Bathinda News: ਕਾਂਗਰਸ ਆਗੂ Khushbaz Singh Jatana ਦੀ ਸੜਕ ਹਾਦਸੇ ਵਿੱਚ ਮੌਤ
SOPU student leader ਦੇ ਡਰਾਈਵਰ ਦੀ ਮੌਤ; ਗੰਨਮੈਨ ਜ਼ਖਮੀ; ਦਿੱਲੀ ਤੋਂ ਚੰਡੀਗੜ੍ਹ ਪਰਤਦਿਆਂ ਵਾਪਰਿਆ ਹਾਦਸਾ
ਕਾਂਗਰਸੀ ਆਗੂ ਖੁਸ਼ਬਾਜ਼ ਸਿੰਘ ਜਟਾਣਾ ਦੀ ਅੱਜ ਸ਼ਾਮ ਹਰਿਆਣਾ ਦੇ Jakhauli toll plaza ਨੇੜੇ Sonipat ਜ਼ਿਲ੍ਹੇ ਵਿੱਚ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ ਦਿੱਲੀ ਤੋਂ ਚੰਡੀਗੜ੍ਹ ਵਾਪਸ ਆ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਰਸਤੇ ਵਿੱਚ ਉਨ੍ਹਾਂ ਦੀ ਡਿਫੈਂਡਰ ਗੱਡੀ ਦਾ ਟਾਇਰ ਫਟਣ ਕਾਰਨ ਗੱਡੀ ਖੜ੍ਹੀ ਸੀ, ਜਿਸ ਦੌਰਾਨ ਪਿੱਛੋਂ ਆ ਰਹੇ ਇੱਕ ਟਰੱਕ ਨੇ ਉਨ੍ਹਾਂ ਦੀ ਗੱਡੀ ਵਿੱਚ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਉਨ੍ਹਾਂ ਨਾਲ ਮੌਜੂਦ ਦੋ ਗੰਨਮੈਨ ਵੀ ਗੰਭੀਰ ਜ਼ਖਮੀ ਹੋ ਗਏ ਹਨ।
ਖੁਸ਼ਬਾਜ਼ ਸਿੰਘ ਜਟਾਣਾ ਚੰਡੀਗੜ੍ਹ ਵਿੱਚ ਸੋਪੂ (SOPU) ਦੇ ਸਾਬਕਾ ਵਿਦਿਆਰਥੀ ਆਗੂ ਰਹੇ ਸਨ ਅਤੇ ਉਨ੍ਹਾਂ ਨੇ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਹਲਕੇ ਤੋਂ ਦੋ ਵਾਰ ਵਿਧਾਨ ਸਭਾ ਚੋਣ ਲੜੀ ਸੀ। ਖ਼ਬਰਾਂ ਮੁਤਾਬਕ ਜਟਾਣਾ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ ਉਨ੍ਹਾਂ ਦੀ ਦੇਹ ਨੂੰ ਸੋਨੀਪਤ ਦੇ ਸਿਵਲ ਹਸਪਤਾਲ ਵਿੱਚ ਲਿਜਾਇਆ ਗਿਆ ਹੈ। ਗੰਭੀਰ ਰੂਪ ਵਿੱਚ ਜ਼ਖਮੀ ਹੋਏ ਗੰਨਮੈਨਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਬਾਅਦ ਵਿਚ ਪਤਾ ਲੱਗਿਆ ਹੈ ਕਿ ਖੁਸ਼ਬਾਜ ਸਿੰਘ ਜਟਾਣਾ ਅਤੇ ਕਾਰ ਡਰਾਈਵਰ ਪਰਮਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਗੰਨਮੈਨ ਕਰਨਦੀਪ ਸਿੰਘ ਦੇ ਗੰਭੀਰ ਸੱਟਾਂ ਵੱਜੀਆਂ ਹਨ ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸ਼ਾਮ 6:15 ਵਜੇ ਦੇ ਲਗਪਗ ਉਸ ਵੇਲੇ ਵਾਪਰਿਆ ਜਦੋਂ ਨੌਜਵਾਨ ਕਾਂਗਰਸੀ ਆਗੂ ਦੀ ਗੱਡੀ ਦਾ ਟਾਇਰ ਪੈਂਚਰ ਹੋ ਗਿਆ ਅਤੇ ਉਹ ਪੈਂਚਰ ਲਗਵਾਉਣ ਲਈ ਰੁਕੇ ਸਨ ਕਿ ਇਸ ਦੌਰਾਨ ਇੱਕ ਤੇਜ਼ ਰਫਤਾਰ ਟਰੱਕ ਨੇ ਟੱਕਰ ਮਾਰ ਦਿੱਤੀ।
ਘਟਨਾ ਦਾ ਪਤਾ ਲੱਗਣ ’ਤੇ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ। ਸੋਨੀਪਤ ਪੁਲੀਸ ਨੇ ਦੋਵੇਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭਿਜਵਾ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਬਾਅਦ ਟਰੱਕ ਚਾਲਕ ਫਰਾਰ ਹੋ ਗਿਆ। ਪੁਲੀਸ ਦਾ ਕਹਿਣਾ ਹੈ ਕਿ ਟਰੱਕ ਡਰਾਈਵਰ ਨੂੰ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
2022 ਵਿਚ ਲੜੀ ਸੀ ਵਿਧਾਨ ਸਭਾ ਦੀ ਚੋਣ
ਖੁਸ਼ਬਾਜ ਸਿੰਘ ਜਟਾਣਾ ਕਾਂਗਰਸ ਦੇ ਸਰਗਰਮ ਮੈਂਬਰ ਸਨ ਤੇ ਉਹ ਪੰਜਾਬ ਕਾਂਗਰਸ ਦੇ ਬਠਿੰਡਾ ਦਿਹਾਤੀ ਦੇ ਸਾਬਕਾ ਪ੍ਰਧਾਨ ਅਤੇ ਤਲਵੰਡੀ ਸਾਬੋ ਹਲਕੇ ਤੋਂ ਯੂਥ ਕਾਂਗਰਸ ਦੇ ਸਾਬਕਾ ਵਾਈਸ ਪ੍ਰਧਾਨ ਵੀ ਸਨ। ਉਨ੍ਹਾਂ ਨੇ 2022 'ਚ ਤਲਵੰਡੀ ਸਾਬੋ ਹਲਕੇ ਤੋਂ ਵਿਧਾਨ ਸਭਾ ਦੀ ਚੋਣ ਵੀ ਲੜੀ ਸੀ, ਹਾਲਾਂਕਿ ਉਨ੍ਹਾਂ ਨੂੰ ਸਫਲਤਾ ਨਹੀਂ ਮਿਲੀ ਸੀ। ਕਾਂਗਰਸ ਸਰਕਾਰ ਦੌਰਾਨ ਉਹ ਚੇਅਰਮੈਨ ਦੇ ਅਹੁਦੇ ’ਤੇ ਵੀ ਰਹੇ ਸਨ।

