DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Bathinda: ਲੈਂਡ ਮਾਰਗੇਜ਼ ਬੈਂਕਾਂ ਦੀ ਕਾਰਕਰਦਗੀ ਖ਼ਿਲਾਫ਼ ਕਿਸਾਨਾਂ ਵੱਲੋਂ ਪ੍ਰਦਰਸ਼ਨ

ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵੱਲੋਂ ਲੈਂਡ ਮਾਰਗੇਜ ਬੈਂਕਾਂ ’ਤੇ ਕਿਸਾਨਾਂ ਦੀ ਕਥਿਤ ਲੁੱਟ ਕਰਨ ਦਾ ਦੋਸ਼ ਲਗਾਉਂਦਿਆਂ, ਇਸ ਨੂੰ ਤੁਰੰਤ ਰੋਕਣ ਦੀ ਮੰਗ ਲਈ ਇੱਥੇ ਇੱਕ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਕਿਸਾਨ ਆਗੂਆਂ ਨੇ ਪਿਛਲੇ ਦਿਨੀਂ ਫ਼ਰੀਦਕੋਟ ਜ਼ਿਲ੍ਹੇ...

  • fb
  • twitter
  • whatsapp
  • whatsapp
featured-img featured-img
ਬਠਿੰਡਾ ’ਚ ਰੋਸ ਮਾਰਚ ਕਰਦੇ ਹੋਏ ਕਿਸਾਨ
Advertisement

ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵੱਲੋਂ ਲੈਂਡ ਮਾਰਗੇਜ ਬੈਂਕਾਂ ’ਤੇ ਕਿਸਾਨਾਂ ਦੀ ਕਥਿਤ ਲੁੱਟ ਕਰਨ ਦਾ ਦੋਸ਼ ਲਗਾਉਂਦਿਆਂ, ਇਸ ਨੂੰ ਤੁਰੰਤ ਰੋਕਣ ਦੀ ਮੰਗ ਲਈ ਇੱਥੇ ਇੱਕ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਕਿਸਾਨ ਆਗੂਆਂ ਨੇ ਪਿਛਲੇ ਦਿਨੀਂ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਹਰੀ ਨੌਂ ਵਿੱਚ ਦੋ ਸਕੇ ਭਰਾਵਾਂ ਵੱਲੋਂ ਕੀਤੀ ਗਈ ਖ਼ੁਦਕੁਸ਼ੀ ਦੇ ਮਾਮਲੇ ਨੂੰ ਵੀ ਚੁੱਕਿਆ ਅਤੇ ਇਸ ਦੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ।

ਇਸ ਮੌਕੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਅਤੇ ਬਲਦੇਵ ਸਿੰਘ ਸੰਦੋਹਾ ਨੇ ਕਿਹਾ ਕਿ ਕਿਸਾਨ ਸ਼ਾਹੂਕਾਰਾਂ ਦੇ ਚੁੰਗਲ ਤੋਂ ਬਚਣ ਲਈ ਸਹਿਕਾਰੀ ਬੈਂਕਾਂ ਤੋਂ ਕਰਜ਼ਾ ਲੈ ਕੇ ਖੇਤੀਬਾੜੀ ਕਰਦਾ ਹੈ, ਪਰ ਇਨ੍ਹਾਂ ਬੈਂਕਾਂ ਵੱਲੋਂ ਕਿਸਾਨਾਂ ਤੋਂ ਕਥਿਤ ਤੌਰ 'ਤੇ ਵੀਹ-ਵੀਹ ਗੁਣਾ ਵਿਆਜ ਸਮੇਤ ਵਸੂਲੀ ਕਰਨ ਤੋਂ ਬਾਅਦ ਹੀ ਕਲੀਅਰੈਂਸ ਸਰਟੀਫਿਕੇਟ ਦਿੱਤੇ ਜਾ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸਰਟੀਫਿਕੇਟ ਲੈਣ ਵਾਲੇ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਲਈ ਇਨ੍ਹਾਂ ਬੈਂਕਾਂ ਵੱਲੋਂ ਧੋਖੇ ਨਾਲ ਜ਼ਮੀਨੀ ਫ਼ਰਦਾਂ ਵਿੱਚ ਐਂਟਰੀਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਕਿਸਾਨਾਂ ਤੋਂ ਲਏ ਗਏ ਖਾਲੀ ਚੈੱਕਾਂ ਨੂੰ ਅਦਾਲਤ ਵਿੱਚ ਲਗਾ ਕੇ ਉਨ੍ਹਾਂ ਦੀਆਂ ਜ਼ਮੀਨਾਂ ਕੁਰਕ ਕਰਨ ਦੀਆਂ ਸਾਜ਼ਿਸ਼ਾਂ ਘੜੀਆਂ ਜਾ ਰਹੀਆਂ ਹਨ।

Advertisement

ਉਨ੍ਹਾਂ ਕਿਹਾ ਕਿ ਪਿੰਡ ਹਰੀ ਨੌਂ ਦੇ ਦੋ ਭਰਾਵਾਂ ਵੱਲੋਂ ਕੀਤੀ ਗਈ ਖ਼ੁਦਕੁਸ਼ੀ ਇਸੇ ਲੁੱਟ-ਖਸੁੱਟ ਦਾ ਸਬੂਤ ਹੈ। ਉਨ੍ਹਾਂ ਆਖਿਆ ਕਿ ਹਰੀ ਨੌਂ ਵਾਲਾ ਮਾਮਲਾ ਧੋਖਾਧੜੀ ਦਾ ਹੈ, ਜਿਸ ਵਿੱਚ ਸ਼ਾਮਲ ਅਧਿਕਾਰੀਆਂ ਨੂੰ ਸਜ਼ਾ ਦਿਵਾਉਣ ਲਈ ਯੂਨੀਅਨ ਵੱਲੋਂ 30 ਮਾਰਚ ਤੋਂ ਬੈਂਕ ਦੇ ਅੱਗੇ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਮ੍ਰਿਤਕ ਕਿਸਾਨ ਭਰਾਵਾਂ ਦੇ ਪਰਿਵਾਰ ਨੂੰ ਇਨਸਾਫ਼ ਦੇਣ ਦੀ ਬਜਾਏ ਭ੍ਰਿਸ਼ਟ ਅਫ਼ਸਰਸ਼ਾਹੀ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਨਾਲ ਹੀ ਚਿਤਾਵਨੀ ਦਿੱਤੀ ਕਿ ਕਿਸਾਨ ਯੂਨੀਅਨ ਕਿਸੇ ਵੀ ਕੀਮਤ 'ਤੇ ਕਿਸੇ ਵੀ ਕਿਸਾਨ ਦੀ ਜ਼ਮੀਨ ਦੀ ਕੁਰਕੀ ਨਹੀਂ ਹੋਣ ਦੇਵੇਗੀ।

Advertisement

ਉਨ੍ਹਾਂ ਝੋਨੇ ਦੀ ਐੱਮ ਐੱਸ ਪੀ (MSP) ਵਿੱਚ ਕੇਂਦਰ ਸਰਕਾਰ ਵੱਲੋਂ ਕੀਤੇ ਗਏ 72 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨੂੰ ਬਹੁਤ ਹੀ ਨਿਗੂਣਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇੱਕ ਪਾਸੇ ਕਾਰਪੋਰੇਟ ਘਰਾਣਿਆਂ ਵੱਲੋਂ ਖੇਤੀਬਾੜੀ ਵਿੱਚ ਵਰਤੇ ਜਾਣ ਵਾਲੇ ਉਤਪਾਦਾਂ ਦੀਆਂ ਕੀਮਤਾਂ ਵਿੱਚ ਇੱਕ-ਇੱਕ ਕਿਲੋ ਪਿੱਛੇ 100-100 ਰੁਪਏ ਤੱਕ ਵਧਾ ਦਿੱਤੇ ਜਾਂਦੇ ਹਨ, ਜਦਕਿ ਕਿਸਾਨ ਦੀ ਫ਼ਸਲ ਦਾ ਮੁੱਲ ਨਾਮ-ਮਾਤਰ ਹੀ ਵਧਾਇਆ ਜਾਂਦਾ ਹੈ।

Advertisement
×