DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Behbal Kalan firing: ਸਿੱਟ ਵੱਲੋਂ ਅਕਾਲੀ ਦਲ ਦਾ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਤਲਬ

2015 ਦੇ ਬੇਅਦਬੀ ਅਤੇ ਗੋਲੀਕਾਂਡ ਮਾਮਲੇ ਵਿੱਚ ਪੁੱਛਗਿੱਛ ਲਈ ਜਾਰੀ ਕੀਤਾ ਸੰਮਨ

  • fb
  • twitter
  • whatsapp
  • whatsapp
Advertisement

Mantar Singh Brar summoned by SIT: ਸਾਲ 2015 ਦੇ ਬਹਿਬਲ ਕਲਾਂ ਪੁਲੀਸ ਗੋਲੀਕਾਂਡ ਅਤੇ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ। ਜ਼ਿਕਰਯੋਗ ਹੈ ਕਿ ਸਾਲ 2015 ਵਿੱਚ ਫਰੀਦਕੋਟ ਜ਼ਿਲ੍ਹੇ ਵਿਚ ਬੇਅਦਬੀ ਅਤੇ ਉਸ ਤੋਂ ਬਾਅਦ ਪੁਲੀਸ ਗੋਲੀਕਾਂਡ ਦੀਆਂ ਘਟਨਾਵਾਂ ਵਾਪਰੀਆਂ ਸਨ, ਉਦੋਂ ਮਨਤਾਰ ਸਿੰਘ ਬਰਾੜ ਕੋਟਕਪੂਰਾ ਹਲਕੇ ਤੋਂ ਵਿਧਾਇਕ ਸਨ।

ਦੱਸਣਾ ਬਣਦਾ ਹੈ ਕਿ ਅਕਤੂਬਰ 2015 ਵਿੱਚ ਫਰੀਦਕੋਟ ਦੇ ਪਿੰਡ ਬਰਗਾੜੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਹੋਈ ਸੀ, ਜਿਸ ਤੋਂ ਬਾਅਦ ਸਿੱਖ ਜਥੇਬੰਦੀਆਂ ਅਤੇ ਸਥਾਨਕ ਲੋਕਾਂ ਵੱਲੋਂ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਸ਼ਾਂਤਮਈ ਧਰਨੇ ਸ਼ੁਰੂ ਕੀਤੇ ਗਏ ਸਨ। 14 ਅਕਤੂਬਰ 2015 ਨੂੰ ਪੁਲੀਸ ਵੱਲੋਂ ਭੀੜ ਨੂੰ ਖਿੰਡਾਉਣ ਲਈ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਬਹਿਬਲ ਕਲਾਂ ਵਿਖੇ ਹੋਈ ਪੁਲੀਸ ਫਾਇਰਿੰਗ ਵਿੱਚ ਦੋ ਸਿੱਖ ਪ੍ਰਦਰਸ਼ਨਕਾਰੀਆਂ ਗੁਰਜੀਤ ਸਿੰਘ ਅਤੇ ਕ੍ਰਿਸ਼ਨ ਭਗਵਾਨ ਸਿੰਘ ਦੀ ਮੌਤ ਹੋ ਗਈ ਸੀ ਤੇ ਕਈ ਹੋਰ ਜ਼ਖਮੀ ਹੋ ਗਏ ਸਨ।

Advertisement

ਐੱਸਆਈਟੀ ਨੇ ਹੁਣ ਉਸ ਸਮੇਂ ਦੇ ਸਿਆਸੀ ਅਤੇ ਪ੍ਰਸ਼ਾਸਨਿਕ ਗਠਜੋੜ 'ਤੇ ਆਪਣਾ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਇਸ ਸਿਲਸਿਲੇ ਵਿੱਚ ਜਾਂਚ ਟੀਮ ਨੇ ਹਾਲ ਹੀ ਵਿੱਚ ਫਰੀਦਕੋਟ ਦੇ ਤਤਕਾਲੀ ਡਿਪਟੀ ਕਮਿਸ਼ਨਰ (DC) ਐੱਮ.ਐੱਸ. ਜੱਗੀ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਓ.ਐੱਸ.ਡੀ. (OSD) ਤੋਂ ਵੀ ਪੁੱਛਗਿੱਛ ਕੀਤੀ ਹੈ, ਤਾਂ ਕਿ ਮੁੱਖ ਮੰਤਰੀ ਦਫ਼ਤਰ (CMO), ਸਥਾਨਕ ਸਿਆਸਤਦਾਨਾਂ ਅਤੇ ਸੀਨੀਅਰ ਪੁਲੀਸ ਅਧਿਕਾਰੀਆਂ ਵਿਚਕਾਰ ਹੋਈ ਗੱਲਬਾਤ ਦੇ ਰਿਕਾਰਡ ਨੂੰ ਖੰਘਾਲਿਆ ਜਾ ਸਕੇ।

Advertisement

ਮਨਤਾਰ ਸਿੰਘ ਬਰਾੜ 'ਤੇ ਪਹਿਲਾਂ ਵੀ ਇਹ ਦੋਸ਼ ਲੱਗਦੇ ਰਹੇ ਹਨ ਕਿ ਉਹ ਪ੍ਰਦਰਸ਼ਨਾਂ ਦੌਰਾਨ ਸਥਾਨਕ ਪ੍ਰਸ਼ਾਸਨ ਅਤੇ ਸੂਬੇ ਦੀ ਉੱਚ ਲੀਡਰਸ਼ਿਪ ਵਿਚਕਾਰ ਇੱਕ ਅਹਿਮ ਕੜੀ ਵਜੋਂ ਕੰਮ ਕਰ ਰਹੇ ਸਨ। ਐੱਸਆਈਟੀ ਦੇ ਮੈਂਬਰ ਅਤੇ ਡੀਆਈਜੀ ਹਰਜੀਤ ਸਿੰਘ ਨੇ ਸੰਮਨ ਭੇਜੇ ਜਾਣ ਦੀ ਪੁਸ਼ਟੀ ਕੀਤੀ ਹੈ। ਜਾਂਚ ਟੀਮ ਹੁਣ ਮਨਤਾਰ ਸਿੰਘ ਬਰਾੜ ਦੇ ਫੋਨ ਰਿਕਾਰਡਾਂ, ਮੌਕੇ 'ਤੇ ਮੌਜੂਦ ਪੁਲੀਸ ਅਧਿਕਾਰੀਆਂ ਨਾਲ ਉਨ੍ਹਾਂ ਦੇ ਸੰਪਰਕਾਂ ਅਤੇ ਗੋਲੀ ਚੱਲਣ ਤੋਂ ਪਹਿਲਾਂ ਸਰਕਾਰ ਦੇ ਉੱਚ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਮਿਲੇ ਨਿਰਦੇਸ਼ਾਂ ਦੇ ਸਬੰਧ ਵਿੱਚ ਸਵਾਲ-ਜਵਾਬ ਕਰਨ ਦੀ ਤਿਆਰੀ ਵਿੱਚ ਹੈ।

Advertisement
×