DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Bathinda News: ਸ਼ਰੇਆਮ ਵਿਕ ਰਿਹੈ ਨਸ਼ਾ,ਸਾਡੇ ਬੱਚੇ ਬਚਾਓ: ਵੋਟਾਂ ਮੰਗਣ ਆਏ 'ਆਪ' ਚੇਅਰਮੈਨ ਨੂੰ ਔਰਤਾਂ ਨੇ ਘੇਰਿਆ

ਬਠਿੰਡਾ ਦੇ ਮਹਿਣਾ ਬਸਤੀ ਵਿੱਚ ਨਗਰ ਨਿਗਮ ਚੋਣਾਂ ਦੇ ਪ੍ਰਚਾਰ ਦੌਰਾਨ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਸਥਾਨਕ ਨਿਵਾਸੀਆਂ, ਖਾਸ ਕਰਕੇ ਔਰਤਾਂ ਨੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਨੂੰ ਨਸ਼ਿਆਂ ਦੇ ਮੁੱਦੇ 'ਤੇ ਘੇਰ ਲਿਆ। ਲੋਕਾਂ ਦਾ ਦੋਸ਼ ਹੈ...

  • fb
  • twitter
  • whatsapp
  • whatsapp
featured-img featured-img
ਬਠਿੰਡਾ ਦੀ ਮਹਿਣਾ ਬਸਤੀ ਵਿੱਚ ਇੱਕ ਜਨਤਕ ਸੰਪਰਕ ਪ੍ਰੋਗਰਾਮ ਦੌਰਾਨ ‘ਆਪ’ ਆਗੂ ਰਾਜਨ ਅਮਰਦੀਪ।
Advertisement

ਬਠਿੰਡਾ ਦੇ ਮਹਿਣਾ ਬਸਤੀ ਵਿੱਚ ਨਗਰ ਨਿਗਮ ਚੋਣਾਂ ਦੇ ਪ੍ਰਚਾਰ ਦੌਰਾਨ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਸਥਾਨਕ ਨਿਵਾਸੀਆਂ, ਖਾਸ ਕਰਕੇ ਔਰਤਾਂ ਨੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਨੂੰ ਨਸ਼ਿਆਂ ਦੇ ਮੁੱਦੇ 'ਤੇ ਘੇਰ ਲਿਆ। ਲੋਕਾਂ ਦਾ ਦੋਸ਼ ਹੈ ਕਿ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਬਾਵਜੂਦ ਇਲਾਕੇ ਵਿੱਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ।

ਇਹ ਘਟਨਾ ਬੁੱਧਵਾਰ ਸ਼ਾਮ ਨੂੰ ਵਾਪਰੀ ਜਦੋਂ ਬਠਿੰਡਾ ਕੇਂਦਰੀ ਸਹਿਕਾਰੀ ਬੈਂਕ ਦੇ ਚੇਅਰਮੈਨ ਰਾਜਨ ਅਮਰਦੀਪ ਚੋਣ ਪ੍ਰਚਾਰ ਲਈ ਬਸਤੀ ਪਹੁੰਚੇ ਸਨ। ਮੌਕੇ 'ਤੇ ਮੌਜੂਦ ਔਰਤਾਂ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਉਨ੍ਹਾਂ ਦੇ ਬੱਚੇ ਨਸ਼ਿਆਂ ਦੀ ਲਪੇਟ ਵਿੱਚ ਆ ਰਹੇ ਹਨ। ਇੱਕ ਮਾਂ ਨੇ ਦੱਸਿਆ ਕਿ ਉਸ ਦੇ ਪੁੱਤਰ ਦੇ ਇਲਾਜ 'ਤੇ ਲਗਪਗ 2 ਲੱਖ ਰੁਪਏ ਖਰਚ ਹੋਏ ਹਨ।

Advertisement

ਸ਼ਿਕਾਇਤਾਂ ਦਾ ਤੁਰੰਤ ਨੋਟਿਸ ਲੈਂਦਿਆਂ ਰਾਜਨ ਅਮਰਦੀਪ ਨੇ ਮੌਕੇ ਤੋਂ ਹੀ ਪੁਲੀਸ ਅਧਿਕਾਰੀਆਂ ਨੂੰ ਫੋਨ ਕਰਕੇ ਸਖ਼ਤ ਕਾਰਵਾਈ ਕਰਨ ਲਈ ਕਿਹਾ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਅਮਰਦੀਪ ਨੇ ਮੰਨਿਆ ਕਿ ਮਹਿਣਾ ਬਸਤੀ ਨਸ਼ਿਆਂ ਦਾ ਗੜ੍ਹ ਬਣ ਚੁੱਕੀ ਹੈ ਅਤੇ ਉਨ੍ਹਾਂ ਨੇ ਪੁਲੀਸ ਨੂੰ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

Advertisement

ਦੂਜੇ ਪਾਸੇ, ਐਸ.ਪੀ. (ਸਿਟੀ) ਨਰਿੰਦਰ ਸਿੰਘ ਨੇ ਕਿਹਾ ਕਿ ਪੁਲੀਸ ਪਹਿਲਾਂ ਹੀ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਮੁਹਿੰਮ ਚਲਾ ਰਹੀ ਹੈ ਅਤੇ ਕਈ ਮਾਮਲੇ ਦਰਜ ਕੀਤੇ ਗਏ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲੀਸ ਨੂੰ ਜਾਣਕਾਰੀ ਦੇਣ ਵਿੱਚ ਸਹਿਯੋਗ ਕਰਨ। ਇਸ ਤੋਂ ਪਹਿਲਾਂ ਵੀ ਸ਼ਹਿਰ ਦੇ ਕਈ ਹੋਰ ਇਲਾਕਿਆਂ ਦੇ ਲੋਕਾਂ ਨੇ 'ਸਾਂਝਾ ਮੋਰਚਾ' ਦੇ ਬੈਨਰ ਹੇਠ ਨਸ਼ਿਆਂ ਅਤੇ ਨਾਜਾਇਜ਼ ਕਬਜ਼ਿਆਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਸੀ।

Advertisement
×