ਮਨੋਜ ਸ਼ਰਮਾ
ਬਠਿੰਡਾ, 10 ਦਸੰਬਰ
ਅੱਜ ਜੰਗਲਾਤ ਵਿਭਾਗ ਦੇ ਕੱਚੇ ਕਾਮਿਆਂ ਵੱਲੋਂ ਜੰਗਲਾਤ ਵਰਕਰਜ਼ ਯੂਨੀਅਨ ਦੇ ਬੈਨਰ ਹੇਠ ਤਨਖ਼ਾਹਾਂ ਜਾਰੀ ਕਰਨ ਅਤੇ ਮੁਲਾਜ਼ਮਾਂ ਨੂੰ ਰੈਗੂਲਰ ਦੀ ਮੰਗ ਲਈ ਜੰਗਲਾਤ ਮੰਤਰੀ ਅਤੇ ਮੁੱਖ ਵਣ ਮੰਡਲ ਅਫ਼ਸਰ ਖ਼ਿਲਾਫ਼ ਸੂਬਾ ਸਕੱਤਰ ਜਸਵੀਰ ਸਿੰਘ ਸੀਰਾ ਦੀ ਅਗਵਾਈ ਹੇਠ ਧਰਨਾ ਲਗਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਜੱਸੀ ਤੇ ਜਸਵੀਰ ਸਿੰਘ ਸੀਰਾ ਨੇ ਪੰਜਾਬ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਤਨਖ਼ਾਹਾਂ ਦੇ ਬਜਟ ਆਉਣ ਦੇ ਬਾਵਜੂਦ ਉਨ੍ਹਾਂ ਨੂੰ ਪੰਜ ਮਹੀਨਿਆਂ ਤੋਂ ਤਨਖ਼ਾਹਾਂ ਨਹੀਂ ਦਿੱਤੀਆਂ ਜਾ ਰਹੀਆਂ। ਬੁਲਾਰਿਆਂ ਨੇ ਕਿਹਾ ਭਲਕੇ ਜੰਗਲਾਤ ਮੰਤਰੀ ਨਾਲ ਮੁਹਾਲੀ ਵਿਖੇ ਹੋਣ ਵਾਲੀ ਮੀਟਿੰਗ ਵਿਚ ਲੰਮੇ ਸਮੇਂ ਤੋਂ ਕੰਮ ਕਰਦੇ ਕਾਮਿਆਂ ਨੂੰ ਰੈਗੂਲਰ ਕਰਵਾਉਣ ਲਈ ਮੰਗ ਪੱਤਰ ਦਿੱਤਾ ਜਾਵੇਗਾ ਅਤੇ ਜੇ ਕੱਚੇ ਕਾਮਿਆਂ ਨੂੰ ਪੱਕਾ ਨਾ ਕੀਤਾ ਗਿਆ ਤਾਂ ਅਣਮਿਥੇ ਸਮੇਂ ਲਈ ਧਰਨਿਆਂ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਟੇਕ ਸਿੰਘ ਬਰਕੰਦੀ, ਗੁਰਮੀਤ ਸਿੰਘ ਭੋਰਾ, ਹਰਨੇਕ ਸਿੰਘ ਭਾਗੂ ਨੇ ਸੰਬੋਧਨ ਕੀਤਾ।