ਗੁਰਪ੍ਰੀਤ ਸਿੰਘ ਕਾਹਲੋਂ
ਪੈਰਿਸ, 30 ਜੂਨ
ਫਰਾਂਸ ਦੇ ਇਤਿਹਾਸ ਵਿੱਚ ਪਹਿਲੀ ਵਾਰ ਦਸਤਾਰਧਾਰੀ ਸਿੱਖ ਮਿਊਂਸਿਪੈਲਿਟੀ ਦੀਆਂ ਚੋਣਾਂ ਵਿੱਚ ਡਿਪਟੀ ਮੇਅਰ ਚੁਣਿਆ ਗਿਆ ਹੈ। ਬੋਬੀਨੀ ਸ਼ਹਿਰ ਤੋਂ ਚੋਣ ਜਿੱਤਿਆ ਨੌਜਵਾਨ ਰਣਜੀਤ ਸਿੰਘ ਗੁਰਾਇਆ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਸੇਖਾ ਨਾਲ ਸਬੰਧ ਰੱਖਦਾ ਹੈ। ਜ਼ਿਕਰਯੋਗ ਹੈ ਕਿ ਰਣਜੀਤ ਸਿੰਘ ਗੁਰਾਇਆ ਨੂੰ 2004 ਵਿੱਚ ਸਿੱਖ ਹੋਣ ਕਾਰਨ ਸਕੂਲ ਤੋਂ ਬਾਹਰ ਕੱਢ ਦਿੱਤਾ ਗਿਆ ਸੀ ਪਰ ਅੱਜ ਲੋਕਾਂ ਦੇ ਪਿਆਰ ਦੀ ਬਦੌਲਤ ਉਹ ਇਸ ਅਹੁਦੇ ਤੱਕ ਪਹੁੰਚਿਆ ਹੈ। ਰਣਜੀਤ ਸਿੰਘ ਨੇ ਸੋਬਨ ਯੂਨੀਵਰਸਿਟੀ ਤੋਂ ਕਾਨੂੰਨ ਵਿਸ਼ੇ ਦੀ ਪੜ੍ਹਾਈ ਕੀਤੀ ਹੋਈ ਹੈ ਤੇ ਸਿਖਜ਼ ਆਫ ਫਰਾਂਸ ਸੰਸਥਾ ਦਾ ਪ੍ਰਧਾਨ ਹੈ। ਇਸ ਮੌਕੇ ਰਣਜੀਤ ਸਿੰਘ ਨੇ ਮੇਅਰ ਅਬਦੁਲ ਸੈਦੀ ਅਤੇ ਚੋਣਾਂ ਵਿੱਚ ਉਨ੍ਹਾਂ ਦਾ ਸਾਥ ਦੇਣ ਵਾਲੇ ਲੋਕਾਂ ਦਾ ਧੰਨਵਾਦ ਕੀਤਾ।