DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Bathinda: ਜੁਲਾਈ ਵਿੱਚ 5165 ਟਰੈਫਿਕ ਚਲਾਨ 

 ਨਾਬਾਲਗਾਂ ਦੀ ਡਰਾਈਵਿੰਗ ਖ਼ਿਲਾਫ਼ ਸਖ਼ਤੀ ਦੇ ਨਿਰਦੇਸ਼

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਬਠਿੰਡਾ ਜ਼ਿਲ੍ਹੇ ਵਿੱਚ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਜੁਲਾਈ ਮਹੀਨੇ ਦੌਰਾਨ ਵੱਡੇ ਪੱਧਰ 'ਤੇ ਕਾਰਵਾਈ ਕੀਤੀ ਗਈ। ਇਸ ਦੌਰਾਨ ਟਰਾਂਸਪੋਰਟ ਵਿਭਾਗ ਅਤੇ ਟਰੈਫਿਕ ਪੁਲੀਸ ਨੇ ਮਿਲ ਕੇ 5165 ਚਲਾਨ ਕੱਟੇ ਅਤੇ ਨਿਯਮ ਤੋੜਨ ਵਾਲਿਆਂ ਤੋਂ ਕਰੀਬ 66 ਲੱਖ ਰੁਪਏ ਜੁਰਮਾਨਾ ਵਸੂਲਿਆ।

ਇਹ ਜਾਣਕਾਰੀ ਵੀਰਵਾਰ ਨੂੰ ਜ਼ਿਲ੍ਹਾ ਰੋਡ ਸੁਰੱਖਿਆ ਕਮੇਟੀ ਦੀ ਬੈਠਕ ਦੌਰਾਨ ਸਾਹਮਣੇ ਆਈ। ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਨਾਬਾਲਗਾਂ ਵੱਲੋਂ ਵਾਹਨ ਚਲਾਉਣ ਦੇ ਮਾਮਲਿਆਂ 'ਤੇ ਚਿੰਤਾ ਜ਼ਾਹਰ ਕਰਦਿਆਂ ਅਧਿਕਾਰੀਆਂ ਨੂੰ ਸਕੂਲਾਂ ਅਤੇ ਕਾਲਜਾਂ ਦੇ ਬਾਹਰ, ਖ਼ਾਸ ਕਰਕੇ ਛੁੱਟੀ ਸਮੇਂ, ਨਿਯਮਤ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਨਾਬਾਲਗਾਂ ਵੱਲੋਂ ਵਾਹਨ ਚਲਾਉਣ ਦੇ ਮਾਮਲਿਆਂ ਵਿੱਚ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।

Advertisement

ਉਨ੍ਹਾਂ ਹੈਲਮੇਟ ਦੀ ਵਰਤੋਂ ਨੂੰ ਸਖ਼ਤੀ ਨਾਲ ਲਾਗੂ ਕਰਨ, ਈ-ਰਿਕਸ਼ਿਆਂ ਦੀ ਜਾਂਚ ਕਰਨ, ਜੁਗਾੜ ਗੱਡੀਆਂ ਦੇ ਸੰਚਾਲਨ 'ਤੇ ਰੋਕ ਲਗਾਉਣ ਅਤੇ ਦੋਪਹੀਆ ਵਾਹਨਾਂ 'ਤੇ ਦੋ ਤੋਂ ਵੱਧ ਸਵਾਰੀਆਂ ਬਿਠਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਤੋਂ ਇਲਾਵਾ ਟਰੈਫਿਕ ਪ੍ਰਭਾਵਿਤ ਥਾਵਾਂ 'ਤੇ ਰਿਫਲੈਕਟਰ ਅਤੇ ਟਰੈਫਿਕ ਸੂਚਨਾ ਬੋਰਡ ਲਗਾਉਣ ਲਈ ਵੀ ਕਿਹਾ ਗਿਆ।

Advertisement

ਡਿਪਟੀ ਕਮਿਸ਼ਨਰ ਨੇ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਟਰੱਕ ਯੂਨੀਅਨਾਂ ਅਤੇ ਹੋਰ ਜਨਤਕ ਥਾਵਾਂ 'ਤੇ ਟਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਵਰਕਸ਼ਾਪਾਂ ਅਤੇ ਸੈਮੀਨਾਰ ਕਰਵਾਉਣ ਦੀ ਹਦਾਇਤ ਵੀ ਦਿੱਤੀ।

Advertisement
×