DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Bhagat Puran Singh: ਭਗਤ ਪੂਰਨ ਸਿੰਘ ਨੇ ਮਨੁੱਖਤਾ ਨੂੰ ਸੇਧ ਦਿੱਤੀ: ਵਿਜੈ ਪ੍ਰਤਾਪ

ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਦੇ 122ਵੇਂ ਜਨਮ ਦਿਨ ਨੂੰ ਸਮਰਪਿਤ ਤਿੰਨ ਰੋਜ਼ਾ ਪ੍ਰੋਗਰਾਮਾਂ ਦੀ ਸ਼ੁਰੂਆਤ ਅੱਜ ਪਿੰਗਲਵਾੜਾ ਦੇ ਵਿਹੜੇ ਵਿੱਚ ਹੋ ਗਈ। ਅੱਜ ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਕੀਰਤਨ ਨਾਲ ਹੋਈ। ਪਹਿਲੇ ਦਿਨ ਦੇ ਪ੍ਰੋਗਰਾਮ ਵਿੱਚ ਵਾਤਾਵਰਨ ਪ੍ਰਤੀ...

  • fb
  • twitter
  • whatsapp
  • whatsapp
featured-img featured-img
ਪਿੰਗਲਵਾੜਾ ਵਿੱਚ ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਅਤੇ ਮੰਚ ’ਤੇ ਹਾਜ਼ਰ ਪਤਵੰਤੇ।
Advertisement

ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਦੇ 122ਵੇਂ ਜਨਮ ਦਿਨ ਨੂੰ ਸਮਰਪਿਤ ਤਿੰਨ ਰੋਜ਼ਾ ਪ੍ਰੋਗਰਾਮਾਂ ਦੀ ਸ਼ੁਰੂਆਤ ਅੱਜ ਪਿੰਗਲਵਾੜਾ ਦੇ ਵਿਹੜੇ ਵਿੱਚ ਹੋ ਗਈ। ਅੱਜ ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਕੀਰਤਨ ਨਾਲ ਹੋਈ। ਪਹਿਲੇ ਦਿਨ ਦੇ ਪ੍ਰੋਗਰਾਮ ਵਿੱਚ ਵਾਤਾਵਰਨ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ‘ਗੁਰਮਤਿ ਵਿਚਾਰਧਾਰਾ ਦੀ ਰੌਸ਼ਨੀ ਵਿੱਚ ਕੁਦਰਤ ਦੀ ਸੰਭਾਲ’ ਵਿਸ਼ੇ ’ਤੇ ਸੈਮੀਨਾਰ ਕੀਤਾ ਗਿਆ। ਵਿਧਾਇਕ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕਿਹਾ ਕਿ ਭਗਤ ਜੀ ਨੇ ਮਨੁੱਖਤਾ ਨੂੰ ਨਵੀਂ ਸੇਧ ਦਿੱਤੀ।

ਪਿੰਗਲਵਾੜਾ ਸੰਸਥਾ ਦੀ ਮੁਖੀ ਡਾ. ਇੰਦਰਜੀਤ ਕੌਰ ਨੇ ਕਿਹਾ ਕਿ ਭਗਤ ਪੂਰਨ ਸਿੰਘ ਨੇ 100 ਸਾਲ ਪਹਿਲਾਂ ਹੀ ਦੁਨੀਆਂ ਨੂੰ ਖ਼ਰਾਬ ਹੋਣ ਵਾਲੇ ਵਾਤਾਵਰਨ ਪ੍ਰਤੀ ਜਾਗਰੂਕ ਕਰਨਾ ਸ਼ੁਰੂ ਕਰ ਦਿੱਤਾ ਸੀ। ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਕਿਹਾ ਕਿ ਭਗਤ ਪੂਰਨ ਸਿੰਘ ਵਾਤਾਵਰਨ ਦੇ ਸੱਚੇ ਪਹਿਰੇਦਾਰ ਸਨ। ਉਨ੍ਹਾਂ ਦੇ 122ਵੇਂ ਜਨਮ ਦਿਨ ਮੌਕੇ ਵਾਤਾਵਰਨ ਦੀ ਸੰਭਾਲ ਕਰਨਾ ਹੀ ਉਨ੍ਹਾਂ ਪ੍ਰਤੀ ਸੱਚੀ-ਸੁੱਚੀ ਸ਼ਰਧਾਂਜਲੀ ਹੈ। ਖ਼ਰਾਬ ਹੋ ਰਹੇ ਵਾਤਾਵਰਨ ਕਾਰਨ ਮਨੁੱਖਾਂ ਅਤੇ ਜੀਵ-ਜੰਤੂਆਂ ਦੀ ਹੋਂਦ ਖ਼ਤਰੇ ਵਿੱਚ ਪੈ ਰਹੀ ਹੈ। ਵਾਤਾਵਰਨ ਦੀ ਸੰਭਾਲ ਵਾਸਤੇ ਗੁਰਬਾਣੀ ਵਿੱਚ ਵੀ ਜ਼ੋਰ ਦਿੱਤਾ ਗਿਆ ਹੈ। ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਕਿਹਾ ਕਿ ਭਗਤ ਪੂੁਰਨ ਸਿੰਘ ਨੇ 1927 ਤੋਂ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕਰਨਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਵੱਲੋਂ ਉਸ ਵੇਲੇ ਪ੍ਰਗਟਾਇਆ ਫ਼ਿਕਰ ਅੱਜ ਸੱਚ ਸਾਬਤ ਹੋ ਰਿਹਾ ਹੈ। ਇਸ ਦੌਰਾਨ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਨੇ ਨੁਮਾਇੰਦੇ ਸੂਬੇਦਾਰ ਬਲਬੀਰ ਸਿੰਘ, ਡਾ. ਸਰਬਜੀਤ ਸਿੰਘ ਛੀਨਾ, ਪ੍ਰਿੰਸੀਪਲ ਕੁਲਵੰਤ ਸਿੰਘ ਨੇ ਵੀ ਸੰਬੋਧਨ ਕੀਤਾ।

Advertisement

ਸੈਮੀਨਾਰ ਦੀ ਪ੍ਰਧਾਨਗੀ ਕਰ ਰਹੇ ਵਿਧਾਇਕ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕਿਹਾ ਕਿ ਭਗਤ ਪੂਰਨ ਸਿੰਘ ਨੇ ਪ੍ਰੇਰਨਾਦਾਇਕ ਜੀਵਨ ਜਿਊਂਦਿਆਂ ਮਨੁੱਖਤਾ ਨੂੰ ਨਵੀਂ ਸੇਧ ਦਿੱਤੀ। ਆਉਂਦੇ ਸਮੇਂ ਵਿੱਚ ਜ਼ਮੀਨੀ ਪਾਣੀ ਮਨੁੱਖ ਨੂੰ ਵਰਤੋਂ ਲਈ ਮਿਲਣਾ ਮੁਸ਼ਕਲ ਹੋ ਜਾਵੇਗਾ। ਦਿਨੋਂ-ਦਿਨ ਵਧ ਰਿਹਾ ਧਰਤੀ ਦਾ ਤਾਪਮਾਨ ਮਨੁੱਖਾਂ, ਜੀਵ-ਜੰਤੂਆਂ, ਪੌਦਿਆਂ, ਫ਼ਸਲਾਂ ਆਦਿ ਦੀ ਹੋਂਦ ਖ਼ਤਰੇ ਵਿੱਚ ਪਾ ਰਿਹਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪਿੰਗਲਵਾੜਾ ਸੰਸਥਾ ਵੱਲੋਂ ਮਨੁੱਖਤਾ ਨੂੰ ਜਾਗਰੂਕ ਕਰਨ ਲਈ ਉਪਰਾਲੇ ਚੱਲਦੇ ਰਹਿਣਗੇ।

Advertisement

ਇਸ ਮੌਕੇ ਬੱਚਿਆਂ ਕਵਿਤਾ ‘ਬੂਟੇ ਲਾਈਏ’ ਪੇਸ਼ ਕੀਤੀ। ਕਮਲਜੀਤ ਸਿੰਘ ਨੀਲੋਂ ਨੇ ਵੀ ਕਵਿਤਾਵਾਂ ਪੜ੍ਹੀਆਂ। ਸੈਮੀਨਾਰ ਵਿੱਚ ਪੁੱਜੇ ਵਿਦਵਾਨਾਂ ਤੇ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ। ਡਾ. ਜਗਦੀਪਕ ਸਿੰਘ, ਮੁਖਤਾਰ ਸਿੰਘ ਗੋਰਾਇਆ, ਰਾਜਬੀਰ ਸਿੰਘ, ਹਰਜੀਤ ਸਿੰਘ ਅਰੋੜਾ, ਪ੍ਰੀਤਇੰਦਰ ਕੌਰ, ਡਾ. ਨਿਰਮਲ ਸਿੰਘ, ਯੋਗੇਸ਼ ਸੂਰੀ, ਰਾਜਿੰਦਰ ਸਿੰਘ, ਤਿਲਕ ਰਾਜ ਅਤੇ ਹੋਰ ਸਮਾਗਮ ਵਿੱਚ ਹਾਜ਼ਰ ਸਨ।

Advertisement
×