DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Batala Shooting: ਪਿੰਡ ਭੋਮਾ ਵਿੱਚ ਖ਼ੂਨੀ ਖੇਡ: ਗੋਲੀਬਾਰੀ 'ਚ ਦੋ ਨੌਜਵਾਨਾਂ ਦੀ ਮੌਤ, ਇੱਕ ਜ਼ਖ਼ਮੀ

ਸੈਰ ਕਰ ਰਹੇ ਨੌਜਵਾਨਾਂ ’ਤੇ 6 ਹਮਲਾਵਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ

  • fb
  • twitter
  • whatsapp
  • whatsapp
featured-img featured-img
ਘਟਨਾ ਦੀ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਬਟਾਲਾ। ਫੋਟੋ: ਹਰਦੀਪ।
Advertisement

ਪੁਲੀਸ ਜ਼ਿਲ੍ਹਾ ਬਟਾਲਾ ਦੇ ਥਾਣਾ ਘੁਮਾਣ ਦੇ ਖੇਤਰ ਅਧੀਨ ਪੈਂਦੇ ਪਿੰਡ ਭੋਮਾ ਵਿੱਚ ਦੋ ਮੋਟਰ ਸਾਈਕਲਾਂ ’ਤੇ ਸਵਾਰ 6 ਹਮਲਾਵਰਾਂ ਨੇ ਸੈਰ ਕਰਦੇ ਤਿੰਨ ਨੌਜਵਾਨਾਂ ’ਤੇ ਅੰਨੇਵਾਹ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂਕਿ ਇੱਕ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਘਟਨਾ ਦੇਰ ਰਾਤ 9 ਵਜੇ ਪਿੰਡ ਭੋਮਾ ਦੇ ਬਾਹਰ ਵਾਪਰੀ। ਮ੍ਰਿਤਕਾਂ ਦੀ ਪਛਾਣ ਕਸ਼ਮੀਰ ਸਿੰਘ (40) ਪੁੱਤਰ ਵੱਸਣ ਸਿੰਘ ਅਤੇ ਜੁਗਰਾਜ ਸਿੰਘ(18) ਵਾਸੀ ਭੋਮਾ ਵਜੋਂ ਹੋਈ ਹੈ।

ਜ਼ਖ਼ਮੀ ਨੌਜਵਾਨ ਦੈ ਨਾਮ ਵੀ ਜੁਗਰਾਜ ਸਿੰਘ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਘੁਮਾਣ ਦੀ ਪੁਲੀਸ ਅਤੇ ਹੋਰ ਉੱਚ ਅਧਿਕਾਰੀ ਮੌਕੇ ’ਤੇ ਪਹੁੰਚੇ ਤੇ ਲਾਸ਼ਾਂ ਨੂੰ ਕਬਜੇ ’ਚ ਲੈ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਪੀ ਬਟਾਲਾ ਡਾ . ਮਹਿਤਾਬ ਸਿੰਘ ਨੇ ਦੱਸਿਆ ਕਿ ਮੁਢਲੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਥਾਣਾ ਘੁਮਾਣ ਦੇ ਪਿੰਡ ਭੋਮਾ ਵਿੱਚ ਸੈਰ ਕਰ ਰਹੇ ਤਿੰਨ ਨੌਜਵਾਨਾਂ ’ਤੇ ਕੁੱਝ ਅਣਪਛਾਤੇ ਹਮਲਾਵਰਾਂ ਨੇ ਅੰਨੇਵਾਹ ਗੋਲੀਆਂ ਚਲਾ ਦਿੱਤੀਆਂ ਜਿਸ ਵਿੱਚ ਦੋ ਨੌਜਵਾਨਾਂ ਕਸ਼ਮੀਰ ਸਿੰਘ ਤੇ ਜੁਗਰਾਜ ਸਿੰਘਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂਕਿ ਤੀਸਰਾ ਨੌਜਵਾਨ ਜੁਗਰਾਜ ਸਿੰਘ ਗੋਲੀਆਂ ਲੱਗਣ ਕਾਰਨ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ।

Advertisement

ਉਨ੍ਹਾਂ ਦੱਸਿਆ ਕਿ ਮੁਢਲੀ ਜਾਂਚ ਦੌਰਾਨ ਕੋਈ ਧਮਕੀਆਂ ਮਿਲਣ ਜਾਂ ਫਿਰੌਤੀ ਮੰਗਣ ਵਾਲੀ ਗੱਲ ਸਾਹਮਣੇ ਨਹੀਂ ਆਈ। ਉਨ੍ਹਾਂ ਕਿਹਾ ਕਿ ਬਟਾਲਾ ਪੁਲੀਸ ਦੀਆਂ ਵੱਖ-ਵੱਖ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਅਰੰਭ ਦਿੱਤੀ ਹੈ ਤੇ ਇਲਾਕੇ ਦੇ ਸੀਸੀਟੀਵੀ ਘੰਗਾਲੇ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜਲਦੀ ਤੋਂ ਜਲਦੀ ਇਸ ਕੇਸ ਨੂੰ ਟਰੇਸ ਕਰਕੇ ਮੁਲਜਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Advertisement

Advertisement
×