DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਗਵੰਤ ਮਾਨ ਸਰਕਾਰ ਬੇਅਦਬੀ ’ਤੇ ਗੰਭੀਰ ਨਹੀਂ: ਬਾਜਵਾ

ਚੰਡੀਗੜ੍ਹ (ਟਨਸ): ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ਸਰਕਾਰ ਦੀ ਬੇਅਦਬੀ ਵਰਗੇ ਸੰਵੇਦਨਸ਼ੀਲ ਮੁੱਦੇ ਪ੍ਰਤੀ ਲਾਪ੍ਰਵਾਹੀ ਅਤੇ ਗੈਰ-ਲੋਕਤੰਤਰੀ ਪਹੁੰਚ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ...
  • fb
  • twitter
  • whatsapp
  • whatsapp

ਚੰਡੀਗੜ੍ਹ (ਟਨਸ): ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ਸਰਕਾਰ ਦੀ ਬੇਅਦਬੀ ਵਰਗੇ ਸੰਵੇਦਨਸ਼ੀਲ ਮੁੱਦੇ ਪ੍ਰਤੀ ਲਾਪ੍ਰਵਾਹੀ ਅਤੇ ਗੈਰ-ਲੋਕਤੰਤਰੀ ਪਹੁੰਚ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿੱਲ ਦਾ ਖਰੜਾ ਵਿਧਾਨ ਸਭਾ ਵਿੱਚ ਵਿਚਾਰ ਵਟਾਂਦਰੇ ਤੋਂ ਕੁਝ ਮਿੰਟ ਪਹਿਲਾਂ ਵਿਰੋਧੀ ਪਾਰਟੀਆਂ ਨੂੰ ਸੌਂਪਿਆ ਗਿਆ।

ਉਨ੍ਹਾਂ ਕਿਹਾ ਕਿ ਕਿਸੇ ਬਿੱਲ ਨੂੰ ਚਰਚਾ ਲਈ ਸਦਨ ਵਿੱਚ ਲਿਆਉਣ ਤੋਂ ਪਹਿਲਾਂ ਉਸ ਦਾ ਅਧਿਐਨ ਕਰਨ ਅਤੇ ਸਮਝਣ ਲਈ ਘੱਟੋ-ਘੱਟ 48 ਘੰਟੇ ਪਹਿਲਾਂ ਵਿਰੋਧੀਆਂ ਨੂੰ ਸੌਂਪਿਆ ਜਾਂਦਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਲੋਕਤੰਤਰੀ ਪ੍ਰਕਿਰਿਆਵਾਂ ਦੀ ਉਲੰਘਣਾ ਕਰਨ ਤੇ ਵਿਧਾਨਿਕ ਨਿਯਮਾਂ ਦੀ ਪੂਰੀ ਤਰ੍ਹਾਂ ਅਣਦੇਖੀ ਕਰਨ ਦਾ ਦੋਸ਼ ਲਾਇਆ। ਇਸੇ ਦੌਰਾਨ ਕਾਂਗਰਸ ਪਾਰਟੀ ਦੇ ਕੌਮੀ ਸਕੱਤਰ ਤੇ ਵਿਧਾਇਕ ਪਰਗਟ ਸਿੰਘ ਨੇ ‘ਆਪ’ ਸਰਕਾਰ ’ਤੇ ਬੇਅਦਬੀ ਵਰਗੇ ਭਾਵਨਾਤਮਕ ਮੁੱਦਿਆਂ ਨੂੰ ਸਿਰਫ਼ ਸਿਆਸੀ ਲਾਭ ਲਈ ਵਰਤਣ ਦਾ

ਦੋਸ਼ ਲਗਾਇਆ।