DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Bathinda Murder Case: ਜੱਸੀ ਬਾਗਵਾਲੀ ’ਚ ਘਰੇਲੂ ਕਲੇਸ਼ ਕਾਰਨ ਪਤੀ ਵੱਲੋਂ ਪਤਨੀ ਦੀ ਹੱਤਿਆ

ਗੋਲੀਆਂ ਲੱਗਣ ਕਾਰਨ ਮੌਕੇ ’ਤੇ ਹੋਈ ਮੌਤ; ਪਰਿਵਾਰ ਨੇ ਪੁਲੀਸ ’ਤੇ ਕਾਰਵਾਈ ਨਾ ਕਰਨ ਦੇ ਦੋਸ਼ ਲਾਏ; ਕੁਝ ਦਿਨ ਪਹਿਲਾਂ ਡੀ ਐੱਸ ਪੀ ਨੂੰ ਕੀਤੀ ਸੀ ਸ਼ਿਕਾਇਤ

  • fb
  • twitter
  • whatsapp
  • whatsapp
featured-img featured-img
ਵਿਰਲਾਪ ਕਰਦੇ ਹੋਏ ਰਿਸ਼ਤੇਦਾਰ।
Advertisement

Jassi Bagwali Woman Murder Case: ਬਠਿੰਡਾ-ਡੱਬਵਾਲੀ ਮਾਰਗ ’ਤੇ ਸਥਿਤ ਪਿੰਡ ਜੱਸੀ ਬਾਗਵਾਲੀ ਵਿੱਚ ਘਰੇਲੂ ਕਲੇਸ਼ ਦੇ ਚੱਲਦਿਆਂ ਪਤੀ ਵੱਲੋਂ ਆਪਣੀ ਪਤਨੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਵਾਰਦਾਤ ਉਸ ਸਮੇਂ ਹੋਈ ਜਦੋਂ ਮਹਿਲਾ ਆਪਣੇ ਬੱਚੇ ਨੂੰ ਸਕੂਲ ਵੈਨ ਤੋਂ ਲੈ ਕੇ ਨੇੜਲੀ ਦੁਕਾਨ ’ਤੇ ਜਾ ਰਹੀ ਸੀ।

ਮ੍ਰਿਤਕਾ ਦੀ ਪਛਾਣ ਗੁਰਮੀਤ ਕੌਰ ਵਜੋਂ ਹੋਈ ਹੈ ਜਿਸ ਦਾ ਵਿਆਹ ਕਰੀਬ 14 ਸਾਲ ਪਹਿਲਾਂ ਪਿੰਡ ਜੱਸੀ ਬਾਗਵਾਲੀ ਦੇ ਮਨਜੀਤ ਸਿੰਘ ਪੁੱਤਰ ਡੂੰਗਰ ਸਿੰਘ ਨਾਲ ਹੋਇਆ ਸੀ। ਜਾਣਕਾਰੀ ਅਨੁਸਾਰ ਪਤੀ-ਪਤਨੀ ਵਿਚਕਾਰ ਲੰਬੇ ਸਮੇਂ ਤੋਂ ਘਰੇਲੂ ਵਿਵਾਦ ਚੱਲ ਰਿਹਾ ਸੀ ਅਤੇ ਪਿਛਲੇ ਲਗਪਗ ਦੋ ਸਾਲਾਂ ਤੋਂ ਦੋਵੇਂ ਵੱਖ-ਵੱਖ ਰਹਿ ਰਹੇ ਸਨ। ਦੋਹਾਂ ਦੇ ਦੋ ਬੱਚੇ ਹਨ ਜੋ ਆਪਣੀ ਮਾਂ ਨਾਲ ਰਹਿੰਦੇ ਸਨ। ਗੁਰਮੀਤ ਕੌਰ ਪਿੰਡ ਵਿੱਚ ਨਰੇਗਾ ਮੇਟ ਵਜੋਂ ਕੰਮ ਕਰ ਕੇ ਆਪਣੇ ਬੱਚਿਆਂ ਦਾ ਪਾਲਣ-ਪੋਸ਼ਣ ਕਰ ਰਹੀ ਸੀ।

Advertisement

ਅੱਜ ਦੁਪਹਿਰ ਸਮੇਂ ਗੁਰਮੀਤ ਕੌਰ ਆਪਣੇ ਬੱਚੇ ਨੂੰ ਸਕੂਲ ਵੈਨ ਤੋਂ ਉਤਾਰ ਕੇ ਨੇੜਲੀ ਮਠਿਆਈ ਦੀ ਦੁਕਾਨ ’ਤੇ ਜਾ ਰਹੀ ਸੀ। ਇਸੇ ਦੌਰਾਨ ਕਥਿਤ ਤੌਰ 'ਤੇ ਉਸ ਦਾ ਪਤੀ ਮਨਜੀਤ ਸਿੰਘ ਮੌਕੇ 'ਤੇ ਪਹੁੰਚਿਆ ਅਤੇ ਰਿਵਾਲਵਰ ਨਾਲ ਉਸ 'ਤੇ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

Advertisement

ਦਿਨ-ਦਿਹਾੜੇ ਹੋਈ ਇਸ ਵਾਰਦਾਤ ਨਾਲ ਇਲਾਕੇ ਵਿੱਚ ਦਹਿਸ਼ਤ ਅਤੇ ਸੋਗ ਦਾ ਮਾਹੌਲ ਬਣ ਗਿਆ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਬਠਿੰਡਾ ਦਿਹਾਤੀ ਦੇ ਡੀਐਸਪੀ ਹਰਵਿੰਦਰ ਸਿੰਘ ਸਰਾਂ ਅਤੇ ਥਾਣਾ ਸੰਗਤ ਦੇ ਮੁਖੀ ਜਗਦੀਪ ਸਿੰਘ ਪੁਲੀਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ। ਪੁਲੀਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਭੇਜ ਦਿੱਤਾ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ।

ਇਸ ਦੌਰਾਨ ਮ੍ਰਿਤਕਾ ਦੇ ਪਰਿਵਾਰ ਨੇ ਪੁਲੀਸ ਪ੍ਰਸ਼ਾਸਨ 'ਤੇ ਗੰਭੀਰ ਦੋਸ਼ ਲਗਾਏ ਹਨ। ਗੁਰਮੀਤ ਕੌਰ ਦੀ ਮਾਂ ਨੇ ਦੱਸਿਆ ਕਿ ਉਸ ਦਾ ਜੁਆਈ ਮਨਜੀਤ ਸਿੰਘ ਉਸ ਦੀ ਧੀ ਨਾਲ ਲਗਾਤਾਰ ਕੁੱਟਮਾਰ ਕਰਦਾ ਸੀ ਅਤੇ ਉਸ ਨੂੰ ਤੰਗ-ਪਰੇਸ਼ਾਨ ਕਰਦਾ ਰਹਿੰਦਾ ਸੀ। ਉਨ੍ਹਾਂ ਕਿਹਾ ਕਿ ਕੁੱਝ ਦਿਨ ਪਹਿਲਾਂ ਹੀ ਇਸ ਸਬੰਧੀ ਬਠਿੰਡਾ ਦਿਹਾਤੀ ਦੇ ਡੀਐਸਪੀ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ, ਪਰ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦਾ ਦੋਸ਼ ਹੈ ਕਿ ਜੇਕਰ ਸਮੇਂ ਸਿਰ ਕਾਰਵਾਈ ਹੋ ਜਾਂਦੀ ਤਾਂ ਅੱਜ ਉਨ੍ਹਾਂ ਦੀ ਧੀ ਅੱਜ ਉਨ੍ਹਾਂ ਕੋਲ ਹੁੰਦੀ ।

ਹੱਤਿਆ ਦੇ ਮਾਮਲੇ ’ਤੇ ਬਿਆਨ ਦਰਜ ਕਰਦੇ ਹੋਏ ਪੁਲੀਸ ਮੁਲਾਜ਼ਮ।
ਹੱਤਿਆ ਦੇ ਮਾਮਲੇ ’ਤੇ ਬਿਆਨ ਦਰਜ ਕਰਦੇ ਹੋਏ ਪੁਲੀਸ ਮੁਲਾਜ਼ਮ।

ਪਰਿਵਾਰ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਮਨਜੀਤ ਘਰ ਦਾ ਸੋਨਾ ਅਤੇ ਹੋਰ ਕੀਮਤੀ ਸਮਾਨ ਵੀ ਲੈ ਗਿਆ ਸੀ ਅਤੇ ਗੁਰਮੀਤ ਕੌਰ ਨੂੰ ਬਲੈਕਮੇਲ ਕਰਕੇ 8 ਲੱਖ ਰੁਪਏ ਦੀ ਹੋਰ ਮੰਗ ਕਰ ਰਿਹਾ ਸੀ। ਪਰਿਵਾਰ ਨੇ ਇਨਸਾਫ਼ ਦੀ ਮੰਗ ਕਰਦਿਆਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਉੱਧਰ ਬਠਿੰਡਾ ਦਿਹਾਤੀ ਦੇ ਡੀਐਸਪੀ ਹਰਵਿੰਦਰ ਸਿੰਘ ਸਰਾਂ ਨੇ ਦੱਸਿਆ ਕਿ ਪੀਸੀਆਰ ਰਾਹੀਂ ਸੂਚਨਾ ਮਿਲਣ 'ਤੇ ਪੁਲੀਸ ਮੌਕੇ 'ਤੇ ਪਹੁੰਚੀ, ਜਿੱਥੇ ਜਾਂਚ ਦੌਰਾਨ ਸਾਹਮਣੇ ਆਇਆ ਕਿ ਘਰੇਲੂ ਕਲੇਸ਼ ਦੇ ਚੱਲਦਿਆਂ ਗੁਰਮੀਤ ਕੌਰ ਦੀ ਕਥਿਤ ਤੌਰ 'ਤੇ ਉਸ ਦੇ ਪਤੀ ਮਨਜੀਤ ਸਿੰਘ ਵੱਲੋਂ ਗੋਲੀ ਮਾਰ ਕੇ ਹੱਤਿਆ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਆਧਾਰ 'ਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਕੈਪਸ਼ਨ- ਘਟਨਾ ਸਥਾਨ ‘ਤੇ ਪਹੁੰਚ ਕੇ ਜਾਂਚ ਕਰਦੀ ਹੋਈ ਪੁਲੀਸ ਪਾਰਟੀ ।

ਫੋਟੋ-ਧਰਮਪਾਲ ਸਿੰਘ ਤੂਰ

Advertisement
×