DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Bathinda Blast: ਕਲੀਨਿਕ ’ਤੇ ਪੈਟਰੌਲ ਬੰਬ ਸੁੱਟਣ ਦੇ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਵਿਦੇਸ਼ ਬੈਠੇ ਵਿਅਕਤੀ ਨਾਲ ਸੰਪਰਕ ਵਿੱਚ ਸੀ ਫੜਿਆ ਗਿਆ ਮੁਲਜ਼ਮ

  • fb
  • twitter
  • whatsapp
  • whatsapp
featured-img featured-img
ਪੁਲੀਸ ਦੀ ਗ੍ਰਿਫਤ ’ਚ ਮੁਲਜ਼ਮ। ਫ਼ੋਟੋ: ਪਵਨ ਸ਼ਰਮਾ
Advertisement

ਬਠਿੰਡਾ ਪੁਲੀਸ ਨੇ 22 ਜੂਨ ਦੀ ਰਾਤ ਨੂੰ ਸਥਾਨਕ ਸ਼ਹਿਰ ਦੇ ਇੱਕ ਹੋਮਿਓਪੈਥਿਕ ਕਲੀਨਿਕ ’ਤੇ ਪੈਟਰੌਲ ਬੰਬ ਸੁੱਟਣ ਦੀ ਵਾਰਦਾਤ ਦੇ ਕਥਿਤ ਮਾਸਟਰਮਾਈਂਡ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਨੇ ਪੈਸਿਆਂ ਦੇ ਲਾਲਚ ਵਿੱਚ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਸੀ, ਜਦਕਿ ਉਸ ਦੇ ਦੋ ਸਾਥੀ ਪਹਿਲਾਂ ਹੀ ਕਾਬੂ ਕੀਤੇ ਜਾ ਚੁੱਕੇ ਹਨ।

ਵਿਦੇਸ਼ੀ ਹੈਂਡਲਰ ਅਤੇ ਪੈਸਿਆਂ ਦਾ ਲਾਲਚ

Advertisement

ਐੱਸ. ਪੀ. ਹੀਨਾ ਗੁਪਤਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁੱਖ ਮੁਲਜ਼ਮ ਦੀ ਪਛਾਣ ਸੰਦੀਪ ਸਿੰਘ ਉਰਫ਼ ਬਿੱਲਾ (ਵਾਸੀ ਖੂਈਆਂ ਸਰਵਰ, ਜ਼ਿਲ੍ਹਾ ਫਾਜ਼ਿਲਕਾ) ਵਜੋਂ ਹੋਈ ਹੈ। ਉਹ ਬੀ.ਏ. ਭਾਗ ਤੀਜਾ ਦਾ ਵਿਦਿਆਰਥੀ ਹੈ।

Advertisement

ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਸੰਦੀਪ ਸਿੰਘ ਵਿਦੇਸ਼ ਵਿੱਚ ਰਹਿੰਦੇ ਸ਼ਹਿਜ਼ਾਦ ਭੱਟੀ ਨਾਮਕ ਵਿਅਕਤੀ ਦੇ ਲਗਾਤਾਰ ਸੰਪਰਕ ਵਿੱਚ ਸੀ, ਜੋ ਵਿਦੇਸ਼ੀ ਨੰਬਰਾਂ ਰਾਹੀਂ ਉਸ ਨਾਲ ਗੱਲਬਾਤ ਕਰਦਾ ਸੀ। ਜਾਂਚ ਅਨੁਸਾਰ, ਵਿਦੇਸ਼ ਵਿੱਚ ਬੈਠੇ ਇਸ ਵਿਅਕਤੀ ਨੇ ਪੈਸਿਆਂ ਦਾ ਲਾਲਚ ਦੇ ਕੇ ਮੁਲਜ਼ਮ ਨੂੰ ਕਲੀਨਿਕ ’ਤੇ ਪੈਟਰੌਲ ਬੰਬ ਸੁੱਟਣ ਲਈ ਉਕਸਾਇਆ ਸੀ। ਪੁਲੀਸ ਮੁਤਾਬਿਕ, ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਪਹਿਲਾਂ ਮੁਲਜ਼ਮ ਨੂੰ 5,000 ਰੁਪਏ ਵੀ ਦਿੱਤੇ ਗਏ ਸਨ।

ਅਗਲੀ ਕਾਰਵਾਈ ਅਤੇ ਪੁੱਛਗਿੱਛ

ਜਾਂਚ ਵਿੱਚ ਇਹ ਵੀ ਪਤਾ ਲੱਗਿਆ ਹੈ ਕਿ ਮੁੱਖ ਮੁਲਜ਼ਮ ਨੇ ਆਪਣੇ ਦੋ ਹੋਰ ਸਾਥੀਆਂ ਨਾਲ ਮਿਲ ਕੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਸੀ, ਜਿਨ੍ਹਾਂ ਨੂੰ ਪੁਲੀਸ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ। ਪੁਲੀਸ ਨੇ ਹੁਣ ਸੰਦੀਪ ਸਿੰਘ ਨੂੰ ਵੀ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕਰ ਲਿਆ ਹੈ, ਤਾਂ ਜੋ ਇਸ ਮਾਮਲੇ ਨਾਲ ਜੁੜੇ ਹੋਰ ਤੱਥਾਂ ਅਤੇ ਸਾਜ਼ਿਸ਼ ਦੇ ਪੂਰੇ ਨੈੱਟਵਰਕ ਦਾ ਖੁਲਾਸਾ ਕੀਤਾ ਜਾ ਸਕੇ।

ਐੱਸ.ਪੀ. ਹੀਨਾ ਗੁਪਤਾ ਨੇ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ ਅਤੇ ਪੁੱਛਗਿੱਛ ਦੌਰਾਨ ਹੋਰ ਵੀ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਸ ਤਾਜ਼ਾ ਗ੍ਰਿਫ਼ਤਾਰੀ ਨੂੰ ਪੁਲੀਸ ਜਾਂਚ ਵਿੱਚ ਇੱਕ ਵੱਡੀ ਕਾਮਯਾਬੀ ਮੰਨਿਆ ਜਾ ਰਿਹਾ ਹੈ।

ਐੱਸ ਪੀ ਹੀਨਾ ਗੁਪਤਾ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਸਾਂਝੀ ਕਰਦੇ ਹੋਏ। ਫ਼ੋਟੋ: ਪਵਨ ਸ਼ਰਮਾ

Advertisement
×