DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Bathinda: ਵਿਦੇਸ਼ੀ ਗੈਂਗਸਟਰ ਨਾਲ ਜੁੜਿਆ ਕਾਰਕੁਨ ਗ੍ਰਿਫ਼ਤਾਰ

ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ

  • fb
  • twitter
  • whatsapp
  • whatsapp
Advertisement

ਪੰਜਾਬ ਪੁਲੀਸ ਨੇ ਮੰਗਲਵਾਰ ਨੂੰ ਬਠਿੰਡਾ ਜ਼ਿਲ੍ਹੇ ਵਿੱਚ ਵਿਦੇਸ਼ੀ ਗੈਂਗਸਟਰ ਨਾਲ ਜੁੜੇ ਇੱਕ ਕਥਿਤ ਕਾਰਕੁਨ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ ਅਤੇ ਉਸ ਕੋਲੋਂ ਇੱਕ ਦੇਸੀ .32 ਬੋਰ ਦਾ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਪੰਜਾਬ ਦੇ ਪੁਲੀਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਜਸਦੀਪ ਸਿੰਘ ਉਰਫ਼ ਜੱਸਾ (25) ਵਜੋਂ ਹੋਈ ਹੈ, ਜੋ ਕਿ ਬਠਿੰਡਾ ਦੇ ਪਿੰਡ ਬੀੜ ਬਹਿਮਣ ਦਾ ਰਹਿਣ ਵਾਲੇ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਨੇ ਇੱਕ ਵਿਦੇਸ਼ੀ ਗੈਂਗਸਟਰ ਦੇ ਕਹਿਣ 'ਤੇ ਨਾਜਾਇਜ਼ ਹਥਿਆਰ ਪ੍ਰਾਪਤ ਕੀਤਾ ਸੀ ਅਤੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ।

Advertisement

ਡੀ.ਜੀ.ਪੀ. ਨੇ ਕਿਹਾ ਕਿ ਇਸ ਮਾਮਲੇ ਵਿੱਚ ਅੱਗੇ ਅਤੇ ਪਿੱਛੇ ਦੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

Advertisement

ਵਧੀਕ ਪੁਲੀਸ ਡਾਇਰੈਕਟਰ ਜਨਰਲ, ਐਂਟੀ-ਗੈਂਗਸਟਰ ਟਾਸਕ ਫੋਰਸ, ਪ੍ਰਮੋਦ ਬਾਨ ਨੇ ਕਿਹਾ ਕਿ ਪੁਲੀਸ ਟੀਮਾਂ ਰੁਟੀਨ ਗਸ਼ਤ ਕਰ ਰਹੀਆਂ ਸਨ ਜਦੋਂ ਉਨ੍ਹਾਂ ਨੇ ਰਾਜਿੰਦਰਾ ਕਾਲਜ ਦੀ ਬਾਹਰਲੀ ਦੀਵਾਰ ਨੇੜੇ ਇੱਕ ਸ਼ੱਕੀ ਵਿਅਕਤੀ ਨੂੰ ਦੇਖਿਆ। ਪੁਲੀਸ ਦੀ ਗੱਡੀ ਨੂੰ ਦੇਖ ਕੇ ਮੁਲਜ਼ਮ ਕਥਿਤ ਤੌਰ 'ਤੇ ਘਬਰਾ ਗਿਆ।

ਸ਼ੱਕ ਦੇ ਆਧਾਰ 'ਤੇ ਪੁਲੀਸ ਟੀਮ ਨੇ ਉਸ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ, ਜਿਸ ਨੇ ਆਪਣੀ ਪਛਾਣ ਜਸਦੀਪ ਉਰਫ਼ ਜੱਸਾ ਵਜੋਂ ਦੱਸੀ।ਉਸ ਦੇ ਸਮਾਨ ਦੀ ਤਲਾਸ਼ੀ ਦੌਰਾਨ, ਦੋ ਜ਼ਿੰਦਾ ਕਾਰਤੂਸਾਂ ਸਮੇਤ ਇੱਕ .32 ਬੋਰ ਦਾ ਪਿਸਤੌਲ ਬਰਾਮਦ ਕੀਤਾ ਗਿਆ। ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਪਹਿਲਾਂ ਵੀ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਰਿਹਾ ਹੈ, ਜਿਸ ਵਿੱਚ ਅਸਲਾ ਐਕਟ ਤਹਿਤ ਦਰਜ ਮਾਮਲੇ ਵੀ ਸ਼ਾਮਲ ਹਨ।

Advertisement
×