DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਕੋਲ ਕੋਈ ਮੁੱਦਾ ਨਹੀਂ ਚੁੱਕਿਆ: ਮਜੀਠੀਆ

ਜਗਜੀਤ ਸਿੰਘ ਮੁਕੇਰੀਆਂ, 27 ਸਤੰਬਰ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅੰਮ੍ਰਿਤਸਰ ਵਿਖੇ ਹੋਈ 31ਵੀਂ ਉੱਤਰੀ ਜ਼ੋਨ ਕੌਂਸਲ ਮੀਟਿੰਗ ਦੌਰਾਨ ਸੂਬਾ ਸਰਕਾਰ ਨੇ ਕੇਵਲ ਪ੍ਰੈਸ ਨੋਟ ਜਾਰੀ ਕਰਕੇ ਅਖੌਤੀ ਦਾਅਵੇ ਕੀਤੇ...
  • fb
  • twitter
  • whatsapp
  • whatsapp

ਜਗਜੀਤ ਸਿੰਘ

ਮੁਕੇਰੀਆਂ, 27 ਸਤੰਬਰ

ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅੰਮ੍ਰਿਤਸਰ ਵਿਖੇ ਹੋਈ 31ਵੀਂ ਉੱਤਰੀ ਜ਼ੋਨ ਕੌਂਸਲ ਮੀਟਿੰਗ ਦੌਰਾਨ ਸੂਬਾ ਸਰਕਾਰ ਨੇ ਕੇਵਲ ਪ੍ਰੈਸ ਨੋਟ ਜਾਰੀ ਕਰਕੇ ਅਖੌਤੀ ਦਾਅਵੇ ਕੀਤੇ ਹਨ ਪਰ ਅਸਲ ਵਿੱਚ ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਕੋਲ ਕੋਈ ਮੁੱਦਾ ਨਹੀਂ ਚੁੱਕਿਆ। ਮੁੱਖ ਮੰਤਰੀ ਨੂੰ ਚਾਹੀਦਾ ਸੀ ਕਿ ਉਹ ਗ੍ਰਹਿ ਮੰਤਰੀ ਕੋਲ ਭਾਰਤ ਸਰਕਾਰ ਵਲੋਂ ਕੈਨੇਡਾ ਦੇ ਵੀਜ਼ਿਆਂ ’ਤੇ ਲਗਾਈ ਰੋਕ ਦਾ ਮੁੱਦਾ ਚੁੱਕਦੇ ਕਿਉਂਕਿ ਪਰਵਾਸੀਆਂ ਦੀ ਪੰਜਾਬ ਆਮਦ ਨਾਲ ਵੱਡੀ ਆਰਥਿਕਤਾ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇ ਗੁਜਰਾਤ ਅਤੇ ਮਹਾਰਾਸ਼ਟਰ ਵਲੋਂ ਸਮੁੰਦਰੀ ਰਸਤੇ ਪਾਕਿਸਤਾਨ ਨਾਲ ਵਪਾਰ ਕੀਤਾ ਜਾ ਸਕਦਾ ਹੈ ਤਾਂ ਪੰਜਾਬ ਦੇ ਵਾਹਗਾ ਸਰਹੱਦ ਰਾਹੀਂ ਭਾਰਤ ਸਰਕਾਰ ਵਲੋਂ ਰੋਕ ਕਿਉਂ ਲਗਾਈ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਬਾਸਮਤੀ ਦੇ ਬਰਾਮਦ ਦੀ ਗੱਲ ਗ੍ਰਹਿ ਮੰਤਰੀ ਕੋਲ ਰੱਖਣੀ ਚਾਹੀਦੀ ਸੀ। ਉਹ ਅੱਜ ਇੱਥੇ ਯੂਥ ਵਰਕਰ ਮਿਲਣੀ ਪ੍ਰੋਗਰਾਮ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਸਰਬਜੋਤ ਸਿੰਘ ਸਾਬੀ ਦੀ ਅਗਵਾਈ ਵਿੱਚ ਕਰਵਾਈ ਰੈਲੀ ਉਪਰੰਤ ਪ੍ਰੈਸ ਕਾਨਫਰੰਸ ਦੌਰਾਨ ਸੰਬੋਧਨ ਕਰ ਰਹੇ ਸਨ। ਸ੍ਰੀ ਮਜੀਠੀਆ ਨੇ ਕਿਹਾ ਕਿ ਕੈਨੇਡਾ ਤੇ ਭਾਰਤ ਸਰਕਾਰ ਦੋਵੇਂ ਨਿੱਝਰ ਮਾਮਲੇ ’ਤੇ ਰਾਜਨੀਤੀ ਕਰ ਰਹੀਆ ਹਨ ਕਿਉਂਕਿ ਦੋਵੇਂ ਦੇਸ਼ਾਂ ’ਚ ਅਗਲੇ ਵਰ੍ਹੇ ਚੋਣਾਂ ਹਨ। ਸਥਿਤੀ ਸਪੱਸ਼ਟ ਕਰਨ ਲਈ ਨਾ ਤਾਂ ਕੈਨੇਡਾ ਹੀ ਭਾਰਤ ਖਿਲਾਫ਼ ਕੋਈ ਸਬੂਤ ਸਪੱਸ਼ਟ ਕਰ ਰਿਹਾ ਹੈ ਅਤੇ ਨਾ ਹੀ ਭਾਰਤ ਸਰਕਾਰ ਇਸ ਬਾਰੇ ਕੋਈ ਠੋਸ ਕਾਰਵਾਈ ਕਰ ਰਹੀ ਹੈ। ਇਸੇ ਤਰਜ਼ ’ਤੇ ਸੂਬੇ ਦੀ ਭਗਵੰਤ ਮਾਨ ਸਰਕਾਰ ਵਲੋਂ ਆਪਣੇ ਸਿਆਸੀ ਹਿੱਤਾਂ ਲਈ ਹਰਿਆਣਾ ਤੇ ਰਾਜਸਥਾਨ ਦੇ ਵਸਨੀਕਾਂ ਨੂੰ ਪੰਜਾਬ ਅੰਦਰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਕਿਉਂਕਿ ਆਮ ਆਦਮੀ ਪਾਰਟੀ ਦੀ ਅੱਖ ਵੀ ਇਨ੍ਹਾਂ ਸੂਬਿਆਂ ਅੰਦਰ ਅਗਲੇ ਵਰ੍ਹੇ ਹੋਣ ਵਾਲੀਆਂ ਚੋਣਾਂ ’ਤੇ ਟਿਕੀ ਹੋਈ ਹੈ।