ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਬਠਿੰਡਾ: ਕਾਰ ਸਰਹਿੰਦ ਨਹਿਰ ’ਚ ਡਿੱਗੀ, ਸ਼ੀਸ਼ੇ ਤੋੜ ਕੇ ਸਵਾਰੀਆਂ ਨੂੰ ਬਾਹਰ ਕੱਢਿਆ

ਜ਼ਖ਼ਮੀਆਂ ’ਚ 4 ਬੱਚੇ ਤੇ ਦੋ ਮਹਿਲਾਵਾਂ ਵੀ ਸ਼ਾਮਲ, ਇਕ ਬੱਚੇ ਦੀ ਹਾਲਤ ਗੰਭੀਰ
ਜੇਸੀਬੀ ਦੀ ਮਦਦ ਨਾਲ ਬਠਿੰਡਾ ਦੀ ਸਰਹਿੰਦ ਨਹਿਰ ’ਚੋਂ ਕਾਰ ਬਾਹਰ ਕੱਢਦੇ ਹੋਏ ਪੁਲੀਸ ਮੁਲਾਜ਼ਮ। ਫੋਟੋ: ਪਵਨ ਸ਼ਰਮਾ
Advertisement

ਬਠਿੰਡਾ ਵਿੱਚ ਇੱਕ ਅਮੇਜ਼ ਕਾਰ ਦੇ ਸਰਹਿੰਦ ਨਹਿਰ ਵਿੱਚ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਕਾਰ ਦੇ ਸ਼ੀਸ਼ੇ ਤੋੜ ਕੇ ਜ਼ਖ਼ਮੀਆਂ ਨੂੰ ਬਾਹਰ ਕੱਢਿਆ ਗਿਆ। ਕਾਰ ਵਿਚ ਚਾਰ ਬੱਚਿਆਂ ਤੇ ਦੋ ਮਹਿਲਾਵਾਂ ਸਣੇ ਅੱਠ ਵਿਅਕਤੀ ਸਵਾਰ ਸਨ। ਇਨ੍ਹਾਂ ਸਾਰਿਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ, ਜਿੱਥੇ ਇਕ ਬੱਚੇ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ।

ਯੂਥ ਵੈਲਫੇਅਰ ਸੁਸਾਇਟੀ ਦੇ ਇੱਕ ਵਰਕਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬਠਿੰਡਾ ਦੇ ਬਾਹਮਣ ਪੁਲ ਨੇੜੇ ਇੱਕ ਕਾਰ ਅਚਾਨਕ ਸਰਹਿੰਦ ਨਹਿਰ ਵਿੱਚ ਡਿੱਗ ਗਈ ਹੈ। ਸੁਸਾਇਟੀ ਦੇ ਮੈਂਬਰ ਮੌਕੇ ’ਤੇ ਪਹੁੰਚੇ ਅਤੇ ਰਾਹਗੀਰਾਂ ਦੀ ਮਦਦ ਨਾਲ ਸਾਰਿਆਂ ਨੂੰ ਬਚਾਇਆ ਗਿਆ। ਇਸ ਦੇ ਨਾਲ ਹੀ ਡਾਕਟਰਾਂ ਨੇ ਜ਼ਖ਼ਮੀਆਂ ਦਾ ਇਲਾਜ ਸ਼ੁਰੂ ਕਰ ਦਿੱਤਾ ਹੈ। ਸਿਵਲ ਹਸਪਤਾਲ ਵਿੱਚ ਐਮਰਜੈਂਸੀ ਵਿੱਚ ਤਾਇਨਾਤ ਡਾ. ਹਰਸ਼ਿਤ ਗੋਇਲ ਨੇ ਦੱਸਿਆ ਕਿ ਕੁੱਲ  8 ਜਣਿਆਂ ਜਿਨ੍ਹਾਂ ਵਿੱਚ 4 ਬੱਚੇ ਤੇ ਦੋ ਮਹਿਲਾਵਾਂ ਸ਼ਾਮਲ ਹਨ, ਨੂੰ ਲਿਆਂਦਾ ਗਿਆ ਹੈ। ਇਨ੍ਹਾਂ ਵਿਚੋਂ ਇਕ ਬੱਚੇ ਦੀ ਹਾਲਤ ਨਾਜ਼ੁਕ ਹੈ।

Advertisement

ਸੂਤਰਾਂ ਅਨੁਸਾਰ ਕਾਰ ਤੇਜ਼ ਹੋਣ ਅਚਾਨਕ ਬੇਕਾਬੂ ਹੋ ਕੇ ਨਹਿਰ ਵਿੱਚ ਡਿੱਗ ਪਈ। ਬੁੱਧਵਾਰ ਸਵੇਰੇ ਵਾਪਰੇ ਹਾਦਸੇ ਦੌਰਾਨ ਪੰਜਾਬ ਪੁਲੀਸ ਦੇ ਜਵਾਨ ਵੱਲੋਂ ਮੌਕੇ ’ਤੇ ਦਿਖਾਈ ਦਲੇਰੀ ਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ। ਉਸ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਪਾਣੀ ਵਿੱਚ ਛਾਲ ਮਾਰ ਦਿੱਤੀ। ਉਸ ਨੇ ਬਚਾਅ ਕਾਰਜਾਂ ਵਿਚ ਅਹਿਮ ਭੂਮਿਕਾ ਨਿਭਾਈ। ਕਾਰ ਸਵਾਰ ਬੀੜ ਤਲਾਬ ਬਸਤੀ ਗਲੀ ਨੰਬਰ 6 ਦੇ ਦੱਸੇ ਜਾ ਰਹੇ ਹਨ। ਥਾਣਾ ਕੈਨਾਲ ਦੀ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Advertisement