰਵਿਨ ਨੂੰ ਸਮਰਪਿਤ ਦੋ ਰੋਜ਼ਾ ਸੂਬਾ ਪੱਧਰੀ ਪੰਜਵੀਂ 'ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ' ਸਫ਼ਲਤਾਪੂਰਵਕ ਕਰਵਾਈ ਗਈ। ਇੱਥੇ ਤਰਕਸ਼ੀਲ ਭਵਨ ਵਿਖੇ ਸੁਸਾਇਟੀ ਦੇ ਸੂਬਾਈ ਜੱਥੇਬੰਦਕ ਮੁਖੀ ਮਾਸਟਰ ਰਾਜਿੰਦਰ ਭਦੌੜ, ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿਭਾਗ ਦੇ ਮੁਖੀ ਰਾਮ ਸਵਰਨ ਲੱਖੇਵਾਲੀ, ਮੀਡੀਆ ਵਿਭਾਗ ਦੇ ਮੁਖੀ ਸੁਮੀਤ ਸਿੰਘ ਨੇ ਦੱਸਿਆ ਕਿ ਇਸ ਪ੍ਰੀਖਿਆ ਦੌਰਾਨ ਸੂਬੇ ਦੇ ਵੱਖ-ਵੱਖ ਹਿੱਸਿਆਂ ਦੇ ਕਰੀਬ ਉਨੱਤੀ ਹਜ਼ਾਰ ਵਿਦਿਆਰਥੀਆਂ ਨੇ ਭਾਗ ਲਿਆ। ਆਗੂਆਂ ਦੱਸਿਆ ਕਿ ਮਿਡਲ ਅਤੇ ਸੈਕੰਡਰੀ ਗਰੁੱਪਾਂ ਲਈ ਸਮੁੱਚੇ ਪੰਜਾਬ ਵਿੱਚ ਕੁੱਲ 29002 ਵਿੱਦਿਆਰਥੀਆਂ ਨੇ ਭਾਗ ਲਿਆ ਜਿਸ ਲਈ ਵੱਖ ਵੱਖ ਸਰਕਾਰੀ ਅਤੇ ਨਿੱਜੀ ਸਕੂਲਾਂ ਵਿਚ 444 ਪ੍ਰੀਖਿਆ ਕੇਂਦਰ ਸਥਾਪਤ ਕੀਤੇ ਗਏ ਸਨ। ਤਰਕਸ਼ੀਲ਼ ਆਗੂਆਂ ਦੱਸਿਆ ਕਿ ਸੂਬੇ ਭਰ 'ਚੋਂ ਸਭ ਤੋਂ ਜ਼ਿਆਦਾ ਬਰਨਾਲਾ ਜ਼ੋਨ ਅਤੇ ਪਟਿਆਲਾ ਜ਼ੋਨ ਵਿੱਚ ਸਭ ਤੋਂ ਵੱਧ ਕ੍ਰਮਵਾਰ 5479 ਅਤੇ 5050 ਪ੍ਰੀਖਿਆਰਥੀਆਂ ਨੇ ਭਾਗ ਲਿਆ। ਨਤੀਜਾ ਅਗਲੇ ਮਹੀਨੇ ਐਲਾਨਿਆ ਜਾਵੇਗਾ।

Advertisement
Show comments