DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਹਿਬਲ ਕਲਾਂ ਗੋਲੀਕਾਂਡ: ਪੀੜਤ ਵੱਲੋਂ ਜਥੇਦਾਰ ਨੂੰ ਅਪੀਲ...ਮੁੱਖ ਮੰਤਰੀ ਭਗਵੰਤ ਮਾਨ ਦੀ ਜਵਾਬਤਲਬੀ ਹੋਵੇ

ਲੰਬੇ ਸਮੇਂ ਤੋਂ ਚੱਲ ਰਹੇ ਬਹਿਬਲ ਕਲਾਂ ਪੁਲੀਸ ਗੋਲੀਬਾਰੀ ਕੇਸ ਦੇ ਮੁੱਖ ਪੀੜਤ ਨੇ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਰਸਮੀ ਜਵਾਬ ਮੰਗਣ ਕਿ ਇਸ ਮਾਮਲੇ ਵਿੱਚ ਇਨਸਾਫ਼ ਵਿੱਚ ਦੇਰੀ...

  • fb
  • twitter
  • whatsapp
  • whatsapp
Advertisement

ਲੰਬੇ ਸਮੇਂ ਤੋਂ ਚੱਲ ਰਹੇ ਬਹਿਬਲ ਕਲਾਂ ਪੁਲੀਸ ਗੋਲੀਬਾਰੀ ਕੇਸ ਦੇ ਮੁੱਖ ਪੀੜਤ ਨੇ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਰਸਮੀ ਜਵਾਬ ਮੰਗਣ ਕਿ ਇਸ ਮਾਮਲੇ ਵਿੱਚ ਇਨਸਾਫ਼ ਵਿੱਚ ਦੇਰੀ ਕਿਉਂ ਹੋ ਰਹੀ ਹੈ। 2015 ਵਿੱਚ ਫਰੀਦਕੋਟ ਦੇ ਬਹਿਬਲ ਕਲਾਂ ਵਿਚ ਬੇਅਦਬੀ ਦੀ ਘਟਨਾ ਖਿਲਾਫ਼ ਵਿਰੋਧ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ’ਤੇ ਪੁਲੀਸ ਨੇ ਗੋਲੀਬਾਰੀ ਕੀਤੀ ਸੀ। ਇਸ ਘਟਨਾ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ ਕਈ ਹੋਰ ਵਿਅਕਤੀ ਜ਼ਖ਼ਮੀ ਹੋ ਗਏ ਸਨ।

ਬਹਿਬਲ ਕਲਾਂ ਗੋਲੀਬਾਰੀ ਵਿੱਚ ਮਾਰੇ ਗਏ ਦੋ ਵਿਅਕਤੀਆਂ ਵਿੱਚੋਂ ਇੱਕ ਭਗਵਾਨ ਕ੍ਰਿਸ਼ਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨਿਆਮੀਵਾਲਾ ਨੇ ਜਥੇਦਾਰ ਅਕਾਲ ਤਖ਼ਤ ਨੂੰ ਅਪੀਲ ਕਰਦਿਆਂ ਮੰਗ ਕੀਤੀ ਕਿ ਧਾਰਮਿਕ ਸੰਸਥਾਵਾਂ ਅਤੇ ਵਿਰੋਧੀ ਧਿਰ ਦੇ ਆਗੂਆਂ ਵੱਲੋਂ ਮੁੱਖ ਮੰਤਰੀ ’ਤੇ ਦਬਾਅ ਪਾਇਆ ਜਾਵੇ ਕਿ ਉਹ ਬਹਿਬਲ ਕਲਾਂ ਗੋਲੀਬਾਰੀ ਮਾਮਲੇ ਅਤੇ ਹੋਰ ਸਬੰਧਤ ਬੇਅਦਬੀ ਮਾਮਲਿਆਂ ਵਿੱਚ ਠੋਸ ਕਾਰਵਾਈ ਦੀ ਘਾਟ ਬਾਰੇ ਸਪੱਸ਼ਟੀਕਰਨ ਦੇਣ।

Advertisement

ਇਹ ਮੰਗ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਹਾਲ ਹੀ ਦੇ ਕਦਮਾਂ ਨਾਲ ਮੇਲ ਖਾਂਦੀ ਹੈ, ਜਿਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ 15 ਜਨਵਰੀ ਨੂੰ ਅਕਾਲ ਤਖ਼ਤ ਸਕੱਤਰੇਤ ਵਿਖੇ ਪੇਸ਼ ਹੋਣ ਲਈ ਤਲਬ ਕੀਤਾ ਹੈ। ਮੁੱਖ ਮੰਤਰੀ ਤੋਂ ਵੱਖ-ਵੱਖ ਮੁੱਦਿਆਂ ਬਾਰੇ ਸਪੱਸ਼ਟੀਕਰਨ ਮੰਗਿਆ ਗਿਆ ਹੈ- ਜਿਸ ਵਿੱਚ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਟਿੱਪਣੀਆਂ ਅਤੇ ਕਾਰਵਾਈਆਂ ਸ਼ਾਮਲ ਹਨ।

Advertisement

Advertisement
×