DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Bathinda News: 6.5 ਕਿਲੋ ਅਫੀਮ ਸਮੇਤ ਦੋ ਕਾਬੂ, ਕਾਰ ਵੀ ਬਰਾਮਦ

ਰਾਜਸਥਾਨ ਤੋਂ ਲਿਆ ਕੇ ਪੰਜਾਬ ਵਿੱਚ ਸਪਲਾਈ ਕਰਨ ਵਾਲੇ ਸੀ ਅਫੀਮ- ਪੁਲੀਸ

  • fb
  • twitter
  • whatsapp
  • whatsapp
featured-img featured-img
ਨਸ਼ੇ ਦੀ ਖੇਪ ਨਾਲ ਫੜ੍ਹੇ ਗਏ ਮੁਲਜ਼ਮ। ਫੋਟੋ; ਮਨੋਜ ਸ਼ਰਮਾ।
Advertisement

ਬਠਿੰਡਾ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ 6.5 ਕਿਲੋ ਅਫੀਮ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਡੀਆਈਜੀ ਹਰਜੀਤ ਸਿੰਘ ਅਤੇ ਸੀਨੀਅਰ ਕਪਤਾਨ ਪੁਲੀਸ ਜੋਤੀ ਯਾਦਵ ਦੀ ਅਗਵਾਈ ਹੇਠ ਐੱਸ.ਪੀ. (ਸਿਟੀ) ਨਰਿੰਦਰ ਸਿੰਘ ਅਤੇ ਡੀ.ਐੱਸ.ਪੀ. (ਸਿਟੀ-1) ਅੰਮ੍ਰਿਤਪਾਲ ਸਿੰਘ ਭਾਟੀ ਦੀ ਅਗਵਾਈ ਵਿੱਚ ਥਾਣਾ ਕੈਨਾਲ ਕਲੋਨੀ ਦੀ ਪੁਲੀਸ ਟੀਮ ਨੇ ਇਹ ਸਫਲਤਾ ਹਾਸਲ ਕੀਤੀ।

ਪੁਲੀਸ ਅਨੁਸਾਰ 14 ਫ਼ਰਵਰੀ 2026 ਨੂੰ ਬਠਿੰਡਾ-ਡੱਬਵਾਲੀ ਰੋਡ ’ਤੇ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਨੇੜੇ ਨਾਕਾਬੰਦੀ ਦੌਰਾਨ ਇੱਕ ਸਵਿਫਟ ਡਿਜ਼ਾਇਰ ਕਾਰ ਨੂੰ ਰੋਕਿਆ ਗਿਆ। ਤਲਾਸ਼ੀ ਦੌਰਾਨ ਕਾਰ ਵਿਚੋਂ 4 ਕਿਲੋ ਅਫੀਮ ਬਰਾਮਦ ਹੋਈ। ਗ੍ਰਿਫਤਾਰ ਕੀਤੇ ਗਏ ਦੋਵਾਂ ਵਿਅਕਤੀਆਂ ਦੀ ਪਛਾਣ ਜਗਸੀਰ ਸਿੰਘ ਉਰਫ ਸੀਰਾ ਅਤੇ ਮੋਹਿੰਦਰ ਸਿੰਘ ਵਜੋਂ ਹੋਈ ਹੈ।

Advertisement

ਪੁੱਛਗਿੱਛ ਦੌਰਾਨ ਜਗਸੀਰ ਸਿੰਘ ਦੀ ਨਿਸ਼ਾਨਦੇਹੀ ’ਤੇ ਹੋਰ 2.5 ਕਿਲੋ ਅਫੀਮ ਬਰਾਮਦ ਕੀਤੀ ਗਈ, ਜਿਸ ਨਾਲ ਕੁੱਲ ਬਰਾਮਦਗੀ 6.5 ਕਿਲੋ ਹੋ ਗਈ। ਪੁਲੀਸ ਨੇ ਐੱਨ.ਡੀ.ਪੀ.ਐੱਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

Advertisement

ਸ਼ੁਰੂਆਤੀ ਪੁੱਛਗਿੱਛ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਇਹ ਅਫੀਮ ਰਾਜਸਥਾਨ ਤੋਂ ਲਿਆ ਕੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਸਪਲਾਈ ਕਰਨ ਵਾਲੇ ਸਨ। ਦੋਵਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ।

ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹੇਗੀ।

Advertisement
×