ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਭਗਵੰਤ ਮਾਨ ਨੇ ਨਸ਼ੇ ਤੇ ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ ਕੀਤਾ: ਬਿੱਟੂ

ਟਿ੍ਰਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 14 ਜੁਲਾਈ ਭਾਜਪਾ ਦੇ ਸੀਨੀਅਰ ਆਗੂ ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਬਾਰੇ ਟਿੱਪਣੀਆਂ ਕਰਨ ਮਗਰੋਂ ਅੱਜ...
Advertisement

ਟਿ੍ਰਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 14 ਜੁਲਾਈ

Advertisement

ਭਾਜਪਾ ਦੇ ਸੀਨੀਅਰ ਆਗੂ ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਬਾਰੇ ਟਿੱਪਣੀਆਂ ਕਰਨ ਮਗਰੋਂ ਅੱਜ ਮਾਨ ’ਤੇ ਨਿਸ਼ਾਨੇ ਸੇਧੇ। ਇਸ ਦੌਰਾਨ ਬਿੱਟੂ ਨੇ ਮਾਨ ’ਤੇ ਆਪਣੇ ਪੁਰਾਣੇ ਕਾਮੇਡੀ ਕਰੀਅਰ ਦੌਰਾਨ ਨਸ਼ਿਆਂ, ਭ੍ਰਿਸ਼ਟਾਚਾਰ ਤੇ ਅਪਰਾਧੀ ਸੋਚ ਨੂੰ ਉਤਸ਼ਾਹਿਤ ਕਰਨ ਦੇ ਦੋਸ਼ ਲਗਾਏ। ਬਿੱਟੂ ਨੇ ਕਿਹਾ ਕਿ ਮਾਨ ਦੀ ਉਹੀ ਸੋਚ ਹੁਣ ਵੀ ਉਨ੍ਹਾਂ ਦੇ ਸ਼ਾਸਨ ’ਚ ਝਲਕ ਰਹੀ ਹੈ, ਜਿਸ ਕਰਕੇ ਪੰਜਾਬ ਦੀਆਂ ਸੰਸਥਾਵਾਂ ਅਤੇ ਸਮਾਜਕ ਢਾਂਚੇ ਨੂੰ ਨੁਕਸਾਨ ਹੋ ਰਿਹਾ ਹੈ। ਬਿੱਟੂ ਅੱਜ ਚੰਡੀਗੜ੍ਹ ਵਿਚਲੇ ਪਾਰਟੀ ਹੈੱਡਕੁਆਰਟਰ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਪੰਜਾਬ ਭਾਜਪਾ ਦੇ ਮੀਡੀਆ ਇੰਚਾਰਜ ਵਿਨੀਤ ਜੋਸ਼ੀ ਵੀ ਸਨ। ਬਿੱਟੂ ਨੇ ਕਿਹਾ ਕਿ ਭਗਵੰਤ ਮਾਨ ਇਕ ਵਾਰ ਨਸ਼ੇ ਦੀ ਹਾਲਤ ’ਚ ਹੋਣ ਕਰਕੇ ਏਅਰਪੋਰਟ ’ਤੇ ਡਿੱਗ ਪਏ ਅਤੇ ਉਨ੍ਹਾਂ ਦੀ ਪੱਗ ਉਤਰ ਗਈ, ਜੋ ਦੇਸ਼ ਲਈ ਅੰਤਰਰਾਸ਼ਟਰੀ ਪੱਧਰ ’ਤੇ ਸ਼ਰਮ ਦੀ ਗੱਲ ਸੀ। ਉਨ੍ਹਾਂ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਹਾਲਾਤ ਸੰਭਾਲਣ ਲਈ ਰਾਜਸੀ ਦਖ਼ਲ ਦੇਣਾ ਪਿਆ।

Advertisement