DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Bathinda News: ਜ਼ਿਲ੍ਹੇ ਵਿੱਚ ਅੱਠ ਮਹੀਨਿਆਂ ਦੌਰਾਨ 10 ਬੱਚਿਆਂ ਨੂੰ ਮਿਲੇ ਨਵੇਂ ਮਾਪੇ

ਤਿੰਨ ਬੱਚਿਆਂ ਨੂੰ ਅਮਰੀਕਾ, ਕੈਨੇਡਾ ਅਤੇ ਇਟਲੀ ਦੇ ਪਰਿਵਾਰਾਂ ਨੇ ਗੋਦ ਲਿਆ; ਪੰਜ ਮੁੰਡੇ ਤੇ ਪੰਜ ਕੁੜੀਆਂ ਸ਼ਾਮਲ

  • fb
  • twitter
  • whatsapp
  • whatsapp
Advertisement

ਬਠਿੰਡਾ ਜ਼ਿਲ੍ਹੇ ਵਿੱਚ ਪਿਛਲੇ ਅੱਠ ਮਹੀਨਿਆਂ ਦੌਰਾਨ 10 ਬੱਚਿਆਂ ਨੂੰ ਕਾਨੂੰਨੀ ਪ੍ਰਕਿਰਿਆ ਰਾਹੀਂ ਨਵੇਂ ਮਾਪੇ ਮਿਲੇ ਹਨ। ਇਨ੍ਹਾਂ ਵਿੱਚੋਂ ਤਿੰਨ ਬੱਚਿਆਂ ਨੂੰ ਅਮਰੀਕਾ, ਕੈਨੇਡਾ ਅਤੇ ਇਟਲੀ ਦੇ ਪਰਿਵਾਰਾਂ ਨੇ ਗੋਦ ਲਿਆ ਹੈ, ਜਦਕਿ ਬਾਕੀ ਸੱਤ ਬੱਚਿਆਂ ਨੂੰ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਪਰਿਵਾਰਾਂ ਨੇ ਅਪਣਾਇਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਗੋਦ ਲਏ ਗਏ 10 ਬੱਚਿਆਂ ਵਿੱਚ ਪੰਜ ਮੁੰਡੇ ਅਤੇ ਪੰਜ ਕੁੜੀਆਂ ਹਨ। ਇਨ੍ਹਾਂ ਦੀ ਉਮਰ ਦੋ ਮਹੀਨਿਆਂ ਤੋਂ ਲੈ ਕੇ ਸੱਤ ਸਾਲ ਤੱਕ ਹੈ। ਬਾਕੀ ਸੱਤ ਬੱਚਿਆਂ ਨੂੰ ਗੁਜਰਾਤ, ਉੱਤਰ ਪ੍ਰਦੇਸ਼, ਉੱਤਰਾਖੰਡ, ਪੱਛਮੀ ਬੰਗਾਲ ਅਤੇ ਮੁਹਾਲੀ (ਪੰਜਾਬ) ਦੇ ਪਰਿਵਾਰਾਂ ਨੇ ਗੋਦ ਲਿਆ ਹੈ।

Advertisement

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੇ ਇੱਛੁਕ ਮਾਪਿਆਂ ਨੇ ਭਾਰਤ ਸਰਕਾਰ ਦੇ ਸੈਂਟਰਲ ਅਡਾਪਸ਼ਨ ਰਿਸੋਰਸ ਅਥਾਰਟੀ (CARA) ਦੇ ਔਨਲਾਈਨ ਪੋਰਟਲ ’ਤੇ ਰਜਿਸਟ੍ਰੇਸ਼ਨ ਕਰਵਾਈ ਸੀ। ਨਿਰਧਾਰਤ ਦਸਤਾਵੇਜ਼ ਅਤੇ ਹੋਰ ਕਾਨੂੰਨੀ ਸ਼ਰਤਾਂ ਪੂਰੀਆਂ ਕਰਨ ਤੋਂ ਬਾਅਦ ਹੀ ਬੱਚੇ ਉਨ੍ਹਾਂ ਨੂੰ ਗੋਦ ਦਿੱਤੇ ਗਏ।

Advertisement

ਉਨ੍ਹਾਂ ਸਪਸ਼ਟ ਕੀਤਾ ਕਿ ਬਠਿੰਡਾ ਜ਼ਿਲ੍ਹੇ ਵਿੱਚ ਬੱਚੇ ਗੋਦ ਦੇਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਕੇਵਲ ਦੋ ਏਜੰਸੀਆਂ ਨੂੰ ਅਧਿਕਾਰਤ ਕੀਤਾ ਗਿਆ ਹੈ। ਇਨ੍ਹਾਂ ਵਿੱਚ ਰੈੱਡ ਕਰਾਸ ਅਡਾਪਸ਼ਨ ਏਜੰਸੀ, ਮਹੰਤ ਗੁਰਬੰਤਾ ਦਾਸ ਸਕੂਲ ਨੇੜੇ ਥਰਮਲ ਪਲਾਂਟ ਦੀਆਂ ਝੀਲਾਂ ਅਤੇ ਸ੍ਰੀ ਅਨੰਤ ਅਨਾਥ ਆਸ਼ਰਮ ਨਥਾਣਾ ਸ਼ਾਮਲ ਹਨ। ਇਨ੍ਹਾਂ ਦੋਵਾਂ ਤੋਂ ਇਲਾਵਾ ਜ਼ਿਲ੍ਹੇ ਵਿੱਚ ਕੋਈ ਹੋਰ ਅਧਿਕਾਰਤ ਏਜੰਸੀ ਨਹੀਂ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੋਵਾਂ ਕੇਂਦਰਾਂ ਵਿੱਚ ਪੰਘੂੜੇ ਵੀ ਸਥਾਪਤ ਕੀਤੇ ਗਏ ਹਨ। ਜਿਹੜੇ ਮਾਪੇ ਕਿਸੇ ਕਾਰਨ ਆਪਣੇ ਬੱਚੇ ਦੀ ਦੇਖਭਾਲ ਕਰਨ ਵਿੱਚ ਅਸਮਰੱਥ ਹਨ, ਉਹ ਬੱਚੇ ਨੂੰ ਅਸੁਰੱਖਿਅਤ ਥਾਂ ਛੱਡਣ ਦੀ ਬਜਾਏ ਇਨ੍ਹਾਂ ਕੇਂਦਰਾਂ ਵਿੱਚ ਸਥਾਪਤ ਪੰਘੂੜੇ ਵਿੱਚ ਛੱਡ ਸਕਦੇ ਹਨ, ਤਾਂ ਜੋ ਬੱਚੇ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬੱਚੇ ਗੋਦ ਲੈਣ ਜਾਂ ਦੇਣ ਲਈ ਕਿਸੇ ਵੀ ਗ਼ੈਰ-ਕਾਨੂੰਨੀ ਤਰੀਕੇ ਦੀ ਵਰਤੋਂ ਨਾ ਕੀਤੀ ਜਾਵੇ। ਬੱਚੇ ਨੂੰ ਗੋਦ ਲੈਣ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਕਾਨੂੰਨੀ ਨਿਯਮਾਂ ਅਤੇ ਨਿਰਧਾਰਤ ਵਿਧੀ ਅਨੁਸਾਰ ਹੀ ਪੂਰੀ ਕੀਤੀ ਜਾਣੀ ਚਾਹੀਦੀ ਹੈ। ਇਸ ਲਈ ਇੱਛੁਕ ਮਾਪੇ CARA ਦੇ ਪੋਰਟਲ https://cara.wcd.gov.in/ ’ਤੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਵਨੀਤ ਕੌਰ ਸਿੱਧੂ ਨੇ ਕਿਹਾ ਕਿ ਬੱਚਾ ਗੋਦ ਲੈਣ ਦੇ ਚਾਹਵਾਨ ਵਿਅਕਤੀ ਸਬੰਧਤ ਵਿਭਾਗ ਜਾਂ ਅਧਿਕਾਰਤ ਵਿਸ਼ੇਸ਼ ਗੋਦ ਲੈਣ ਵਾਲੀ ਏਜੰਸੀ ਨਾਲ ਸੰਪਰਕ ਕਰਨ ਅਤੇ ਨਿਰਧਾਰਤ ਕਾਨੂੰਨੀ ਪ੍ਰਕਿਰਿਆ ਪੂਰੀ ਕਰਨ। ਉਨ੍ਹਾਂ ਕਿਹਾ ਕਿ ਇਸ ਨਾਲ ਬੱਚਿਆਂ ਦੀ ਸੁਰੱਖਿਆ, ਦੇਖਭਾਲ ਅਤੇ ਉਨ੍ਹਾਂ ਦਾ ਭਵਿੱਖ ਯਕੀਨੀ ਬਣਾਇਆ ਜਾ ਸਕਦਾ ਹੈ।

Advertisement
×