ਟ੍ਰਿਬਿਊਨ ਨਿਊਜ਼ ਸਰਵਿਸ
ਬਠਿੰਡਾ, 21 ਜਨਵਰੀ
ਕੌਮੀ ਜਾਂਚ ਏਜੰਸੀ(ਐੱਨਆਈਏ) ਵੱਲੋਂ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਵਾਲਿਆਂ ਨੂੰ ਨੋਟਿਸ ਭੇਜਣ ਦਾ ਅੱਜ ਇਥੇ ਯੂਥ ਅਕਾਲੀ ਦਲ ਨੇ ਵਿਰੋਧ ਕੀਤਾ। ਦਲ ਦੇ ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਫੂਕੇ। ਉਨ੍ਹਾਂ ਮੰਗ ਕੀਤੀ ਕਿ ਭੇਜ ਗਏ ਨੋਟਿਸ ਤੁਰੰਤ ਰੱਦ ਕੀਤੇ ਜਾਣ।