DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Bathinda: SIR ਡਿਊਟੀ ਦੌਰਾਨ BLO ਦੀ ਕੁੱਟਮਾਰ; ਪੁਲੀਸ ਵੱਲੋਂ ਮੁਲਜ਼ਮ ਗ੍ਰਿਫ਼ਤਾਰ

ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਕਰਨ ਗਏ ਅਧਿਕਾਰੀ ਨਾਲ ਕੀਤੀ ਬਦਸਲੂਕੀ; ਸਰਕਾਰੀ ਦਸਤਾਵੇਜ਼ ਖੋਹਣ ਦੀ ਵੀ ਕੀਤੀ ਕੋਸ਼ਿਸ਼

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਬਠਿੰਡਾ ਸ਼ਹਿਰ ਵਿੱਚ ਬੁੱਧਵਾਰ ਨੂੰ ਵੋਟਰ ਸੂਚੀਆਂ ਦੀ ਸੁਧਾਈ (Special Intensive Revision - SIR) ਦੀ ਡਿਊਟੀ ਕਰ ਰਹੇ ਇੱਕ ਬੂਥ ਲੈਵਲ ਅਫ਼ਸਰ (BLO) ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਨੇ ਇਸ ਸਬੰਧੀ ਤੁਰੰਤ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਸ਼ਿਕਾਇਤਕਰਤਾ ਹਰਮੇਸ਼ ਕੁਮਾਰ ਨੇ ਪੁਲੀਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਬੁੱਧਵਾਰ ਨੂੰ ਸਿਰਕੀ ਬਾਜ਼ਾਰ ਵਿਖੇ ਵੋਟਰਾਂ ਦੇ ਦਸਤਾਵੇਜ਼ਾਂ ਦੀ ਜਾਂਚ ਕਰਨ ਅਤੇ ਜ਼ਰੂਰੀ ਜਾਣਕਾਰੀ ਇਕੱਠੀ ਕਰਨ ਦੀ ਡਿਊਟੀ 'ਤੇ ਤਾਇਨਾਤ ਸੀ।

Advertisement

ਦਸਤਾਵੇਜ਼ ਮੰਗਣ 'ਤੇ ਕੀਤਾ ਹਮਲਾ

Advertisement

ਸ਼ਿਕਾਇਤਕਰਤਾ ਅਨੁਸਾਰ, "ਜਦੋਂ ਮੈਂ ਵੋਟਰਾਂ ਦੇ ਦਸਤਾਵੇਜ਼ਾਂ ਦੀ ਜਾਂਚ ਲਈ ਰਾਮਬਾਗ ਰੋਡ ਸਥਿਤ ਇੱਕ ਘਰ ਵਿੱਚ ਗਿਆ, ਤਾਂ ਘਰ ਦੇ ਮਾਲਕ ਆਕਾਸ਼ਦੀਪ ਸਿੰਘ ਨੇ ਆਪਣੇ ਦਸਤਾਵੇਜ਼ ਦਿਖਾਉਣ ਤੋਂ ਸਾਫ਼ ਮਨਾ ਕਰ ਦਿੱਤਾ। ਇਸ ਤੋਂ ਬਾਅਦ ਮੁਲਜ਼ਮ ਨੇ ਮੇਰੇ ਨਾਲ ਧੱਕਾ-ਮੁੱਕੀ ਕੀਤੀ ਅਤੇ ਕੁੱਟਮਾਰ ਕੀਤੀ। ਉਸ ਨੇ ਸਰਕਾਰੀ ਰਿਕਾਰਡ ਖੋਹਣ ਦੀ ਵੀ ਕੋਸ਼ਿਸ਼ ਕੀਤੀ ਅਤੇ ਮੈਨੂੰ ਮੇਰੀ ਸਰਕਾਰੀ ਡਿਊਟੀ ਕਰਨ ਤੋਂ ਰੋਕਿਆ।"

ਪੁਲੀਸ ਵੱਲੋਂ ਮਾਮਲਾ ਦਰਜ

ਇਸ ਘਟਨਾ ਤੋਂ ਬਾਅਦ ਬੂਥ ਲੈਵਲ ਅਫ਼ਸਰਾਂ (BLO) ਦੇ ਸਮੂਹ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੀੜਤ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ, ਕੋਤਵਾਲੀ ਪੁਲੀਸ ਸਟੇਸ਼ਨ ਵਿੱਚ ਮੁਲਜ਼ਮ ਆਕਾਸ਼ਦੀਪ ਸਿੰਘ ਖ਼ਿਲਾਫ਼ ਭਾਰਤੀ ਨਿਆਏ ਸੰਹਿਤਾ (BNS) ਦੀਆਂ ਧਾਰਾਵਾਂ 132 ਅਤੇ 221 ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Advertisement
×