Advertisement
ਬਠਿੰਡਾ ਦੇ ਚਾਰ ਨਿੱਜੀ ਸਕੂਲਾਂ ਨੂੰ ਵੀਰਵਾਰ ਨੂੰ ਧਮਕੀ ਭਰੇ ਈਮੇਲ ਪ੍ਰਾਪਤ ਹੋਏ, ਜਿਸ ਤੋਂ ਬਾਅਦ ਸਥਾਨਕ ਪ੍ਰਸ਼ਾਸਨ ਵੱਲੋਂ ਤੁਰੰਤ ਇਹਤਿਆਤੀ ਕਾਰਵਾਈ ਕੀਤੀ ਗਈ।
ਪੁਲੀਸ ਦੀਆਂ ਟੀਮਾਂ ਨੇ ਇਨ੍ਹਾਂ ਸਕੂਲਾਂ ਵਿੱਚ ਚੰਗੀ ਤਰ੍ਹਾਂ ਚੈਕਿੰਗ ਕੀਤੀ ਤਾਂ ਜੋ ਬੱਚਿਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
Advertisement
ਐੱਸ ਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਕੋਈ ਵੀ ਸ਼ੱਕੀ ਜਾਂ ਇਤਰਾਜ਼ਯੋਗ ਚੀਜ਼ ਨਹੀਂ ਮਿਲੀ। ਉਨ੍ਹਾਂ ਅੱਗੇ ਕਿਹਾ ਕਿ ਹੋਰ ਸਾਵਧਾਨੀ ਵਰਤਦੇ ਹੋਏ ਰੇਲਵੇ ਸਟੇਸ਼ਨ 'ਤੇ ਵੀ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ ਅਤੇ ਚੈਕਿੰਗ ਤੇ ਨਿਗਰਾਨੀ ਵਧਾ ਦਿੱਤੀ ਗਈ ਹੈ।
Advertisement
ਦੱਸਣਯੋਗ ਹੈ ਕਿ 20 ਅਪਰੈਲ ਨੂੰ ਰੇਲਵੇ ਲਾਈਨ ਨੂੰ ਉਡਾਉਣ ਦੀ ਧਮਕੀ ਭਰੀ ਫਰਜ਼ੀ ਈਮੇਲ ਪ੍ਰਾਪਤ ਹੋਈ ਸੀ, ਜਿਸ ਕਾਰਨ ਇੱਥੋਂ ਦੇ ਵਸਨੀਕਾਂ ਵਿੱਚ ਕਾਫੀ ਡਰ ਦਾ ਮਾਹੌਲ ਬਣ ਗਿਆ ਸੀ।
Advertisement
×

