ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

BBMB water row: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਡੈਮ ਸੈਫਟੀ ਐਕਟ ਰੱਦ ਕੀਤਾ ਜਾਵੇ: ਕਿਰਤੀ ਕਿਸਾਨ ਯੂਨੀਅਨ

ਕੈਬਨਿਟ ਮੰਤਰੀ ਨੂੰ ਮੰਗ ਪੱਤਰ ਸੌਂਪਿਆ
Advertisement

ਐਨ ਪੀ ਧਵਨ

ਪਠਾਨਕੋਟ, 4 ਮਈ

Advertisement

ਕਿਰਤੀ ਕਿਸਾਨ ਯੂਨੀਅਨ ਨੇ ਬੀਬੀਐਮਬੀ ਵੱਲੋਂ ਹਰਿਆਣਾ ਨੂੰ ਫੌਰੀ ਵਾਧੂ ਪਾਣੀ ਛੱਡਣ ਦੇ ਫੈਸਲੇ ਖਿਲਾਫ ਦਰਿਆਈ ਪਾਣੀਆਂ ਦੇ ਮਸਲੇ ਰਿਪੇਰੀਅਨ ਸਿਧਾਂਤ ਅਨੁਸਾਰ ਹੱਲ ਕਰਨ, ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਡੈਮ ਸੇਫਟੀ ਐਕਟ ਰੱਦ ਕਰਨ ਅਤੇ ਹੋਰ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਅੱਜ ਮੰਗ ਪੱਤਰ ਸੌਂਪਿਆ।

ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਸਤਬੀਰ ਸਿੰਘ ਸੁਲਤਾਨੀ, ਜ਼ਿਲ੍ਹਾ ਪ੍ਰਧਾਨ ਤਰਲੋਕ ਸਿੰਘ ਅਤੇ ਜ਼ਿਲ੍ਹਾ ਸਕੱਤਰ ਅਨੋਖ ਸਿੰਘ ਘੋੜੇਵਾਹ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਭਾਜਪਾ ਦੀਆਂ ਸਰਕਾਰਾਂ ਪੰਜਾਬ ਨਾਲ ਧੱਕੇਸ਼ਾਹੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਦੇ ਤੱਥਾਂ ਤੋਂ ਸਪੱਸ਼ਟ ਹੋ ਚੁੱਕਾ ਹੈ ਕਿ ਹਰਿਆਣਾ ਆਪਣੇ ਹਿੱਸੇ ਦਾ ਪਾਣੀ ਵਰਤ ਚੁੱਕਾ ਹੈ। ਮਾਨਵੀ ਆਧਾਰ ’ਤੇ ਵੀ 4000 ਕਿਊਸਕ ਪਾਣੀ ਦਿੱਤਾ ਜਾ ਰਿਹਾ ਹੈ ਪਰ ਹੁਣ ਹੋਰ ਵਾਧੂ ਪਾਣੀ ਦੀ ਮੰਗ ਕਰਨਾ ਅਤੇ ਬੀਬੀਐਮਬੀ ਵੱਲੋਂ ਵਾਧੂ ਪਾਣੀ ਛੱਡਣ ਦਾ ਫੈਸਲਾ ਕਰਨਾ, ਪੰਜਾਬ ਦੇ ਹਿਤਾਂ ਦੇ ਵਿਰੁੱਧ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਬਿਜਾਈ ਦਾ ਸਮਾਂ ਹੈ ਤੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਸਖਤ ਲੋੜ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਮੇਤ ਪੂਰੇ ਉਤਰ ਪੱਛਮੀ ਭਾਰਤ ਵਿੱਚ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਡਿਗਦਾ ਜਾ ਰਿਹਾ ਹੈ। ਜਿਸ ਕਾਰਨ ਖੇਤੀ ਪੂਰੀ ਤਰ੍ਹਾਂ ਨਹਿਰੀ ਪਾਣੀ ਉਪਰ ਨਿਰਭਰ ਹੈ। ਇਸ ਕਰਕੇ ਕੇਂਦਰ ਦੀ ਭਾਜਪਾ ਸਰਕਾਰ ਦਾ ਪੰਜਾਬ ਨਾਲ ਕਿਸੇ ਵੀ ਤਰ੍ਹਾਂ ਦਾ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਸਰਕਾਰ ਖਿਲਾਫ ਪੱਕਾ ਮੋਰਚਾ ਖੋਲ੍ਹ ਦਿੱਤਾ ਜਾਵੇਗਾ। ਇਸ ਮੌਕੇ ਸਤਨਾਮ ਸਿੰਘ ਮਾਨੇਪੁਰ, ਹਰਜਿੰਦਰ ਸਿੰਘ ਘੋੜੇਵਾਹ, ਚੰਨਣ ਸਿੰਘ ਦੋਰਾਂਗਲਾ, ਮੁਖਤਿਆਰ ਸਿੰਘ ਮੱਲੀਆਂ, ਅਜੀਤ ਸਿੰਘ ਮੱਲੀਆਂ, ਪਲਵਿੰਦਰ ਸਿੰਘ ਕਿਲਾ ਨੱਥੂ ਸਿੰਘ ਵਾਲਾ, ਦਲਜੀਤ ਸਿੰਘ ਤਲਵੰਡੀ ਹਾਜ਼ਰ ਸਨ।

 

Advertisement