ਬਹਿਬਲ ਗੋਲੀ ਕਾਂਡ: ਪੰਜਾਬ ਸਰਕਾਰ ਲਈ ਪਰਖ ਦੀ ਘੜੀ

ਹਾਈ ਕੋਰਟ ਵਿੱਚ ਸੁਣਵਾਈ 20 ਨੂੰ; ਮੁਲਜ਼ਮਾਂ ਵੱਲੋਂ ਪੜਤਾਲ ਰੱਦ ਕਰਨ ਦੀ ਮੰਗ

ਬਹਿਬਲ ਗੋਲੀ ਕਾਂਡ: ਪੰਜਾਬ ਸਰਕਾਰ ਲਈ ਪਰਖ ਦੀ ਘੜੀ

ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ, ਸਾਬਕਾ ਡੀਜੀਪੀ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ

ਜਸਵੰਤ ਜੱਸ
ਫ਼ਰੀਦਕੋਟ, 14 ਅਪਰੈਲ

ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਰਿਪੋਰਟ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਰੱਦ ਕੀਤੇ ਜਾਣ ਤੋਂ ਬਾਅਦ ਸੁਆਲਾਂ ਦੇ ਘੇਰੇ ਵਿੱਚ ਆਈ ਜਾਂਚ ਟੀਮ ਅਤੇ ਪੰਜਾਬ ਸਰਕਾਰ ਲਈ 20 ਅਪਰੈਲ ਨੂੰ ਫਿਰ ਪਰਖ ਦੀ ਘੜੀ ਹੈ। ਬਹਿਬਲ ਗੋਲੀ ਕਾਂਡ ਵਿੱਚ ਨਾਮਜ਼ਦ ਅੱਧੀ ਦਰਜਨ ਪੁਲੀਸ ਅਧਿਕਾਰੀਆਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਦਾਇਰ ਕਰਕੇ ਬਹਿਬਲ ਗੋਲੀ ਕਾਂਡ ਦੀ ਸਮੁੱਚੀ ਪੜਤਾਲ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।

ਜਸਟਿਸ ਅਨੀਤਾ ਸਰੀਨ 20 ਅਪਰੈਲ ਨੂੰ ਇਸ ਸਬੰਧੀ ਅੰਤਿਮ ਫੈਸਲਾ ਸੁਣਾ ਸਕਦੇ ਹਨ। ਸਾਬਕਾ ਡੀਜੀਪੀ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਪੁਲੀਸ ਮੁਖੀ ਚਰਨਜੀਤ ਸ਼ਰਮਾ ਅਤੇ ਬਾਕੀ ਪੁਲੀਸ ਅਧਿਕਾਰੀਆਂ ਨੇ ਜਿਸ ਆਧਾਰ ’ਤੇ ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ, ਉਸੇ ਆਧਾਰ ’ਤੇ ਹੀ ਬਹਿਬਲ ਗੋਲੀ ਕਾਂਡ ਦੀ ਰਿਪੋਰਟ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਪੰਜਾਬ ਸਰਕਾਰ ਬਹਿਬਲ ਗੋਲੀ ਕਾਂਡ ਦੀ ਰਿਪੋਰਟ ਬਚਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਾ ਰਹੀ ਹੈ ਅਤੇ ਨਾਲ ਹੀ ਪੰਜਾਬ ਸਰਕਾਰ ਨੇ ਹਾਈ ਕੋਰਟ ਵਿੱਚ ਦਾਅਵਾ ਕੀਤਾ ਹੈ ਕਿ ਕੁੰਵਰ ਵਿਜੇ ਪ੍ਰਤਾਪ ਵਾਲੀ ਜਾਂਚ ਰਿਪੋਰਟ ਪੂਰੀ ਤਰ੍ਹਾਂ ਨਿਰਪੱਖ ਅਤੇ ਤੱਥਾਂ ’ਤੇ ਆਧਾਰਿਤ ਹੈ ਅਤੇ ਮੁਲਜ਼ਮਾਂ ਨੂੰ ਜਾਂਚ ਅਧਿਕਾਰੀ ਬਦਲਣ ਦੀ ਮੰਗ ਕਰਨ ਦਾ ਕੋਈ ਸੰਵਿਧਾਨ ਹੱਕ ਨਹੀਂ ਹੈ।

ਚਲਾਨ ਵਿੱਚ ਸਨ ਚੋਟੀ ਦੇ ਸਿਆਸੀ ਆਗੂਆਂ ਦੇ ਨਾਮ

ਵਿਸ਼ੇਸ਼ ਜਾਂਚ ਟੀਮ ਵੱਲੋਂ ਇੱਕ ਅਹਿਮ ਚਾਰਜਸ਼ੀਟ ਤਿਆਰ ਕੀਤੇ ਜਾਣ ਬਾਰੇ ਪਤਾ ਲੱਗਿਆ ਹੈ। ਸੂਤਰਾਂ ਅਨੁਸਾਰ ਇਹ ਚਾਰਜਸ਼ੀਟ 15 ਅਪਰੈਲ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤੀ ਜਾਣੀ ਸੀ, ਜਿਸ ਵਿੱਚ ਪੰਜਾਬ ਦੇ ਚੋਟੀ ਦੇ ਸਿਆਸੀ ਆਗੂਆਂ ਦੇ ਨਾਮ ਸਨ ਪਰ ਇਸ ਤੋਂ ਪਹਿਲਾਂ ਹੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਜਾਂਚ ਟੀਮ ਨੂੰ ਗੈਰਕਾਨੂੰਨੀ ਐਲਾਨ ਦਿੱਤਾ ਗਿਆ ਜਿਸ ਕਰਕੇ ਚਾਰਜਸ਼ੀਟ ਅਦਾਲਤ ਵਿੱਚ ਪੇਸ਼ ਹੋਣ ਦੀ ਸੰਭਾਵਨਾ ਘਟ ਗਈ ਹੈ। ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇਸ ਮਾਮਲੇ ਉੱਪਰ ਆਪਣੀ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਸਿੱਖ ਜਥੇਬੰਦੀਆਂ ਨੇ ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਰਿਪੋਰਟ ਰੱਦ ਹੋਣ ਦੇ ਰੋਸ ਵਜੋਂ 15 ਅਪਰੈਲ ਨੂੰ ਫਰੀਦਕੋਟ ਦੀ ਅਦਾਲਤ ਸਾਹਮਣੇ ਰੋਸ ਪ੍ਰਗਟ ਕਰਨ ਦਾ ਐਲਾਨ ਕੀਤਾ ਹੈ ਅਤੇ 19 ਅਪਰੈਲ ਨੂੰ ਹਾਈ ਕੋਰਟ ਦੇ ਬਾਹਰ ਰੋਸ ਵਿਖਾਵੇ ਦਾ ਐਲਾਨ ਕੀਤਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All