ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਬਠਿੰਡਾ: ਨਸ਼ਾ ਕਾਰੋਬਾਰੀਆਂ ਖਿਲਾਫ਼ ਪ੍ਰਸ਼ਾਸਨ ਦੀ ਵੱਡੀ ਕਾਰਵਾਈ

ਨਸ਼ੇ ਲਈ ਬਦਨਾਮ ਧੋਬੀਆਣਾ ਬਸਤੀ ’ਚ ਕੁਝ ਘਰਾਂ ’ਤੇ ਚੱਲਿਆ ਪੀਲਾ ਪੰਜਾ
Advertisement

ਮਨੋਜ ਸ਼ਰਮਾ

ਬਠਿੰਡਾ, 22 ਜੂਨ

Advertisement

ਬਠਿੰਡਾ ਸ਼ਹਿਰ ਦੀ ਧੋਬੀਆਣਾ ਬਸਤੀ ਵਿੱਚ ਅੱਜ ਸਵੇਰੇ 10 ਵਜੇ ਦੇ ਕਰੀਬ ਗਲੀ ਨੰਬਰ 1 ’ਚ ਨਸ਼ੇ ਦੇ ਵਪਾਰ ਨਾਲ ਜੁੜੇ ਲੋਕਾਂ ਦੇ ਘਰਾਂ ’ਤੇ ਪ੍ਰਸ਼ਾਸਨ ਵੱਲੋਂ ਸਖਤ ਕਾਰਵਾਈ ਕੀਤੀ ਗਈ। ਇਸ ਕਾਰਵਾਈ ਦੌਰਾਨ ਕੁਝ ਘਰਾਂ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ ਹੈ। ਗੌਰਤਲਬ ਹੈ ਕਿ ਕੁਝ ਦਿਨਾਂ ਪਹਿਲਾਂ ਵੀ ਨਸ਼ੇ ਲਈ ਬਦਨਾਮ ਬਸਤੀ ਵਿੱਚ ਪੀਲਾ ਪੰਜਾ ਚੱਲਿਆ ਸੀ। ਅੱਜ ਫੇਰ ਸਥਾਨਕ ਪੁਲੀਸ, ਐਟੀਂ-ਡਰੱਗ ਟਾਸਕ ਫੋਰਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਾਂਝੀ ਟੀਮ ਨੇ ਕਾਰਵਾਈ ਕੀਤੀ।

ਇਸ ਮੌਕੇ ਐੱਸਡੀਐੱਮ ਬਲਕਰਨ ਸਿੰਘ ਮਾਹਲ ਵੀ ਮੌਜੂਦ ਰਹੇ। ਜਾਣਕਾਰੀ ਅਨੁਸਾਰ ਇਹ ਇਲਾਕਾ ਲੰਬੇ ਸਮੇਂ ਤੋਂ ਨਸ਼ੇ ਦੇ ਵਪਾਰ ਦਾ ਕੇਂਦਰ ਬਣਿਆ ਹੋਇਆ ਸੀ, ਜਿਸ ਕਾਰਨ ਲੋਕਾਂ ’ਚ ਨਾਰਾਜ਼ਗੀ ਅਤੇ ਡਰ ਦਾ ਮਾਹੌਲ ਸੀ। ਇਸ ਬਸਤੀ ’ਚ ਕਈ ਮਕਾਨ ਗੈਰਕਾਨੂੰਨੀ ਤੌਰ ’ਤੇ ਬਣੇ ਹੋਏ ਸਨ ਜਾਂ ਸਰਕਾਰੀ ਜ਼ਮੀਨ ’ਤੇ ਕਬਜ਼ਾ ਕਰਕੇ ਤਿਆਰ ਕੀਤੇ ਗਏ ਸਨ।

ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਗੈਰ-ਕਾਨੂੰਨੀ ਢਾਂਚਿਆਂ ਅਤੇ ਨਸ਼ਾ ਵਪਾਰੀਆਂ ਵਿਰੁੱਧ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਵਪਾਰ ਨਾਲ ਜੁੜੇ ਵਿਅਕਤੀ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮੌਕੇ ਪੁਲੀਸ ਨੇ ਕੁਝ ਸ਼ੱਕੀ ਲੋਕਾਂ ਨੂੰ ਕਾਬੂ ਵੀ ਕੀਤਾ ਹੈ ਜਿਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਲਾਕੇ ’ਚ ਸੁਰੱਖਿਆ ਦੇ ਵਾਧੂ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਕਾਨੂੰਨ ਵਿਵਸਥਾ ਬਣੀ ਰਹੇ।

Advertisement