DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਠਿੰਡਾ ਧਰਨਾ: ਪੁਲੀਸ ਵੱਲੋਂ ਘਰਾਂ ’ਚ ਛਾਪੇਮਾਰੀ, ਕਿਸਾਨ ਆਗੂ ਰਵਾਨਾ

ਕਈ ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਕਿਸਾਨ ਆਗੂਆਂ ਦੀ ਰਿਹਾਈ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਬਠਿੰਡਾ ਦੇ ਬਾਹਰ ਧਰਨੇ ਦੇ ਸੱਦੇ ਕਾਰਨ ਲੁਧਿਆਣਾ (ਦਿਹਾਤੀ) ਜ਼ਿਲ੍ਹੇ ਦੀ ਪੁਲੀਸ ਅੱਜ ਸਵੇਰ ਤੋਂ ਹੀ ਕਿਸਾਨ ਆਗੂਆਂ ਦੇ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ
Advertisement
ਕਈ ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਕਿਸਾਨ ਆਗੂਆਂ ਦੀ ਰਿਹਾਈ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਬਠਿੰਡਾ ਦੇ ਬਾਹਰ ਧਰਨੇ ਦੇ ਸੱਦੇ ਕਾਰਨ ਲੁਧਿਆਣਾ (ਦਿਹਾਤੀ) ਜ਼ਿਲ੍ਹੇ ਦੀ ਪੁਲੀਸ ਅੱਜ ਸਵੇਰ ਤੋਂ ਹੀ ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਕਰ ਰਹੀ ਹੈ।
ਥਾਣਾ ਸੁਧਾਰ ਦੇ ਮੁਖੀ ਗੁਰਦੀਪ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ, ਉਨ੍ਹਾਂ ਕਿਹਾ ਕਿ ਭਾਕਿਯੂ (ਉਗਰਾਹਾਂ) ਦੇ ਆਗੂ ਮਨਜੀਤ ਸਿੰਘ ਬੁੱਢੇਲ ਦੇ ਘਰ ਪੁਲੀਸ ਗਈ ਸੀ ਅਤੇ ਉਸ ਨੂੰ ਥਾਣੇ ਬੁਲਾਇਆ ਵੀ ਗਿਆ ਸੀ, ਪਰ ਉਸ ਦੀ ਧੀ ਦੀ ਅੰਮ੍ਰਿਤਸਰ ਹਵਾਈ ਅੱਡੇ ਤੋਂ ਫਲਾਈਟ ਕਾਰਨ ਉਸ ਨੂੰ ਜਾਣ ਦਿੱਤਾ ਗਿਆ।
ਉੱਧਰ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਦੇ ਘਰ ਵੀ ਰਾਏਕੋਟ ਸਦਰ ਪੁਲੀਸ ਨੇ ਛਾਪਾ ਮਾਰਿਆ ਸੀ, ਪਰ ਘਰ ਨਹੀਂ ਮਿਲੇ। ਚਰਨ ਸਿੰਘ ਨੂਰਪੁਰਾ ਨੇ ਫ਼ੋਨ 'ਤੇ ਸੰਪਰਕ ਕਰ ਕੇ ਦੱਸਿਆ ਕਿ ਪੁਲੀਸ ਨੇ ਪਿੰਡ ਵਿੱਚ ਵੀ ਕਈ ਥਾਂਵਾਂ ਉਪਰ ਉਨ੍ਹਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਹੈ। ਪਰ ਉਹ ਆਪਣੇ ਸਾਥੀਆਂ ਸਮੇਤ ਬਠਿੰਡਾ ਲਈ ਰਵਾਨਾ ਹੋਣ ਵਿੱਚ ਸਫਲ ਹੋ ਗਏ ਹਨ। ਉਨ੍ਹਾਂ ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਦੀ ਨਿੰਦਾ ਕੀਤੀ ਹੈ।
Advertisement
×