DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Bathinda: ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਿਜਯਾ ਰਹਾਟਕਰ ਵੱਲੋਂ ਜਨ-ਸੁਣਵਾਈ

ਮਹਿਲਾਵਾਂ ਲਈ ਸਮੇਂ ਸਿਰ ਇਨਸਾਫ਼, ਸੰਵੇਦਨਸ਼ੀਲ ਪ੍ਰਸ਼ਾਸਨ ਅਤੇ ਸਸ਼ਕਤੀਕਰਨ ’ਤੇ ਦਿੱਤਾ ਜ਼ੋਰ

  • fb
  • twitter
  • whatsapp
  • whatsapp
featured-img featured-img
ਪ੍ਰੈੱਸ ਕਾਨਫਰੰਸ ਦੌਰਾਨ ਵਿਜਯਾ ਰਹਾਟਕਰ, ਰਾਜੇਸ਼ ਧੀਮਾਨ ਅਤੇ ਡਾ. ਜੋਤੀ ਯਾਦਵ ਬੈਂਸ। 
Advertisement

ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਿਜਯਾ ਰਹਾਟਕਰ ਨੇ ਅੱਜ ‘ਕੌਮੀ ਮਹਿਲਾ ਕਮਿਸ਼ਨ ਤੁਹਾਡੇ ਦੁਆਰ’ ਮੁਹਿੰਮ ਤਹਿਤ ਬਠਿੰਡਾ ਦਾ ਦੌਰਾ ਕਰਦਿਆਂ ਮਹਿਲਾਵਾਂ ਨਾਲ ਸਬੰਧਿਤ ਮਾਮਲਿਆਂ ਦੀ ਜਨ-ਸੁਣਵਾਈ ਕੀਤੀ। ਇਸ ਦੌਰਾਨ ਉਨ੍ਹਾਂ ਨੇ ਘਰੇਲੂ ਹਿੰਸਾ, ਦਾਜ ਲਈ ਤੰਗ-ਪਰੇਸ਼ਾਨ ਕਰਨ, ਜਿਨਸੀ ਅਪਰਾਧਾਂ ਅਤੇ ਮਹਿਲਾ ਸੁਰੱਖਿਆ ਨਾਲ ਜੁੜੇ ਹੋਰ ਮਾਮਲਿਆਂ ਦੀ ਗੰਭੀਰਤਾ ਨਾਲ ਸੁਣਵਾਈ ਕਰਦਿਆਂ ਸਬੰਧਿਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਦੇ ਨਿਰਦੇਸ਼ ਦਿੱਤੇ।

ਸ੍ਰੀਮਤੀ ਰਹਾਟਕਰ ਨੇ ਕਿਹਾ ਕਿ ਮਹਿਲਾਵਾਂ ਨੂੰ ਇਨਸਾਫ਼ ਪ੍ਰਾਪਤ ਕਰਨ ਲਈ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ ਅਤੇ ਹਰ ਮਾਮਲੇ ਦਾ ਨਿਪਟਾਰਾ ਸੰਵੇਦਨਸ਼ੀਲਤਾ, ਪਾਰਦਰਸ਼ਤਾ ਅਤੇ ਸਮੇਂ-ਬੱਧ ਢੰਗ ਨਾਲ ਕੀਤਾ ਜਾਣਾ ਲਾਜ਼ਮੀ ਹੈ। ਕਈ ਮਾਮਲਿਆਂ ਵਿੱਚ ਉਨ੍ਹਾਂ ਨੇ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ। ਇਸ ਮੌਕੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਐੱਸ ਐੱਸ ਪੀ ਬਠਿੰਡਾ ਡਾ. ਜਯੋਤੀ ਯਾਦਵ ਬੈਂਸ ਅਤੇ ਐੱਸ ਐੱਸ ਪੀ ਮਾਨਸਾ ਭਾਗੀਰਥ ਸਿੰਘ ਮੀਨਾ ਵੀ ਮੌਜੂਦ ਸਨ।

Advertisement

ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਮਹਿਲਾਵਾਂ ਪ੍ਰਤੀ ਅਪਮਾਨਜਨਕ ਭਾਸ਼ਾ, ਚਰਿੱਤਰ-ਹਣਨ ਜਾਂ ਅਸੰਵੇਦਨਸ਼ੀਲ ਵਿਵਹਾਰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਸਾਰੇ ਸਰਕਾਰੀ ਵਿਭਾਗਾਂ ਨੂੰ ਮਹਿਲਾਵਾਂ ਨਾਲ ਸਬੰਧਿਤ ਮਾਮਲਿਆਂ ਵਿੱਚ ਜਵਾਬਦੇਹ ਅਤੇ ਮਨੁੱਖੀ ਪਹੁੰਚ ਅਪਣਾਉਣ ਦੀ ਅਪੀਲ ਕੀਤੀ।

Advertisement

ਜਨ-ਸੁਣਵਾਈ ਉਪਰੰਤ ਹੋਈ ਸਮੀਖਿਆ ਮੀਟਿੰਗ ਵਿੱਚ ਉਨ੍ਹਾਂ ਨੇ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਵਿਚਾਲੇ ਬਿਹਤਰ ਤਾਲਮੇਲ, ਸ਼ਿਕਾਇਤਾਂ ਦੀ ਨਿਯਮਤ ਸਮੀਖਿਆ ਅਤੇ ਮਹਿਲਾਵਾਂ ਨਾਲ ਸਬੰਧਿਤ ਮਾਮਲਿਆਂ ਦੇ ਤੁਰੰਤ ਨਿਪਟਾਰੇ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਮਿਸ਼ਨ ਦੀ ‘ਤੇਰੇ ਮੇਰੇ ਸਪਨੇ’ ਪਹਿਲਕਦਮੀ ਨੂੰ ਜ਼ਿਲ੍ਹਾ ਪੱਧਰ ’ਤੇ ਲਾਗੂ ਕਰਨ ਦਾ ਸੁਝਾਅ ਦਿੰਦਿਆਂ ਕਿਹਾ ਕਿ ਮਹਿਲਾ ਭਲਾਈ ਅਤੇ ਸਸ਼ਕਤੀਕਰਨ ਯੋਜਨਾਵਾਂ ਦਾ ਲਾਭ ਸਮਾਜ ਦੇ ਆਖ਼ਰੀ ਵਿਅਕਤੀ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਵੇ।

Advertisement
×