DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Bathinda Police ਨੇ ਹਨੀ-ਟਰੈਪ ਗਰੋਹ ਦਾ ਕੀਤਾ ਪਰਦਾਫਾਸ਼; 23 ਔਰਤਾਂ ਸਮੇਤ 28 ਗ੍ਰਿਫ਼ਤਾਰ

ਲੋਕਾਂ ਨੂੰ ਸੁੰਨਸਾਨ ਥਾਵਾਂ ਅਤੇ ਹੋਟਲਾਂ ਵਿੱਚ ਲਿਜਾ ਕੇ ਇਤਰਾਜ਼ਯੋਗ ਵੀਡੀਓ ਬਣਾਉਣ ਅਤੇ ਬਲੈਕਮੇਲ ਕਰਨ ਦਾ ਮਾਮਲਾ ਆਇਆ ਸਾਹਮਣੇ

  • fb
  • twitter
  • whatsapp
  • whatsapp
featured-img featured-img
ਬਠਿੰਡਾ ਦੇ ਕੋਤਵਾਲੀ ਥਾਣੇ ਵਿੱਚ ਪੁਲੀਸ ਹਿਰਾਸਤ ਵਿੱਚ ਖੜ੍ਹੇ ਮੁਲਜ਼ਮ
Advertisement

ਬਠਿੰਡਾ ਪੁਲੀਸ ਨੇ ਅੱਜ ਇੱਕ ਅਜਿਹੇ ਗਰੋਹ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ ਜੋ ਕਥਿਤ ਤੌਰ ਉੱਤੇ ਮਹਿਲਾਵਾਂ ਦੀ ਵਰਤੋਂ ਕਰਕੇ ਲੋਕਾਂ ਨੂੰ ਹੋਟਲਾਂ ਜਾਂ ਸੁੰਨਸਾਨ ਥਾਵਾਂ ਉੱਤੇ ਬੁਲਾਉਂਦਾ ਸੀ ਅਤੇ ਫਿਰ ਉਨ੍ਹਾਂ ਨੂੰ ਬਲੈਕਮੇਲ ਕਰਕੇ ਪੈਸੇ ਵਸੂਲਦਾ ਸੀ। ਇਸ ਮਾਮਲੇ ਵਿੱਚ ਕੁੱਲ 28 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 23 ਮਹਿਲਾਵਾਂ ਸ਼ਾਮਲ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਮਹਿਲਾਵਾਂ ਬਠਿੰਡਾ ਨਾਲ ਸਬੰਧਤ ਹਨ, ਜਦੋਂ ਕਿ ਬਾਕੀ ਸੰਗਰੂਰ, ਮੋਗਾ ਅਤੇ ਲੁਧਿਆਣਾ ਦੀਆਂ ਰਹਿਣ ਵਾਲੀਆਂ ਹਨ।

ਪੁਲੀਸ ਨੇ ਦੱਸਿਆ ਕਿ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਖ਼ਿਲਾਫ਼ 10 ਕੇਸ ਦਰਜ ਹਨ, ਜਦੋਂ ਕਿ ਔਰਤ ਮੁਲਜ਼ਮਾਂ ਵਿੱਚੋਂ ਲਗਪਗ 10 ਵਿਰੁੱਧ ਪਹਿਲਾਂ ਵੀ ਇੱਕ-ਦੋ ਕੇਸ ਦਰਜ ਹਨ। ਪੁਲੀਸ ਨੇ ਦਾਅਵਾ ਕੀਤਾ ਕਿ ਕੁਝ ਮੁਲਜ਼ਮ ਨਸ਼ੇ ਦੇ ਆਦੀ ਹਨ।

Advertisement

ਪੁਲੀਸ ਮੁਤਾਬਕ, ਗਰੋਹ ਦੀਆਂ ਮਹਿਲਾ ਮੈਂਬਰ ਖਾਸ ਕਰਕੇ ਰਾਤ ਦੇ ਸਮੇਂ ਲੋਕਾਂ ਕੋਲ ਜਾਂਦੀਆਂ ਸਨ ਅਤੇ ਲਿਫਟ ਮੰਗਦੀਆਂ ਸਨ। ਫਿਰ ਉਹ ਪੀੜਤਾਂ ਨਾਲ ਦੋਸਤੀ ਕਰਦੀਆਂ ਸਨ ਅਤੇ ਕਥਿਤ ਤੌਰ ਉੱਤੇ ਉਨ੍ਹਾਂ ਨੂੰ ਕਿਸੇ ਹੋਟਲ ਜਾਂ ਸੁੰਨਸਾਨ ਜਗ੍ਹਾ ਉੱਤੇ ਲੈ ਜਾਂਦੀਆਂ ਸਨ, ਜਿੱਥੇ ਗੈਂਗ ਦੇ ਬਾਕੀ ਮੈਂਬਰ ਮੌਜੂਦ ਹੁੰਦੇ ਸਨ।

Advertisement

ਪੁਲੀਸ ਨੇ ਦਾਅਵਾ ਕੀਤਾ ਕਿ ਇਸ ਤੋਂ ਬਾਅਦ ਪੀੜਤਾਂ ਨੂੰ ਡਰਾਇਆ-ਧਮਕਾਇਆ ਜਾਂਦਾ ਸੀ ਅਤੇ ਉਨ੍ਹਾਂ ਦੀਆਂ ਇਤਰਾਜ਼ਯੋਗ ਵੀਡੀਓਜ਼ ਬਣਾਈਆਂ ਜਾਂਦੀਆਂ ਸਨ। ਫਿਰ ਗਰੋਹ ਉਨ੍ਹਾਂ ਨੂੰ ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਪੈਸਿਆਂ ਦੀ ਮੰਗ ਕਰਦਾ ਸੀ।

ਕੋਤਵਾਲੀ ਥਾਂਣੇ ਦੇ ਐੱਸ ਐੱਚ ਓ ਇੰਸਪੈਕਟਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਸ਼ੁੱਕਰਵਾਰ ਨੂੰ ਰੇਲਵੇ ਸਟੇਸ਼ਨ ਨੇੜੇ ਚੈਕਿੰਗ ਕਰ ਰਹੀ ਸੀ, ਜਦੋਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕੁਝ ਮਰਦ ਅਤੇ ਔਰਤਾਂ ਕਥਿਤ ਤੌਰ ’ਤੇ ਲੋਕਾਂ ਨੂੰ ਫਸਾ ਰਹੇ ਹਨ, ਉਨ੍ਹਾਂ ਦਾ ਸਾਮਾਨ ਖੋਹ ਰਹੇ ਹਨ ਅਤੇ ਧਮਕੀਆਂ ਦੇ ਕੇ ਪੈਸੇ ਵਸੂਲ ਰਹੇ ਹਨ।

ਸੂਚਨਾ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਭਾਰਤੀ ਨਿਆਂ ਸੰਹਿਤਾ (BNS) ਦੀਆਂ ਧਾਰਾਵਾਂ 304(2), 111, 190 ਅਤੇ 191(3) ਤਹਿਤ ਕੇਸ ਦਰਜ ਕਰ ਲਿਆ ਹੈ।

ਐੱਸ ਐੱਚ ਓ ਨੇ ਦੱਸਿਆ ਕਿ ਜਾਂਚ ਦੇ ਹਿੱਸੇ ਵਜੋਂ ਪੁਲੀਸ ਬਿਨਾਂ ਮਨਜ਼ੂਰੀ ਦੇ ਚੱਲ ਰਹੇ ਹੋਟਲਾਂ ਦੀ ਵੀ ਪੜਤਾਲ ਕਰ ਰਹੀ ਹੈ।

ਕੈਨੇਡਾ ਆਪਣੀ ਇਮੀਗ੍ਰੇਸ਼ਨ ਵਿਵਸਥਾ ਨੂੰ ਸਖ਼ਤ ਕਰ ਰਿਹਾ ਹੈ ਅਤੇ ਕੌਮਾਂਤਰੀ ਵਿਦਿਆਰਥੀਆਂ ਤੇ ਅਸਥਾਈ ਵਿਦੇਸ਼ੀ ਕਾਮਿਆਂ ਸਮੇਤ ਅਸਥਾਈ ਵਸਨੀਕਾਂ ਦੀ ਗਿਣਤੀ ਘਟਾ ਰਿਹਾ ਹੈ।

ਕੈਨੇਡਾ ਆਮ ਤੌਰ ’ਤੇ ਇਮੀਗ੍ਰੇਸ਼ਨ ਨਿਯਮਾਂ ਦੀ ਪਾਲਣਾ ਨਾ ਕਰਨ, ਸ਼ਰਨ ਜਾਂ ਸ਼ਰਨਾਥੀ ਦਾਅਵਿਆਂ ਦੇ ਰੱਦ ਹੋਣ, ਵੀਜ਼ਾ ਮਿਆਦ ਖ਼ਤਮ ਹੋਣ ਤੋਂ ਬਾਅਦ ਵੀ ਰੁਕਣ ਅਤੇ ਵੀਜ਼ਾ ਧੋਖਾਧੜੀ ਵਰਗੇ ਮਾਮਲਿਆਂ ਕਾਰਨ ਭਾਰਤੀ ਨਾਗਰਿਕਾਂ ਨੂੰ ਦੇਸ਼ ਤੋਂ ਡਿਪੋਰਟ ਕਰਦਾ ਹੈ।

ਸਾਲ 2026 ਦੀ ਪਹਿਲੀ ਛਿਮਾਹੀ ਵਿੱਚ ਕੈਨੇਡਾ ਤੋਂ ਭੇਜੇ ਗਏ ਲੋਕਾਂ ਵਿੱਚ ਭਾਰਤੀ ਨਾਗਰਿਕਾਂ ਦੀ ਗਿਣਤੀ ਸਭ ਤੋਂ ਵੱਧ ਰਹੀ। ਭਾਰਤ ਨੇ ਮੈਕਸੀਕੋ ਨੂੰ ਪਿੱਛੇ ਛੱਡ ਦਿੱਤਾ ਹੈ, ਜਿਸ ਦੇ 1,573 ਨਾਗਰਿਕਾਂ ਨੂੰ ਇਸ ਸਮੇਂ ਦੌਰਾਨ ਡਿਪੋਰਟ ਕੀਤਾ ਗਿਆ।

ਪਿਛਲੇ ਪੰਜ ਸਾਲਾਂ ਵਿੱਚ ਕੈਨੇਡਾ ਤੋਂ ਕੱਢੇ ਗਏ ਨਾਗਰਿਕਾਂ ਦੀ ਸੂਚੀ ਵਿੱਚ ਮੈਕਸੀਕੋ ਸਭ ਤੋਂ ਉੱਪਰ ਰਿਹਾ ਸੀ, ਜਦੋਂ ਕਿ ਇਸ ਸਮੇਂ ਦੌਰਾਨ ਭਾਰਤ ਦੂਜੇ ਸਥਾਨ ’ਤੇ ਸੀ।

ਭਾਰਤ ਇਸ ਤੋਂ ਪਹਿਲਾਂ 2020 ਵਿੱਚ ਇਸ ਸੂਚੀ ਵਿੱਚ ਸਭ ਤੋਂ ਉੱਪਰ ਸੀ, ਜਦੋਂ ਕੈਨੇਡਾ ਨੇ 1,424 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤਾ ਸੀ।

Advertisement
×