ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ : The Tribune India

ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ

ਹਰੇਕ ਜ਼ਿਲ੍ਹੇ ’ਚੋਂ ਦੋ-ਦੋ ਅਤੇ ਸੂਬੇ ਭਰ ’ਚੋਂ 46 ਨੌਜਵਾਨਾਂ ਨੂੰ ਦਿੱਤਾ ਜਾਵੇਗਾ ਪੁਰਸਕਾਰ

ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ

ਆਤਿਸ਼ ਗੁਪਤਾ

ਚੰਡੀਗੜ੍ਹ, 28 ਸਤੰਬਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਅੱਜ ਸੂਬੇ ਵਿੱਚ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਸ੍ਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋ ਹਰ ਜ਼ਿਲ੍ਹੇ ਦੇ ਦੋ ਅਤੇ ਸੂਬੇ ਭਰ ਵਿੱਚ ਕੁੱਲ 46 ਨੌਜਵਾਨਾਂ ਨੂੰ ਇਸ ਪੁਰਸਕਾਰ ਤਹਿਤ 51-51 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ। ਇਸ ਪੁਰਸਕਾਰ ਲਈ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਕੋਲੋਂ ਬਿਨੈ ਪੱਤਰ ਵੀ ਮੰਗ ਲਏ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਲਈ ਨੌਜਵਾਨ 30 ਨਵੰਬਰ ਤੱਕ ਅਰਜ਼ੀਆਂ ਦੇ ਸਕਦੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਪਿਛਲੇ ਕਈ ਸਾਲਾਂ ਤੋ ਰੁਕੇ ਹੋਏ ਸਨ ਪਰ ਹੁਣ ਇਕ ਵਾਰ ਫਿਰ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਪੁਰਸਕਾਰ ਲਈ ਅਰਜ਼ੀਆਂ ਮੰਗੀਆਂ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸ਼ਹਿਰ

View All