ਚੰਡੀਗੜ੍ਹ, 14 ਅਗਸਤ
ਦੇਸ਼ ਦੇ ਆਜ਼ਾਦੀ ਦਿਹਾੜੇ ਤੋਂ ਇਕ ਦਿਨ ਪਹਿਲਾਂ ਪੰਜਾਬ ਪੁਲੀਸ ਤੇ ਦਿੱਲੀ ਪੁਲੀਸ ਨੇ ਸਾਂਝੀ ਕਾਰਵਾਈ ਕਰਦਿਆਂ 4 ਅਤਿਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਚਾਰਾਂ ਦਾ ਪਾਕਿਸਤਾਨੀ ਏਜੰਸੀ ਆਈਐੱਸਆਈ ਨਾਲ ਸਬੰਧ ਹੈ। ਗ੍ਰਿਫ਼ਤਾਰ ਅਤਿਵਾਦੀਆਂ ਕੋਲੋਂ 3 ਹੈਂਡ ਗ੍ਰੇਨੇਡ, 1 ਆਈਈਡੀ 9 ਐੱਮਐੱਮ ਦੇ 2 ਪਿਸਤੌਲ ਅਤੇ 40 ਕਾਰਤੂਸ ਬਰਾਮਦ ਕੀਤੇ ਗਏ ਹਨ।