ਚੰਡੀਗੜ੍ਹ, 30 ਦਸੰਬਰ
ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਵੀਰਵਾਰ ਨੂੰ ਸੀਤ ਲਹਿਰ ਜਾਰੀ ਰਹੀ, ਜਿਸ ਕਾਰਨ ਘੱਟੋ ਘੱਟ ਤਾਪਮਾਨ ਆਮ ਤੋਂ ਹੇਠਾਂ ਚਲਾ ਗਿਆ। ਮੌਸਮ ਵਿਭਾਗ ਅਨੁਸਾਰ ਹਰਿਆਣਾ ਦਾ ਹਿਸਾਰ ਸਭ ਤੋਂ ਠੰਢਾ ਰਿਹਾ, ਜਿਥੇ ਘੱਟੋ-ਘੱਟ ਤਾਪਮਾਨ 2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਕਰਨਾਲ, ਰੋਹਤਕ, ਗੁਰੂਗ੍ਰਾਮ, ਸਿਰਸਾ, ਫਤਿਹਾਬਾਦ ਅਤੇ ਪੰਚਕੂਲਾ ਵਿੱਚ ਤਾਪਮਾਨ ਕ੍ਰਮਵਾਰ 3.2, 4.4, 6, 4.8, 3.7 ਅਤੇ 4.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਦਾ ਘੱਟ ਤੋਂ ਘੱਟ ਤਾਪਮਾਨ 4.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ‘ਚ ਬਠਿੰਡਾ ‘ਚ 2.6 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ ਹੈ। ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਪਠਾਨਕੋਟ, ਫਰੀਦਕੋਟ, ਗੁਰਦਾਸਪੁਰ, ਜਲੰਧਰ, ਮੋਗਾ ਅਤੇ ਸੰਗਰੂਰ ਵਿੱਚ ਘੱਟ ਤੋਂ ਘੱਟ ਕ੍ਰਮਵਾਰ ਤਾਪਮਾਨ 4.4, 3.7, 3.3, 4.3, 3.4, 4.3, 3.7, 3.2 ਤੇ 3.1 ਡਿਗਰੀ ਸੈਲਸੀਅਸ ਰਿਹਾ।