ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

BBMB row ਪੰਜਾਬ ਸਰਕਾਰ ਦੀ ਸਟੇਟਸ ਕੋ ਵਾਲੀ ਮੰਗ ਹਾਈ ਕੋਰਟ ਵੱਲੋਂ ਖਾਰਜ

ਮਾਮਲੇ ਦੀ ਅਗਲੀ ਤਰੀਕ 20 ਮਈ ਨਿਰਧਾਰਤ ਕੀਤੇ ਜਾਣ ਨਾਲ ਪੰਜਾਬ ਨੂੰ ਅਸਿੱਧੀ ਰਾਹਤ
Advertisement
ਚਰਨਜੀਤ ਭੁੱਲਰ

ਚੰਡੀਗੜ੍ਹ, 14 ਮਈ

Advertisement

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਦੀ ਹਰਿਆਣਾ ਨੂੰ ਵਾਧੂ ਪਾਣੀ ਛੱਡੇ ਜਾਣ ਦੇ ਮਾਮਲੇ ’ਤੇ ਸਟੇਟਸ ਕੋ ਕੀਤੇ ਜਾਣ ਦੀ ਮੰਗ ਨੂੰ ਅੱਜ ਖਾਰਜ ਕਰ ਦਿੱਤਾ ਹੈ।

ਹਾਲਾਂਕਿ ਹਾਈ ਕੋਰਟ ਵੱਲੋਂ ਮਾਮਲੇ ਦੀ ਅਗਲੀ ਤਰੀਕ 20 ਮਈ ਨਿਰਧਾਰਿਤ ਕੀਤੇ ਜਾਣ ਨਾਲ ਪੰਜਾਬ ਸਰਕਾਰ ਨੂੰ ਅਸਿੱਧੇ ਤਰੀਕੇ ਨਾਲ ਰਾਹਤ ਮਿਲ ਗਈ ਹੈ ਕਿਉਂਕਿ 21 ਮਈ ਤੋਂ ਡੈਮ ਫਿਲਿੰਗ ਪੀਰੀਅਡ ਸ਼ੁਰੂ ਹੋ ਜਾਂਦਾ ਹੈ।

ਇਸ ਤਰੀਕ (21 ਮਈ) ਤੋਂ ਬਾਅਦ ਹਰਿਆਣਾ ਨੂੰ ਰੁਟੀਨ ਵਾਲਾ ਪਾਣੀ ਹੀ ਮਿਲਣਾ ਸ਼ੁਰੂ ਹੋ ਜਾਵੇਗਾ। ਉਂਜ ਸੁਣਵਾਈ ਦੌਰਾਨ ਬੀਬੀਐੱਮਬੀ ਅਤੇ ਹਰਿਆਣਾ ਨੇ ਪੰਜਾਬ ਵੱਲੋਂ ਦਾਇਰ ਨਜ਼ਰਸਾਨੀ ਪਟੀਸ਼ਨ ਦਾ ਜਵਾਬ ਦੇਣ ਲਈ ਸਮੇਂ ਦੀ ਮੰਗ ਕੀਤੀ ਸੀ।

Advertisement
Tags :
BBMB water row