ਮਹਿੰਦਰ ਸਿੰਘ ਰੱਤੀਆਂ
ਮੋਗਾ, 5 ਮਾਰਚ
ਇਥੇ ਜ਼ਿਲ੍ਹਾ ਸਕੱਤਰੇਤ ਅੱਗੇ ਬੀਕੇਯੂ ਏਕਤਾ ਉਗਰਾਹਾਂ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨਿਯਮਾਂ ਵਿੱਚ ਬਦਲਾਅ ਖ਼ਿਲਾਫ਼ ਰੋਸ ਰੈਲੀ ਕੀਤੀ ਗਈ। ਇਸ ਮੌਕੇ ਐੱਸਡੀਐੱਮ ਸਤਵੰਤ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ। ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਸੁਖਦੇਵ ਸਿਘ ਕੋਕਰੀ ਕਲਾਂ, ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ,ਬਲੌਰ ਸਿੰਘ ਘੱਲਕਲਾਂ ਗੁਰਮੀਤ ਸਿੰਘ ਕਿਸਨਪੁਰਾ ਤੇ ਹੋਰ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾ ਨੂੰ ਮੁੜ ਤੋਂ ਹੱਕ ਸੱਚਾਈ ਦੀ ਲੜਾਈ ਲੜਨ ਲਈ ਮਜਬੂਰ ਕਰ ਰਹੀ ਹੈ।
ਪਟਿਆਲਾ(ਸਰਬਜੀਤ ਸਿੰਘ ਭੰਗੂ): ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਅਤੇ ਹਰਿਆਣਾ ਹਰਿਆਣਾ ਦੀ ਨੁਮਾਇੰਦਗੀ ਖ਼ਤਮ ਕਰਨ ਦੀ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਜ਼ੋਰਦਾਰ ਨਿਖੇਧੀ ਕੀਤੀ ਹੈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਨਿਆਲ ਦੀ ਅਗਵਾਈ ਹੇਠਾਂ ਯੂਨੀਅਨ ਦੇ ਆਗੂਆਂ ਅਤੇ ਵਰਕਰਾਂ ਨੇ ਅੱਜ ਇਥੇ ਡੀ.ਸੀ ਦਫਤਰ ਦੇ ਬਾਹਰ ਧਰਨਾ ਦਿੱਤਾ।
ਇਸ ਤੋਂ ਪਹਿਲਾਂ ਧਰਨੇ ਨੂੰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਨਿਆਲ, ਜਨਰਲ ਸਕੱਤਰ ਜਸਵੰਤ ਸਿੰਘ ਸਦਰਪੁਰ,ਸੁਖਵਿੰਦਰ ਸਿੰਘ ਬਾਰਨ, ਕਰਨੈਲ ਸਿੰਘ ਲੰਗ, ਜਸਦੇਵ ਸਿੰਘ ਨੂਗੀ,ਪੰਮਾ ਪਨੌਦੀਆਂ, ਕਰਮਾਂ ਪਨੌਦੀਆਂ, ਗੁਰਦੇਵ ਗੱਜੂਮਾਜਰਾ, ਜਸਵਿੰਦਰ ਬਿਸ਼ਨਪੁਰਾ, ਹਰਪਰੀਤ ਦੌਣ ਤੇ ਅਮਰੀਕ ਘੱਗਾ ਨੇ ਸੰਬੋਧਨ ਕੀਤਾ। ਇਸੇ ਦੌਰਾਨ ਯੂਨੀਅਨ ਨੇ ਯੂਕਰੇਨ ਦੇ ਲੋਕਾਂ ਨਾਲ ਵੀ ਏਕਤਾ ਤੇ ਹਮਦਰਦੀ ਪ੍ਰਗਟ ਕਰਦਿਆਂ ਸਾਮਰਾਜੀ ਦੇਸ਼ਾਂ ਵੱਲੋਂ ਲੋਕਾਂ ਤੇ ਨਿਹੱਕੀ ਜੰਗ ਥੋਪਣ ਦੀ ਵੀ ਨਿਖੇਧੀ ਕੀਤੀ।