DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Bathinda: 36 ਘੰਟਿਆਂ ਵਿੱਚ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਣ ਦਾ ਦਾਅਵਾ, ਦੋ ਮੁਲਜ਼ਮ ਕਾਬੂ

ਬਠਿੰਡਾ ਪੁਲੀਸ ਨੇ ਵਾਰਦਾਤ ਵਿੱਚ ਵਰਤੇ ਹਥਿਆਰ ਅਤੇ ਮੋਟਰਸਾਈਕਲ ਵੀ ਕੀਤੇ ਬਰਾਮਦ

  • fb
  • twitter
  • whatsapp
  • whatsapp
Advertisement
ਬਠਿੰਡਾ ਪੁਲੀਸ ਨੇ ਪਿੰਡ ਬਾਜਕ ਵਿੱਚ ਹੋਏ ਇੱਕ ਅੰਨ੍ਹੇ ਕਤਲ ਦੀ ਗੁੱਥੀ ਨੂੰ ਮਹਿਜ਼ 36 ਘੰਟਿਆਂ ਵਿੱਚ ਸੁਲਝਾਉਣ ਦਾ ਦਾਅਵਾ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਵਾਰਦਾਤ ਵਿੱਚ ਵਰਤੇ ਗਏ ਹਥਿਆਰ ਅਤੇ ਇੱਕ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ।

ਪੁਲੀਸ ਅਨੁਸਾਰ 10 ਜੂਨ ਨੂੰ ਰਣਜੀਤ ਸਿੰਘ ਵਾਸੀ ਪਿੰਡ ਬਾਜਕ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਨੰਦਗੜ੍ਹ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੱਸਿਆ ਸੀ ਕਿ ਉਸ ਦੇ ਪਿਤਾ ਨੈਬ ਸਿੰਘ, ਜੋ ਪਿੰਡ ਵਿੱਚ ਠੇਕੇ ’ਤੇ ਕੰਮ ਕਰਦੇ ਸਨ, ਦਾ 9-10 ਜੂਨ ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਸੀ।
Advertisement

ਇਸ ਮਾਮਲੇ ਦੀ ਘੋਖ ਲਈ ਐੱਸ ਐੱਸ ਪੀ ਡਾ. ਜੋਤੀ ਯਾਦਵ ਬੈਂਸ ਦੀ ਅਗਵਾਈ ਹੇਠ ਐੱਸ ਪੀ (ਇਨਵੈਸਟੀਗੇਸ਼ਨ) ਜਸਮੀਤ ਸਿੰਘ, ਡੀ ਐੱਸ ਪੀ (ਦਿਹਾਤੀ) ਹਰਵਿੰਦਰ ਸਿੰਘ ਸਰਾਂ ਅਤੇ ਡੀ ਐੱਸ ਪੀ ਸੰਦੀਪ ਭਾਟੀ ਦੀ ਨਿਗਰਾਨੀ ਵਿੱਚ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਸੀ। ਤਕਨੀਕੀ ਸਾਧਨਾਂ ਅਤੇ ਮਨੁੱਖੀ ਖ਼ੁਫ਼ੀਆ ਜਾਣਕਾਰੀ ਦੀ ਮਦਦ ਨਾਲ ਪੁਲੀਸ ਨੇ ਗੋਬਿੰਦ ਸਿੰਘ ਉਰਫ਼ ਸ਼ਿੰਦਾ ਸਿੰਘ ਅਤੇ ਹਰਪ੍ਰੀਤ ਸਿੰਘ ਉਰਫ਼ ਜੁਗਨੂੰ ਵਾਸੀ ਨੰਦਗੜ੍ਹ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Advertisement

ਪੁਲੀਸ ਰਿਮਾਂਡ ਦੌਰਾਨ ਮੁਲਜ਼ਮਾਂ ਕੋਲੋਂ ਇੱਕ ਲੋਹੇ ਦੀ ਕੁਹਾੜੀ, ਇੱਕ ਦਾਤਰ-ਕਾਪਾ ਅਤੇ ਵਾਰਦਾਤ ਸਮੇਂ ਵਰਤਿਆ ਗਿਆ ਸਪਲੈਂਡਰ ਮੋਟਰਸਾਈਕਲ ਬਰਾਮਦ ਕਰ ਲਿਆ ਗਿਆ ਹੈ। ਪੁਲੀਸ ਅਨੁਸਾਰ ਦੋਵਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ।

Advertisement
×