ਬਹਿਬਲ ਗੋਲੀ ਕਾਂਡ: ਆਈਜੀ ਕੰੁਵਰ ਵਿਜੈ ਪ੍ਰਤਾਪ ’ਤੇ ਪੱਖਪਾਤ ਦੇ ਦੋਸ਼

ਬਹਿਬਲ ਗੋਲੀ ਕਾਂਡ: ਆਈਜੀ ਕੰੁਵਰ ਵਿਜੈ ਪ੍ਰਤਾਪ ’ਤੇ ਪੱਖਪਾਤ ਦੇ ਦੋਸ਼

ਕੰੁਵਰ ਵਿਜੈ ਪ੍ਰਤਾਪ ਸਿੰਘ, ਗੁਰਦੀਪ ਸਿੰਘ ਪੰਧੇਰ

ਜਸਵੰਤ ਜੱਸ

ਫ਼ਰੀਦਕੋਟ, 27 ਸਤੰਬਰ

ਬਹਿਬਲ ਗੋਲੀ ਕਾਂਡ ’ਚ ਕੁਝ ਪੁਲੀਸ ਅਧਿਕਾਰੀਆਂ ਨੇ ਇਸ ਮਾਮਲੇ ਦੀ ਪੜਤਾਲ ਕਰ ਰਹੇ ਜਾਂਚ ਟੀਮ ਮੈਂਬਰ ਕੰੁਵਰ ਵਿਜੈ ਪ੍ਰਤਾਪ ਸਿੰਘ ਖ਼ਿਲਾਫ਼ ਪੱਖਪਾਤ ਦੇ ਦੋਸ਼ ਲਾਉਂਦਿਆਂ ਉਨ੍ਹਾਂ ਨੂੰ ਜਾਂਚ ਪ੍ਰਕਿਰਿਆ ਤੋਂ ਲਾਂਭੇ ਕਰਨ ਦੀ ਮੰਗ ਕੀਤੀ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਨਮੋਲ ਰਤਨ ਸਿੰਘ ਨੇ ਥਾਣਾ ਸਿਟੀ ਕੋਟਕਪੂਰਾ ਦੇ ਤਤਕਾਲੀ ਐੱਸਐੱਚਓ ਗੁਰਦੀਪ ਪੰਧੇਰ ਵੱਲੋਂ ਦਾਇਰ ਕੀਤੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਵਿਸ਼ੇਸ਼ ਜਾਂਚ ਟੀਮ ਨੂੰ ਆਦੇਸ਼ ਦਿੱਤੇ ਹਨ ਕਿ 3 ਅਕਤੂਬਰ ਤੱਕ ਬਹਿਬਲ ਗੋਲੀ ਕਾਂਡ ’ਚ ਕੋਈ ਵੀ ਹੋਰ ਦੋਸ਼ ਪੱਤਰ ਅਦਾਲਤ ’ਚ ਪੇਸ਼ ਨਾ ਕੀਤਾ ਜਾਵੇ। ਅਦਾਲਤ ਨੇ ਨਾਲ ਹੀ ਪੰਜਾਬ ਸਰਕਾਰ ਅਤੇ ਡੀਜੀਪੀ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਹੈ ਕਿ ਕੀ ਵਿਸ਼ੇਸ਼ ਜਾਂਚ ਟੀਮ ਵਿੱਚੋਂ ਆਈਜੀ ਕੰੁਵਰ ਵਿਜੈ ਪ੍ਰਤਾਪ ਸਿੰਘ ਨੂੰ ਹਟਾਇਆ ਜਾ ਸਕਦਾ ਹੈ ਜਾਂ ਨਹੀਂ? ਗੁਰਦੀਪ ਸਿੰਘ ਪੰਧੇਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਆਰਐੱਸ ਚੀਮਾ ਨੇ ਬਹਿਸ ਦੌਰਾਨ ਅਦਾਲਤ ਨੂੰ ਦੱਸਿਆ ਕਿ ਆਈਜੀ ਕੰੁਵਰ ਵਿਜੈ ਪ੍ਰਤਾਪ ਸਿੰਘ ਕਥਿਤ ਤੌਰ ’ਤੇ ਪੜਤਾਲ ’ਚ ਪੱਖਪਾਤੀ ਰਵੱਈਆ ਅਪਣਾ ਰਿਹਾ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਇਸ ਮਾਮਲੇ ’ਤੇ ਵੀ ਅਗਲੀ ਸੁਣਵਾਈ 3 ਅਕਤੂਬਰ ਨੂੰ ਕਰੇਗੀ। ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਹਰੀਨ ਪੀ ਰਾਵਲ ਨੇ ਅਦਾਲਤ ਨੂੰ ਦੱਸਿਆ ਕਿ ਜਾਂਚ ਟੀਮ ਦੇ ਕਿਸੇ ਮੈਂਬਰ ਨੂੰ ਬਦਲਣ ਬਾਰੇ ਉਸ ਦੀ ਸਰਕਾਰ ਨਾਲ ਅਜੇ ਤੱਕ ਕੋਈ ਚਰਚਾ ਨਹੀਂ ਹੋਈ। ਉਨ੍ਹਾਂ ਕਿਹਾ ਕਿ 3 ਅਕਤੂਬਰ ਤੱਕ ਇਸ ਮਾਮਲੇ ’ਤੇ ਸਰਕਾਰ ਦਾ ਪੱਖ ਅਦਾਲਤ ਸਾਹਮਣੇ ਰੱਖਣਗੇ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਮੁੱਖ ਖ਼ਬਰਾਂ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

28 ਥਾਵਾਂ ’ਤੇ ਮੋਰਚੇ 15 ਦਿਨਾਂ ਲਈ ਮੁਲਤਵੀ; ਅੰਮ੍ਰਿਤਸਰ ਰੇਲ ਮਾਰਗ ’ਤ...

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਅਸ਼ਵਨੀ ਸ਼ਰਮਾ ਤੇ ਸਾਂਪਲਾ ਸਮੇਤ ਦਰਜਨਾਂ ਭਾਜਪਾ ਆਗੂ ਹਿਰਾਸਤ ’ਚ ਲਏ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਪੁਲੀਸ ਵੱਲੋਂ ਖ਼ੁਦਕੁਸ਼ੀ ਨੋਟ ਬਰਾਮਦ; ਕਰਜ਼ੇ ਤੇ ਕੰਮ ਨਾ ਚੱਲਣ ਕਾਰਨ ਰਹ...

ਸ਼ਹਿਰ

View All