DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Bathinda Fruit Market Theft: ਬਠਿੰਡਾ ਦੀ ਫਲ ਮੰਡੀ ’ਚ ਚੋਰੀ ਦੇ ਸ਼ੱਕ ਹੇਠ ਦੋ ਨੌਜਵਾਨਾਂ ਨੂੰ ਖੰਭੇ ਨਾਲ ਬੰਨ੍ਹ ਕੇ ਕੁੱਟਿਆ

ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਮਾਮਲਾ ਭਖਿਆ, ਪੁਲੀਸ ਕੋਲ ਲਿਖਤੀ ਸਮਝੌਤਾ ਪਹੁੰਚਣ ਕਾਰਨ ਕਾਰਵਾਈ ਰੁਕੀ

  • fb
  • twitter
  • whatsapp
  • whatsapp
featured-img featured-img
ਬਠਿੰਡਾ ਦੀ ਫਲ ਮੰਡੀ ’ਚ ਚੋਰੀ ਦੇ ਸ਼ੱਕ ਹੇਠ ਦੋ ਨੌਜਵਾਨਾਂ ਨੂੰ ਖੰਭੇ ਨਾਲ ਬੰਨ੍ਹ ਕੇ ਕੁੱਟਿਆ
Advertisement

ਬਠਿੰਡਾ ਦੀ ਸਥਾਨਕ ਫਲ ਮੰਡੀ ਵਿੱਚ ਬੁੱਧਵਾਰ ਸਵੇਰੇ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਮੰਡੀ ਵਿੱਚ ਹੀ ਮਜ਼ਦੂਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਚੋਰੀ ਦੇ ਸ਼ੱਕ ਵਿੱਚ ਇੱਕ ਖੰਭੇ ਨਾਲ ਬੰਨ੍ਹ ਕੇ ਬੇਰਹਿਮੀ ਨਾਲ ਕੁੱਟਿਆ ਗਿਆ। ਜਾਣਕਾਰੀ ਮੁਤਾਬਕ ਪਹਿਲਾਂ ਕੁਝ ਦੁਕਾਨਦਾਰਾਂ ਨੇ ਉਨ੍ਹਾਂ ’ਤੇ ਹੱਥ ਸਾਫ਼ ਕੀਤਾ ਅਤੇ ਬਾਅਦ ਵਿੱਚ ਮੰਡੀ ਵਿੱਚ ਤਾਇਨਾਤ ਦੋ ਮਹਿਲਾ ਪ੍ਰਾਈਵੇਟ ਸੁਰੱਖਿਆ ਗਾਰਡਾਂ ਨੇ ਵੀ ਉਨ੍ਹਾਂ ਦੀ ਕੁੱਟਮਾਰ ਕੀਤੀ। ਇਸ ਸਾਰੀ ਘਟਨਾ ਦੀ ਵੀਡੀਓ ਕੈਮਰੇ ਵਿੱਚ ਕੈਦ ਹੋ ਗਈ, ਜੋ ਬਾਅਦ ਵਿੱਚ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਗਈ ਅਤੇ ਲੋਕਾਂ ਵੱਲੋਂ ਇਸ ਕਾਰੇ ਦੀ ਸਖ਼ਤ ਨਿਖੇਧੀ ਕੀਤੀ ਜਾ ਰਹੀ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਦੋਵਾਂ ਨੌਜਵਾਨਾਂ ’ਤੇ ਦੋਸ਼ ਸੀ ਕਿ ਉਨ੍ਹਾਂ ਨੇ ਮੰਡੀ ਵਿੱਚ ਪਏ ਫਲ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸੇ ਦੌਰਾਨ ਕੁਝ ਦੁਕਾਨਦਾਰਾਂ ਨੇ ਉਨ੍ਹਾਂ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਕਾਨੂੰਨ ਆਪਣੇ ਹੱਥ ਵਿੱਚ ਲੈਂਦਿਆਂ ਉਨ੍ਹਾਂ ਨੂੰ ਖੰਭੇ ਨਾਲ ਬੰਨ੍ਹ ਕੇ ਸਜ਼ਾ ਦੇਣੀ ਸ਼ੁਰੂ ਕਰ ਦਿੱਤੀ। ਕੁੱਟਮਾਰ ਕਰਨ ਤੋਂ ਬਾਅਦ ਦੁਕਾਨਦਾਰਾਂ ਨੇ ਦੋਵਾਂ ਨੌਜਵਾਨਾਂ ਨੂੰ ਸਥਾਨਕ ਪੁਲੀਸ ਦੇ ਹਵਾਲੇ ਕਰ ਦਿੱਤਾ।

Advertisement

ਇਸ ਮਾਮਲੇ ਸਬੰਧੀ ਜਦੋਂ ਜਾਂਚ ਅਧਿਕਾਰੀ ਏ.ਐੱਸ.ਆਈ. ਅੰਮ੍ਰਿਤਪਾਲ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪੁਲੀਸ ਨੂੰ ਫਲ ਵਿਕਰੇਤਾ ਵੱਲੋਂ ਇੱਕ ਲਿਖਤੀ ਬੇਨਤੀ ਪੱਤਰ (ਸਮਝੌਤਾ) ਮਿਲਿਆ ਹੈ।

Advertisement

ਉਨ੍ਹਾਂ ਕਿਹਾ, “ਸਾਨੂੰ ਫਲ ਵਿਕਰੇਤਾ ਵੱਲੋਂ ਲਿਖਤੀ ਰੂਪ ਵਿੱਚ ਦਿੱਤਾ ਗਿਆ ਹੈ ਕਿ ਉਹ ਇਨ੍ਹਾਂ ਦੋਵਾਂ ਨੌਜਵਾਨਾਂ ਖ਼ਿਲਾਫ਼ ਕੋਈ ਵੀ ਕਾਨੂੰਨੀ ਕਾਰਵਾਈ ਨਹੀਂ ਕਰਵਾਉਣਾ ਚਾਹੁੰਦਾ। ਜਦੋਂ ਸ਼ਿਕਾਇਤਕਰਤਾ ਖ਼ੁਦ ਹੀ ਕਾਰਵਾਈ ਨਹੀਂ ਚਾਹੁੰਦਾ, ਤਾਂ ਹੁਣ ਅਸੀਂ ਇਸ ਮਾਮਲੇ ਵਿੱਚ ਕੀ ਕਰ ਸਕਦੇ ਹਾਂ?” ਪੁਲੀਸ ਵੱਲੋਂ ਇਸ ਲਿਖਤੀ ਸਮਝੌਤੇ ਤੋਂ ਬਾਅਦ ਫਿਲਹਾਲ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ।

Advertisement
×