DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Bathinda Farmers Protest: ਫਸਲ ਦੀ ਖਰੀਦ ਨਾ ਹੋਣ ’ਤੇ ਕਿਸਾਨਾਂ ਵੱਲੋਂ ਪ੍ਰਦਰਸ਼ਨ

ਡੀ ਸੀ ਦਫ਼ਤਰ ਅੱਗੇ ਧਰਨਾ ਲਾਇਆ

  • fb
  • twitter
  • whatsapp
  • whatsapp
Advertisement

ਸਰਕਾਰੀ ਭਾਅ ’ਤੇ ਕਣਕ ਦੀ ਫ਼ਸਲ ਵੇਚਣ ਦੇ ਤਰੱਦਦ ਵਜੋਂ ਅੱਜ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਲਾ ਕੇ ‘ਜ਼ਿੰਦਾਬਾਦ-ਮੁਰਦਾਬਾਦ’ ਕੀਤੀ।

ਧਰਨੇ ਨੂੰ ਸੰਬੋਧਨ ਕਰਦਿਆਂ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਤੇ ਔਰਤ ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ ਹਰਿੰਦਰ ਬਿੰਦੂ ਨੇ ਕਿਹਾ ਕਿ ਇਸ ਸਾਲ ਫਰਵਰੀ ਮਾਰਚ ਦੇ ਮਹੀਨੇ ਜ਼ਿਆਦਾ ਗਰਮੀ ਪੈਣ, ਭਾਰੀ ਮੀਂਹ, ਝੱਖੜ ਅਤੇ ਹਨੇਰੀ ਕਾਰਨ ਕਣਕ ਦੀ ਫ਼ਸਲ ਦਾ ਬਹੁਤ ਨੁਕਸਾਨ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅੱਗ ਲੱਗਣ ਕਾਰਨ ਸੈਂਕੜੇ ਏਕੜ ਕਣਕ ਦੀ ਫ਼ਸਲ ਸੜ ਕੇ ਸਵਾਹ ਹੋ ਗਈ ਹੈ। ਉਨ੍ਹਾਂ ਆਖਿਆ ਕਿ ਹੁਣ ਜੋ ਕਣਕ ਦੀ ਫ਼ਸਲ ਪੱਕ ਕੇ ਮੰਡੀਆਂ ਵਿੱਚ ਆ ਰਹੀ ਹੈ, ਉਸ ਦੀ ਖ਼ਰੀਦ ਨਾ ਹੋਣ ਕਰਕੇ ਦਾਣਾ ਮੰਡੀਆਂ ਵਿੱਚ ਕਣਕ ਦੇ ਅੰਬਾਰ ਲੱਗ ਗਏ ਹਨ ਕਿਉਂ ਕਿ ਕੇਂਦਰ ਸਰਕਾਰ ਵੱਲੋਂ ਖ਼ਰੀਦ ’ਤੇ ਲਾਈਆਂ ਸਖ਼ਤ ਸ਼ਰਤਾਂ ਕਾਰਨ ਖ਼ਰੀਦ ਏਜੰਸੀਆਂ ਕੇਂਦਰ ਸਰਕਾਰ ਤਰਫ਼ ਦੇਖ ਕੇ ਕਦਮ ਪੁੱਟ ਰਹੀਆਂ ਹਨ।

Advertisement

ਆਗੂਆਂ ਨੇ ਦੋਸ਼ ਲਾਇਆ ਕਿ ਵਿਸ਼ਵ ਵਪਾਰ ਸੰਸਥਾ ਦੀਆਂ ਨੀਤੀਆਂ ਤਹਿਤ ਕੇਂਦਰ ਅਤੇ ਰਾਜ ਸਰਕਾਰਾਂ ਫ਼ਸਲਾਂ ਦੀ ਖ਼ਰੀਦ ’ਤੇ ਸਖ਼ਤ ਸ਼ਰਤਾਂ ਮੜ੍ਹ ਕੇ ਖ਼ਰੀਦ ਤੋਂ ਭੱਜਣ ਲਈ ਕਈ ਸਾਲਾਂ ਤੋਂ ਕੋਸ਼ਿਸ਼ਾਂ ਕਰ ਰਹੀਆਂ ਹਨ, ਤਾਂ ਕਿ ਫ਼ਸਲਾਂ ਨੂੰ ਵਪਾਰੀ ਮਨਮਰਜ਼ੀ ਦੇ ਭਾਅ ਲੁੱਟ ਸਕਣ ਅਤੇ ਗਰੀਬਾਂ ਲਈ ਚੱਲਦੀ ਜਨਤਕ ਵੰਡ ਪ੍ਰਣਾਲੀ ਰਾਹੀਂ ਮਿਲਦੇ ਰਾਸ਼ਨ ਦਾ ਭੋਗ ਪੈ ਸਕੇ। ਉਨ੍ਹਾਂ ਦਾਅਵਾ ਕੀਤਾ ਕਿ ਇਸ ਦੇ ਬਾਵਜੂਦ ਜਥੇਬੰਦੀਆਂ ਦੇ ਸੰਘਰਸ਼ ਕਾਰਨ ਹਾਲੇ ਤੱਕ ਸਰਕਾਰੀ ਖ਼ਰੀਦ ਜਾਰੀ ਹੈ। ਕਿਸਾਨ ਆਗੂਆਂ ਨੇ ਮੰਨਿਆ ਕਿ ਕੁਦਰਤੀ ਕਰੋਪੀ ਕਾਰਨ ਕਣਕ ਦੇ ਦਾਣੇ ਖਰਾਬ ਅਤੇ ਬਦਰੰਗ ਹੋਏ ਹਨ, ਪਰ ਅਜਿਹੇ ਪ੍ਰਕੋਪ ਲਈ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਤਾਂ ਕੀ ਦੇਣੀ ਸੀ, ਸਗੋਂ ਜੋ ਫ਼ਸਲ ਮੰਡੀ ਵਿੱਚ ਆਈ ਹੈ ਉਸ ਨੂੰ ਨਾ ਖਰੀਦ ਕੇ ਕਿਸਾਨਾਂ ਨੂੰ ਦਸ ਦਿਨਾਂ ਤੋਂ ਮੰਡੀਆਂ ’ਚ ਰੋਲ਼ਿਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਕਣਕ ਦੀ ਖ਼ਰੀਦ ’ਤੇ ਲਾਈਆਂ ਬੇਲੋੜੀਆਂ ਸ਼ਰਤਾਂ ਖਤਮ ਕਰਕੇ ਸਾਰੀ ਕਣਕ ਦੀ ਖ਼ਰੀਦ ਸਰਕਾਰੀ ਭਾਅ ’ਤੇ ਕੀਤੀ ਜਾਵੇ। ਗੜੇਮਾਰੀ ਅਤੇ ਅੱਗ ਲੱਗਣ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ।

Advertisement

ਧਰਨੇ ਵਿੱਚ ਮਾਲਣ ਕੌਰ ਕੋਠਾਗੁਰੂ, ਪਰਮਜੀਤ ਕੌਰ ਪਿੱਥੋ, ਜਗਸੀਰ ਸਿੰਘ ਝੁੰਬਾ, ਨਛੱਤਰ ਸਿੰਘ ਢੱਡੇ, ਜਸਵੀਰ ਸਿੰਘ ਬੁਰਜ ਸੇਮਾ, ਰਾਮ ਸਿੰਘ ਕੋਟਗੁਰੂ, ਅਵਤਾਰ ਸਿੰਘ ਪੂਹਲਾ, ਜਸਪਾਲ ਸਿੰਘ ਕੋਠਾ ਗੁਰੂ, ਧਰਮਪਾਲ ਸਿੰਘ ਜੰਡੀਆਂ, ਰਣਜੋਧ ਸਿੰਘ ਮਾਹੀ ਨੰਗਲ, ਜਸਕਰਨ ਸਿੰਘ ਕੋਟਗੁਰੂ ਆਦਿ ਸ਼ਾਮਿਲ ਸਨ।

Advertisement
×