ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਬਠਿੰਡਾ: ਨਸ਼ਾ ਤਸਕਰਾਂ ਵੱਲੋਂ ਐੱਸਟੀਐੱਫ ਟੀਮ ’ਤੇ ਹਮਲਾ

ਹਮਲੇ ਵਿਚ ਦੋ ਪੁਲੀਸ ਮੁਲਾਜ਼ਮਾਂ ਸਣੇ ਤਿੰਨ ਜ਼ਖ਼ਮੀ, ਪੁਲੀਸ ਵੱਲੋਂ ਅੱਧਾ ਦਰਜਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਬਠਿੰਡਾ, 6 ਮਈ

Advertisement

ਬਠਿੰਡਾ ਦੇ ਤਲਵੰਡੀ ਸਾਬੋ ਇਲਾਕੇ ਵਿੱਚ ਨਸ਼ਾ ਤਸਕਰਾਂ ਨੇ STF (ਸਪੈਸ਼ਲ ਟਾਸਕ ਫੋਰਸ) ਦੀ ਟੀਮ ’ਤੇ ਹਮਲਾ ਕਰ ਦਿੱਤਾ। ਇਹ ਘਟਨਾ ਤਲਵੰਡੀ ਸਾਬੋ ਸਬ-ਡਵੀਜ਼ਨ ਅਧੀਨ ਆਉਂਦੇ ਪਿੰਡ ਤਿਉਣਾ ਦੀ ਦੱਸੀ ਜਾਂਦੀ ਹੈ। ਹਮਲੇ ਵਿੱਚ ASI, ਇੱਕ ਕਾਂਸਟੇਬਲ ਅਤੇ ਇੱਕ ਸਮਾਜ ਸੇਵੀ ਜ਼ਖ਼ਮੀ ਹੋ ਗਏ। ਪੁਲੀਸ ਵੱਲੋਂ ਫਿਲਹਾਲ ਮਸ਼ਕੂਕਾਂ ਦੀ ਭਾਲ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਏਐੱਸਆਈ ਮੇਜਰ ਸਿੰਘ ਦੀ ਅਗਵਾਈ ਵਾਲੀ ਐੱਸਟੀਐੱਫ ਦੀ ਟੀਮ ਨੇ ਤਿਉਣਾ ਪੁਜਾਰੀਆਂ ਪਿੰਡ ਵਿੱਚ ਨਾਕਾ ਲਾਇਆ ਹੋਇਆ ਸੀ। ਇਸ ਦੌਰਾਨ ਹਰਿਆਣਾ ਵਾਲੇ ਪਾਸਿਓਂ ਦੋ ਵਾਹਨ ਆਏ। ਜਦੋਂ ਟੀਮ ਨੇ ਵਾਹਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮਸ਼ਕੂਕਾਂ ਨੇ ਬੈਰੀਕੇਡ ਤੋੜ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਭੱਜਦੇ ਸਮੇਂ ਉਨ੍ਹਾਂ ਪੁਲੀਸ ਟੀਮ ’ਤੇ ਡੰਡਿਆਂ ਅਤੇ ਇੱਟਾਂ ਨਾਲ ਹਮਲਾ ਕਰ ਦਿੱਤਾ।

ਜ਼ਖ਼ਮੀਆਂ ਨੂੰ ਇਲਾਜ ਲਈ ਬਠਿੰਡਾ ਸਿਵਲ ਹਸਪਤਾਲ ਲਿਜਾਇਆ ਗਿਆ। ਸਿਵਲ ਹਸਪਤਾਲ ਵਿਚ ਐਮਰਜੈਂਸੀ ’ਚ ਤਾਇਨਾਤ ਡਾ. ਗੁਰਜੀਵਨ ਸਿੰਘ ਨੇ ਦੱਸਿਆ ਕਿ ਜ਼ਖਮੀ ਪੁਲੀਸ ਮੁਲਾਜ਼ਮ ਜ਼ੇਰੇ ਇਲਾਜ ਹਨ। ਤਲਵੰਡੀ ਸਾਬੋ ਪੁਲੀਸ ਨੇ ਪੀੜਤਾਂ ਦੇ ਬਿਆਨਾਂ ਦੇ ਆਧਾਰ ’ਤੇ ਅੱਧਾ ਦਰਜਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਸਰਗਰਮੀ ਨਾਲ ਭਾਲ ਕਰ ਰਹੀ ਹੈ।

Advertisement