DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Bathinda Police ਨੇ ਫਲ ਵੇਚਣ ਵਾਲੇ ਪਰਵਾਸੀ ਮਜ਼ਦੂਰ ਨੂੰ 'ਧਮਕਾਉਣ' ਦੇ ਦੋਸ਼ ਵਿੱਚ ਦੋ ਸਮਾਜਿਕ ਕਾਰਕੁਨ ਕੀਤੇ ਗ੍ਰਿਫਤਾਰ

ਨਗਰ ਨਿਗਮ ਚੋਣਾਂ ਤੋਂ ਪਹਿਲਾਂ ਮਾਹੌਲ ਗਰਮਾਇਆ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਬਠਿੰਡਾ ਪੁਲੀਸ ਨੇ ਅੱਜ ਫਲ ਵੇਚਣ ਵਾਲੇ ਇੱਕ ਪਰਵਾਸੀ ਮਜ਼ਦੂਰ ਨੂੰ ਕਥਿਤ ਤੌਰ 'ਤੇ ਧਮਕਾਉਣ ਦੇ ਦੋਸ਼ ਵਿੱਚ ਚਾਰ ਵਿਅਕਤੀਆਂ ਅਤੇ ਕੁਝ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਵਿੱਚੋਂ ਦੋ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕੋਤਵਾਲੀ ਪੁਲੀਸ ਨੇ ਸਮਾਜਿਕ ਕਾਰਕੁਨ ਗੁਰਵਿੰਦਰ ਸ਼ਰਮਾ ਅਤੇ ਦਲਵੀਰ ਸਿੰਘ ਨੂੰ ਬੀ ਐੱਨ ਐੱਸ (BNS) ਦੀਆਂ ਧਾਰਾਵਾਂ 196, 197, 126(2), 351(2) ਅਤੇ 190 ਤਹਿਤ ਗ੍ਰਿਫਤਾਰ ਕੀਤਾ ਹੈ।

ਕੋਤਵਾਲੀ ਥਾਣੇ ਦੇ ਐੱਸ ਐੱਚ ਓ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਇੱਕ ਪਰਵਾਸੀ ਮਜ਼ਦੂਰ ਵਿਨੈ ਯਾਦਵ ਨੇ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਕਿਤੇ ਵੀ ਕੰਮ ਕਰਨ ਦਾ ਅਧਿਕਾਰ ਹੈ। ਇਸ ਕੇਸ ਵਿੱਚ ਨਾਮਜ਼ਦ ਕੀਤੇ ਗਏ ਹੋਰ ਮੁਲਜ਼ਮਾਂ ਵਿੱਚ ਨਾਨੂ ਸ਼ਰਮਾ ਅਤੇ ਸੰਗਮ ਸਿੰਘ ਸ਼ਾਮਲ ਹਨ, ਜੋ ਦੋਵੇਂ ਬਠਿੰਡਾ ਦੇ ਰਹਿਣ ਵਾਲੇ ਹਨ।

Advertisement

ਇਸ ਦੌਰਾਨ ਕੁਝ ਸਮਾਜਿਕ ਜਥੇਬੰਦੀਆਂ ਨੇ ਭਲਕੇ ਇਕੱਠ ਕਰਨ ਦਾ ਸੱਦਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਸ਼ਹਿਰ ਵਿੱਚ ਪਰਵਾਸੀ ਮਜ਼ਦੂਰਾਂ ਅਤੇ ਹੋਰਨਾਂ ਨੂੰ ਸ਼ਹਿਰ ਨੂੰ ਕੂੜਾ ਮੁਕਤ ਰੱਖਣ ਲਈ ਕਹਿਣ ਦੀ ਮੁਹਿੰਮ ਚੱਲ ਰਹੀ ਹੈ।

Advertisement

ਇਸ ਘਟਨਾਕ੍ਰਮ ਨੇ ਸਿਆਸੀ ਹਲਕਿਆਂ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ ਕਿਉਂਕਿ ਨਗਰ ਨਿਗਮ ਦੀਆਂ ਚੋਣਾਂ 26 ਮਈ ਨੂੰ ਹੋਣੀਆਂ ਹਨ।

Advertisement
×