ਜਸਵੰਤ ਜੱਸ
ਫ਼ਰੀਦਕੋਟ, 21 ਜੂਨ
ਫਰੀਦਕੋਟ ਦੀ ਡਿਊਟੀ ਮੈਜਿਸਟ੍ਰੇਟ ਅਮਨਦੀਪ ਕੌਰ ਨੇ ਬਹਬਿਲ ਗੋਲੀ ਕਾਂਡ ਵਿੱਚ ਵਿਸ਼ੇਸ਼ ਜਾਂਚ ਟੀਮ ਵੱਲੋਂ ਗ੍ਰਿਫਤਾਰ ਕੀਤੇ ਗਏ ਸੁਹੇਲ ਸਿੰਘ ਬਰਾੜ ਅਤੇ ਪੰਕਜ ਬਾਂਸਲ ਨੂੰ 24 ਜੂਨ ਤੱਕ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਇਨ੍ਹਾਂ ’ਤੇ ਆਮ ਲੋਕਾਂ ਖ਼ਿਲਾਫ਼ ਫਰਜ਼ੀ ਗਵਾਹੀ ਤਿਆਰ ਕਰਨ ਲਈ ਪੁਲੀਸ ਦੀ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦੇ ਦੋਸ਼ ਹਨ।