ਹਰਜੀਤ ਸਿੰਘ ਪਰਮਾਰ
ਬਟਾਲਾ, 14 ਫਰਵਰੀ
ਅੱਜ ਇਥੇ ਵੋਟਿੰਗ ਸ਼ੁਰੂ ਹੋਣ ਤੋਂ ਬਾਅਦ ਪਹਿਲੇ ਘੰਟੇ ਵਿੱਚ ਹੀ ਵਾਰਡ ਨੰਬਰ 34 ਦੇ ਬੂਥ ਨੰਬਰ 76-77 ਵਿੱਚ ਆਜ਼ਾਦ ਉਮੀਦਵਾਰ ਤੇ ਕਾਂਗਰਸੀ ਉਮੀਦਵਾਰ ਦੇ ਸਮਰਥਕਾਂ ਵਿਚਾਲੇ ਜਾਅਲੀ ਵੋਟ ਕਾਰਨ ਤਕਰਾਰ ਹੋਈ, ਜੋ ਬਾਅਦ ਵਿੱਚ ਹੱਥੋਪਾਈ ‘ਚ ਬਦਲ ਗਈ। ਇਸ ਦੌਰਾਨ ਕਾਂਗਰਸ ਸਮਰਥਕ ਨੌਜਵਾਨ ਹਰਮਿੰਦਰ ਸਿੰਘ ਸੈਂਡੀ ਦੀ ਪੱਗ ਉਤਰ ਗਈ। ਮੌਕੇ ’ਤੇ ਮੌਜੂਦ ਕੁੱਝ ਲੋਕਾਂ ਨੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾਇਆ। ਆਜ਼ਾਦ ਉਮੀਦਵਾਰ ਹਰਿੰਦਰ ਸਿੰਘ ਕਲਸੀ ਬਾਗੀ ਹੋਣ ਤੋਂ ਪਹਿਲਾਂ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਧੜੇ ਨਾਲ ਸਨ ਤੇ ਕਾਂਗਰਸ ਪਾਰਟੀ ਵੱਲੋਂ ਟਿਕਟ ਨਾ ਮਿਲਣ ਕਾਰਨ ਆਜ਼ਾਦ ਤੌਰ ‘ਤੇ ਮੈਦਾਨ ਵਿੱਚ ਹਨ। ਦੂਸਰੇ ਪਾਸੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਦੀ ਭੈਣ ਕਾਂਗਰਸ ਵੱਲੋਂ ਉਮੀਦਵਾਰ ਹੈ।