Bathinda: ਪੁਲੀਸ ਮੁਕਾਬਲੇ ਦੌਰਾਨ ਚਾਰ ਗੈਂਗਸਟਰ ਕਾਬੂ, ਇੱਕ ਜ਼ਖ਼ਮੀ
ਬਠਿੰਡਾ ਦੇ ਪਿੰਡ ਗੋਬਿੰਦਪੁਰਾ ਨੇੜੇ ਬਠਿੰਡਾ-ਸਰਹਿੰਦ ਨਹਿਰ ਕੋਲ ਮੰਗਲਵਾਰ ਨੂੰ ਏਜੀਟੀਐੱਫ (AGTF) ਅਤੇ ਕਥਿਤ ਤੌਰ 'ਤੇ ਬੰਬੀਹਾ ਗਰੁੱਪ ਨਾਲ ਜੁੜੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਮੁਕਾਬਲੇ ਦੌਰਾਨ ਇੱਕ ਮੁਲਜ਼ਮ ਗੁਰਵਿੰਦਰ ਸਿੰਘ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ, ਜਦਕਿ ਉਸ ਦੇ...
Advertisement
ਬਠਿੰਡਾ ਦੇ ਪਿੰਡ ਗੋਬਿੰਦਪੁਰਾ ਨੇੜੇ ਬਠਿੰਡਾ-ਸਰਹਿੰਦ ਨਹਿਰ ਕੋਲ ਮੰਗਲਵਾਰ ਨੂੰ ਏਜੀਟੀਐੱਫ (AGTF) ਅਤੇ ਕਥਿਤ ਤੌਰ 'ਤੇ ਬੰਬੀਹਾ ਗਰੁੱਪ ਨਾਲ ਜੁੜੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਮੁਕਾਬਲੇ ਦੌਰਾਨ ਇੱਕ ਮੁਲਜ਼ਮ ਗੁਰਵਿੰਦਰ ਸਿੰਘ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ, ਜਦਕਿ ਉਸ ਦੇ ਤਿੰਨ ਸਾਥੀਆਂ ਜਸ਼ਨ, ਸੁਖਚੈਨ ਅਤੇ ਗੁਰਦੀਪ ਨੂੰ ਪੁਲਿਸ ਨੇ ਮੌਕੇ ਤੋਂ ਕਾਬੂ ਕਰ ਲਿਆ। ਇਸ ਦੌਰਾਨ ਪੁਲੀਸ ਨੇ ਦੋਸ਼ੀਆਂ ਕੋਲੋਂ ਇੱਕ 9 ਐੱਮਐੱਮ ਗਲੌਕ ਪਿਸਤੌਲ ਅਤੇ ਇੱਕ .30 ਬੋਰ ਪਿਸਤੌਲ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਥਾਣਾ ਕੈਂਟ ਦੇ ਐੱਸਐੱਚਓ ਰਘਵੀਰ ਸਿੰਘ ਬੰਗੀ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਕੁਝ ਦਿਨ ਪਹਿਲਾਂ ਥਾਣਾ ਭਗਤਾ ਭਾਈ ਕਾ ਵਿੱਚ ਗੁੰਡਾਗਰਦੀ ਅਤੇ ਫਾਇਰਿੰਗ ਦੇ ਦੋਸ਼ਾਂ ਹੇਠ ਐੱਫਆਈਆਰ ਦਰਜ ਕੀਤੀ ਗਈ ਸੀ। ਦੋਸ਼ ਹੈ ਕਿ ਮੁਲਜ਼ਮਾਂ ਨੇ ਇੱਕ ਪਿੰਡ ਵਿੱਚ ਜਾ ਕੇ ਨੌਜਵਾਨਾਂ 'ਤੇ ਗੋਲੀਆਂ ਚਲਾਈਆਂ, ਜਿਸ ਵਿੱਚ ਤਿੰਨ ਵਿਅਕਤੀ ਜ਼ਖ਼ਮੀ ਹੋਏ ਸਨ।
ਪੁਲੀਸ ਦੀਆਂ ਵੱਖ-ਵੱਖ ਟੀਮਾਂ ਉਨ੍ਹਾਂ ਦੀ ਭਾਲ ਕਰ ਰਹੀਆਂ ਸਨ। ਐੱਸਐੱਚਓ ਅਨੁਸਾਰ ਕਾਰਵਾਈ ਦੌਰਾਨ ਮੁਲਜ਼ਮਾਂ ਨੇ ਪੁਲੀਸ ਪਾਰਟੀ 'ਤੇ ਵੀ ਗੋਲੀਬਾਰੀ ਕੀਤੀ, ਜਿਸ ਦੇ ਜਵਾਬ ਵਿੱਚ ਕੀਤੀ ਗਈ ਕਾਰਵਾਈ ਦੌਰਾਨ ਇੱਕ ਮੁਲਜ਼ਮ ਜ਼ਖ਼ਮੀ ਹੋ ਗਿਆ। ਪੁਲੀਸ ਨੇ ਚਾਰੇ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
Advertisement
×
