ਚੰਡੀਗੜ੍ਹ (ਟਨਸ): ਸ਼ਹੀਦ ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਮੌਕੇ ਪੰਜਾਬ ਦੇ ਸਮੂਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਸ਼ਹੀਦ ਦੇ ਸੁਫ਼ਨਿਆਂ ਦਾ ਭਾਰਤ ਸਿਰਜਣ ਦਾ ਪ੍ਰਣ ਲਿਆ। ਰਾਜ ਦੇ ਸਮੂਹ ਅਧਿਆਪਕ ਤੇ ਵਿਦਿਆਰਥੀ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਵਿੱਚ ਆਨਲਾਈਨ ਜੁੜੇ ਤੇ ਮੁੱਖ ਮੰਤਰੀ ਦੇ ਵਿਚਾਰ ਸੁਣੇ।