ਜਗਮੋਹਨ ਸਿੰਘ
ਰੂਪਨਗਰ, 1 ਨਵੰਬਰ
ਨਗਰ ਕੌਂਸਲ ਰੂਪਨਗਰ ਵੱਲੋਂ ਮਹਿਕਮਾ ਪਾਵਰਕੌਮ ਦੀ ਕਰੋੜਾਂ ਰੁਪਏ ਦੀ ਰਕਮ ਦੀ ਅਦਾਇਗੀ ਨਾ ਕੀਤੇ ਜਾਣ ਕਾਰਨ ਪਾਵਰਕੌਮ ਨੇ ਨਗਰ ਕੌਂਸਲ ਦੇ ਬਿਜਲੀ ਦੇ ਕੁਨੈਕਸ਼ਨ ਕੱਟਣੇ ਸ਼ੁਰੂ ਕਰ ਦਿੱਤੇ ਹਨ। ਸਭ ਤੋਂ ਪਹਿਲਾਂ ਡੀਸੀ, ਐੱਸਐੱਸਪੀ ਅਤੇ ਜੱਜਾਂ ਦੀਆਂ ਰਿਹਾਇਸ਼ਾਂ ਤੋਂ ਇਲਾਵਾ ਅਫਸਰ ਕਲੋਨੀ ਦੀਆਂ ਸੜਕਾਂ ਤੇ ਰੋਸ਼ਨੀ ਲਈ ਵਰਤੇ ਜਾ ਰਹੇ ਦੋ ਮੀਟਰਾਂ ਦੇ ਕੁਨੈਕਸ਼ਨ ਕੱਟੇ ਗਏ। ਕੁਨੈਕਸ਼ਨ ਕੱਟੇ ਜਾਣ ਉਪਰੰਤ ਇਸ ਇਲਾਕੇ ਦੀਆਂ ਸੜਕਾਂ ’ਤੇ ਘੁੱਪ ਹਨ੍ਹੇਰਾ ਛਾ ਗਿਆ ਹੈ। ਗਿਆਨੀ ਜ਼ੈਲ ਸਿੰਘ ਨਗਰ ਦੇ ਕਾਫੀ ਵੱਡੇ ਹਿੱਸੇ ਦੀ ਬਿਜਲੀ ਸਪਲਾਈ ਵੀ ਬੰਦ ਹੋ ਗਈ ਹੈ। ਲਗਪਗ ਤਿੰਨ ਕੁ ਹਫਤੇ ਪਹਿਲਾਂ ਲੋਕ ਨਿਰਮਾਣ ਵਿਭਾਗ ਵੱਲੋਂ 15 ਲੱਖ ਰੁਪਏ ਜਮ੍ਹਾਂ ਨਾ ਕਰਵਾਉਣ ਕਾਰਨ ਬਾਈਪਾਸ ’ਤੇ ਅਜੇ ਵੀ ਸੜਕ ’ਤੇ ਘੁੱਪ ਹਨ੍ਹੇਰਾ ਰਹਿੰਦਾ ਹੈ।
ਲੋਕਾਂ ਦੇ ਸਹਿਯੋਗ ਦੀ ਲੋੜ: ਕੌਂਸਲ ਪ੍ਰਧਾਨ
ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਸੰਜੇ ਵਰਮਾ ਬੇਲੇ ਵਾਲਿਆਂ ਨੇ ਕਿਹਾ ਕਿ ਨਗਰ ਕੌਂਸਲ ਦੀ ਆਮਦਨ ਦੇ ਸਰੋਤ ਘੱਟ ਹੁੰਦੇ ਜਾ ਰਹੇ ਹਨ ਤੇ ਨਗਰ ਕੌਂਸਲ ਪ੍ਰਬੰਧਕਾਂ ਨੂੰ ਨਗਰ ਕੌਂਸਲ ਦੇ ਕਰਮਚਾਰੀਆਂ ਦੀ ਤਨਖਾਹ ਦੇਣ ਲਈ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਰਕੇ ਬਿਜਲੀ ਦੇ ਬਿਲਾਂ ਦੇ ਬਕਾਏ ਲਗਾਤਾਰ ਵਧ ਰਹੇ ਹਨ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੀ ਹਾਲਤ ਵਿੱਚ ਤਾਂ ਹੀ ਸੁਧਾਰ ਹੋ ਸਕਦਾ ਹੈ ਜੇ ਸ਼ਹਿਰ ਵਾਸੀ ਆਪਣੇ ਬਕਾਇਆ ਪ੍ਰਾਪਰਟੀ ਟੈਕਸ, ਪਾਣੀ ਅਤੇ ਸੀਵਰੇਜ ਬਿਲਾਂ ਦਾ ਭੁਗਤਾਨ ਸਮੇਂ ਸਿਰ ਕਰਦੇ ਹੋਏ ਨਗਰ ਕੌਂਸਲ ਨੂੰ ਸਹਿਯੋਗ ਦੇਣ