ਬਠਿੰਡਾ ਅਦਾਲਤ ਨੇ ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕੀਤੀ
ਸ਼ਗਨ ਕਟਾਰੀਆ ਬਠਿੰਡਾ, 4 ਅਕਤੂਬਰ ਇਥੋਂ ਦੀ ਅਦਾਲਤ ਨੇ ਭਾਜਪਾ ਆਗੂ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਦਾਇਰ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਵਿੱਚ ਕਰੀਬ ਇਕ ਘੰਟਾ...
Advertisement
ਸ਼ਗਨ ਕਟਾਰੀਆ
ਬਠਿੰਡਾ, 4 ਅਕਤੂਬਰ
Advertisement
ਇਥੋਂ ਦੀ ਅਦਾਲਤ ਨੇ ਭਾਜਪਾ ਆਗੂ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਦਾਇਰ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ।
ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਵਿੱਚ ਕਰੀਬ ਇਕ ਘੰਟਾ ਚੱਲੀ ਬਹਿਸ ਦੌਰਾਨ ਦਿਲਚਸਪ ਪੱਖ ਇਹ ਰਿਹਾ ਕਿ ਮਾਮਲੇ ਵਿਚ ਸ਼ਿਕਾਇਤਕਰਤਾ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਵੱਲੋਂ ਵੀ ਮਨਪ੍ਰੀਤ ਬਾਦਲ ਦੀ ਜ਼ਮਾਨਤ ਅਰਜ਼ੀ ਰੱਦ ਕਰਵਾਉਣ ਲਈ ਆਪਣਾ ਵਕੀਲ ਖੜ੍ਹਾ ਕੀਤਾ ਹੋਇਆ ਸੀ, ਜਨਿ੍ਹਾਂ ਵਲੋਂ ਸਾਬਕਾ ਮੰਤਰੀ ਦੀ ਜ਼ਮਾਨਤ ਅਰਜ਼ੀ ਦਾ ਜਬਰਦਸਤ ਵਿਰੋਧ ਕੀਤਾ ਗਿਆ। ਇਸ ਦੇ ਨਾਲ ਹੀ ਵਿਜੀਲੈਂਸ ਵੱਲੋਂ ਪੇਸ਼ ਹੋਏ ਸਰਕਾਰੀ ਵਕੀਲ ਅਮਰਜੀਤ ਸਿਆਲ ਨੇ ਵੀ ਮਨਪ੍ਰੀਤ ਬਾਦਲ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਦਾਅਵਾ ਕੀਤਾ ਕਿ ਉਸ ਨੇ ਮੰਤਰੀ ਹੁੰਦਿਆਂ ਪਲਾਂਟਾਂ ਦੀ ਖਰੀਦ ਵਿੱਚ ਵਿੱਤੀ ਨੁਕਸਾਨ ਪਹੁੰਚਾਇਆ ਹੈ ਅਤੇ ਇਸ ਲਈ ਉਸ ਨੂੰ ਹਿਰਾਸਤ ਵਿਚ ਲੈ ਕੇ ਪੁੱਛ ਪੜਤਾਲ ਕਰਨੀ ਹੈ।
Advertisement