DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Bathinda: 'Satluj' ਫਿਲਮ ਨੂੰ OTT ਤੋਂ ਹਟਾਉਣ ਖ਼ਿਲਾਫ਼ ਰੋਸ ਮਾਰਚ

ਅਕਾਲੀ ਦਲ (ਵਾਰਸ ਪੰਜਾਬ ਦੇ) ਨੇ ਫਾਇਰ ਬ੍ਰਿਗੇਡ ਚੌਕ 'ਚ ਦਿੱਤਾ ਧਰਨਾ

  • fb
  • twitter
  • whatsapp
  • whatsapp
Advertisement

ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਫ਼ਿਲਮ 'ਸਤਲੁਜ' ਨੂੰ ਓ ਟੀ ਟੀ (OTT) ਪਲੇਟਫਾਰਮ ਤੋਂ ਹਟਾਏ ਜਾਣ ਦੇ ਵਿਰੋਧ ਵਿੱਚ ਅਕਾਲੀ ਦਲ (ਵਾਰਸ ਪੰਜਾਬ ਦੇ) ਵੱਲੋਂ ਬੁੱਧਵਾਰ ਨੂੰ ਬਠਿੰਡਾ ਦੇ ਫਾਇਰ ਬ੍ਰਿਗੇਡ ਚੌਕ ਵਿੱਚ ਰੋਸ ਮਾਰਚ ਅਤੇ ਧਰਨਾ ਦਿੱਤਾ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ਲੱਖਾ ਸਿਧਾਣਾ ਅਤੇ ਨਵਜੋਤ ਕੌਰ ਲੰਬੀ ਨੇ ਕੀਤੀ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਕਾਰਕੁਨ ਅਤੇ ਸਮਰਥਕ ਵੀ ਮੌਜੂਦ ਰਹੇ।

ਇਸ ਮੌਕੇ ਆਗੂਆਂ ਨੇ ਕਿਹਾ ਕਿ ਕਿਸੇ ਵੀ ਇਤਿਹਾਸਕ ਵਿਸ਼ੇ ਨਾਲ ਸੰਬੰਧਿਤ ਫ਼ਿਲਮ 'ਤੇ ਪਾਬੰਦੀ ਲਗਾਉਣਾ ਜਾਂ ਹਟਾਉਣਾ ਪ੍ਰਗਟਾਵੇ ਦੀ ਆਜ਼ਾਦੀ ਦੇ ਸਿਧਾਂਤ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਉਸ ਦੌਰ ਨਾਲ ਜੁੜੀਆਂ ਘਟਨਾਵਾਂ ਅਤੇ ਮਨੁੱਖੀ ਅਧਿਕਾਰਾਂ ਦੇ ਮਾਮਲਿਆਂ ਬਾਰੇ ਲੋਕਾਂ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਜਾਣਕਾਰੀ ਮਿਲਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਫ਼ਿਲਮ ਨੂੰ ਹਟਾ ਕੇ ਇਤਿਹਾਸ ਦੇ ਇੱਕ ਅਹਿਮ ਪੱਖ ਨੂੰ ਲੋਕਾਂ ਤੋਂ ਦੂਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Advertisement

ਪ੍ਰਦਰਸ਼ਨਕਾਰੀਆਂ ਨੇ ਪੰਜਾਬ ਦੇ ਲੋਕਾਂ ਨੂੰ ਸਾਂਝੀਆਂ ਥਾਵਾਂ 'ਤੇ ਇਕੱਠੇ ਹੋ ਕੇ ਫ਼ਿਲਮ ਦੇਖਣ ਦੀ ਅਪੀਲ ਕੀਤੀ ਅਤੇ ਸਰਕਾਰ ਤੋਂ ਫ਼ਿਲਮ 'ਤੇ ਲੱਗੀ ਪਾਬੰਦੀ ਤੁਰੰਤ ਹਟਾਉਣ ਦੀ ਮੰਗ ਕੀਤੀ। ਇਸ ਦੌਰਾਨ ਰੋਸ ਮਾਰਚ ਵਿੱਚ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ।

Advertisement

Advertisement
×