ਪੱਤਰ ਪ੍ਰੇਰਕ
ਬਠਿੰਡਾ, 14 ਨਵੰਬਰ
ਅੱਜ ਸਰਕਾਰੀ ਰਾਜਿੰਦਰਾ ਕਾਲਜ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵੱਲੋਂ ਡਿਗਰੀਆਂ ਸਾੜ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਗੈਸਟ ਫੈਕਲਟੀ ਐਸੋਸੀਏਸ਼ਨ ਦੀ ਪ੍ਰਧਾਨ ਰੀਟਾ ਅਗਰਵਾਲ, ਪ੍ਰੋਫੈਸਰ ਰੂਬੀ ਬਾਂਸਲ, ਪ੍ਰੋ. ਸਰਬਜੀਤ ਸਿੰਘ ਨੇ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਉਹ 15 ਸਾਲਾਂ ਤੋਂ ਪੜ੍ਹਾਈ ਕਰਵਾ ਰਹੇ ਹਨ ਪਰ ਸਰਕਾਰ ਉਨ੍ਹਾਂ ਦੀਆਂ ਨੌਕਰੀਆਂ ਖੋਹਣ ’ਤੇ ਤੁਲੀ ਹੋਈ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰੀ ਕਾਲਜਾਂ ਵਿੱਚ ਪੜ੍ਹਾਈਆਂ ਕਰਵਾ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੂੰ ਰੈਗੂਲਰ ਕੀਤਾ ਜਾਵੇ।